ਅਮਰਜੀਤ ਸਿੰਘ ਵੇਹਗਲ, ਜਲੰਧਰ : ਜਲੰਧਰ ਗੱਤਕਾ ਐਸੋਸੀਏਸ਼ਨ ਤੇ ਸ੍ਰੀ ਗੁਰੂ ਹਰਿਰਾਇ ਸਾਹਿਬ ਗੱਤਕਾ ਅਕੈਡਮੀ ਵੱਲੋਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਅਤੇ ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੀ ਅਗਵਾਈ ਹੇਠ ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਵਿਖੇ ਜਥੇਦਾਰ ਬਾਬਾ ਨਿਹਾਲ ਸਿੰਘ ਜੀ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵਾਲਿਆਂ ਦੇ ਸਹਿਯੋਗ ਨਾਲ ਪੰਜਾਬ ਸਟੇਟ ਗੱਤਕਾ ਚੈਂਪੀਅਨਸ਼ਿਪ ਲਈ ਟ੍ਰਾਇਲ 2022 (ਲੜਕੀਆਂ) ਦੀ ਆਰੰਭਤਾ ਜਥੇਦਾਰ ਕੁਲਵੰਤ ਸਿੰਘ ਮੰਨਣ ਮੈਂਬਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਈ ਗਈ। ਇਸ ਮੌਕੇ 9 ਸਾਲ ਤੋਂ 19 ਸਾਲ ਤੱਕ ਦੀਆਂ ਲੜਕੀਆਂ ਵਲੋਂ ਭਾਗ ਲਿਆ। ਇਸ ਮੌਕੇ ਰਮਨਪ੍ਰਰੀਤ ਸਿੰਘ ਸ਼ੰਟੀ, ਸਿਮਰਨਜੀਤ ਸਿੰਘ ਟਾਂਡਾ, ਰਮਨਦੀਪ ਸਿੰਘ ਟਾਂਡਾ ਤੇ ਸਰਬਜੀਤ ਸਿੰਘ ਜਲੰਧਰ ਨੇ ਜੱਜ ਦੀ ਭੂਮਿਕਾ ਨਿਭਾਈ। ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਗੱਤਕਾ ਸਿੱਖਾਂ ਦੀ ਹਰਮਨ ਪਿਆਰੀ ਖੇਡ ਹੈ। ਉਨ੍ਹਾਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਹਰਬੀਰ ਸਿੰਘ ਦੁੱਗਲ, ਜਲੰਧਰ ਗੱਤਕਾ ਐਸੋਸੀਏਸ਼ਨ ਤੇ ਸ੍ਰੀ ਗੁਰੂ ਹਰਿਰਾਇ ਸਾਹਿਬ ਗੱਤਕਾ ਅਕੈਡਮੀ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ। ਗੱਤਕੇ ਦੀ ਪ੍ਰਫੁੱਲਤਾ ਲਈ 21 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ। ਇਸ ਸਬੰਧੀ ਤਾਰੀਕਾਂ ਦਾ ਐਲਾਨ ਕੁੱਝ ਦਿਨਾਂ 'ਚ ਕਰ ਦਿੱਤਾ ਜਾਵੇਗਾ। ਇਸ ਮੌਕੇ ਕੁਲਦੀਪ ਸਿੰਘ ਪਾਇਲਟ, ਮਨਿੰਦਰਪਾਲ ਸਿੰਘ ਗੁੰਬਰ, ਹਰਵਿੰਦਰ ਸਿੰਘ ਚੌਧਰੀ, ਗਗਨਦੀਪ ਸਿੰਘ ਪਾਇਲਟ, ਬਾਬਾ ਰੇਸ਼ਮ ਸਿੰਘ ਨਿਹੰਗ ਸਿੰਘ, ਮਾਸਟਰ ਅਮਰੀਕ ਸਿੰਘ ਨਿਹੰਗ ਸਿੰਘ, ਮਨਜੀਤ ਸਿੰਘ, ਬਲਰਾਜ ਸਿੰਘ, ਸੁਖਦੇਵ ਸਿੰਘ, ਸਤਪਾਲ ਸਿੰਘ ਆਦਿ ਹਾਜ਼ਰ ਸਨ।