ਪੰਜਾਬੀ ਜਾਗਰਣ ਕੇਂਦਰ, ਜਲੰਧਰ : 'ਅਦਾਰਾ ਜਾਗਰਣ' ਦੀ ਸੜਕ ਸੁਰੱਖਿਆ ਮੁਹਿੰਮ ਤਹਿਤ ਮੰਗਲਵਾਰ ਨੂੰ ਪੰਜਾਬ ਰੋਡਵੇਜ਼ ਜਲੰਧਰ ਦੇ ਡਰਾਈਵਰਾਂ ਨੂੰ ਸੁਰੱਖਿਅਤ ਡਰਾਈਵਿੰਗ ਲਈ ਜਾਗਰੂਕ ਕੀਤਾ ਗਿਆ। ਡਰਾਈਵਰਾਂ ਨੂੰ ਇਹ ਦੱਸਿਆ ਗਿਆ ਕਿ ਵਰਕਸ਼ਾਪ ਤੋਂ ਬੱਸ ਕੱਢਣ ਤੋਂ ਲੈ ਕੇ ਸੁਰੱਖਿਅਤ ਡਰਾਈਵਿੰਗ ਦੀ ਉਨ੍ਹਾਂ ਦੀ ਜ਼ਿੰਮੇਵਾਰੀ ਸ਼ੁਰੂ ਹੁੰਦੀ ਹੈ, ਜੋ ਵਾਪਸ ਵਰਕਸ਼ਾਪ 'ਚ ਬੱਸ ਖੜ੍ਹੀ ਕਰਨ ਤਕ ਰਹਿੰਦੀ ਹੈ। ਸੜਕ ਸੁਰੱਖਿਆ ਮਾਹਿਰ ਸੁਰਿੰਦਰ ਸੈਣੀ ਨੇ ਡਰਾਈਵਰਾਂ ਨੂੰ ਦੱਸਿਆ ਕਿ ਉਹ ਆਪਣਾ ਨਿਯਮਿਤ ਤੌਰ 'ਤੇ ਮੈਡੀਕਲ ਚੈਕਅੱਪ ਕਰਵਾਉਣ। ਨਜ਼ਰ ਦਾ ਖਾਸ ਧਿਆਨ ਰੱਖਣ ਤੇ ਜੇ ਨਜ਼ਰ ਕਮਜ਼ੋਰ ਹੋ ਰਹੀ ਹੈ ਤਾਂ ਐਨਕ ਦੀ ਵਰਤੋਂ ਕਰਨ। ਇਸ ਤੋਂ ਇਲਾਵਾ ਤੇਜ਼ ਰਫ਼ਤਾਰ ਨਾਲ ਗੱਡੀ ਨਾ ਚਲਾਉਣ। ਨਸ਼ੇ ਦੀ ਵਰਤੋਂ ਨਾ ਕਰਨ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ।
---
ਟੈਂਪੂ ਚਾਲਕਾਂ ਨੂੰ ਦੱਸੇ ਟ੍ਰੈਫਿਕ ਨਿਯਮ
ਜਲੰਧਰ : ਟ੍ਰੈਫਿਕ ਪੁਲਿਸ ਵੱਲੋਂ ਵਡਾਲਾ ਚੌਕ ਨੇੜੇ ਟੈਂਪੂ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਦੱਸਿਆ ਗਿਆ। ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਐੱਸਆਈ ਰਣਜੀਤ ਸਿੰਘ ਤੇ ਏਐੱਸਆਈ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਸਾਰਿਆਂ ਲਈ ਜ਼ਰੂਰੀ ਹੈ।
---
ਆਟੋ ਰਿਕਸ਼ਾ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ
ਜਲੰਧਰ : ਬੱਸ ਸਟੈਂਡ ਨੇੜੇ ਟ੍ਰੈਫਿਕ ਪੁਲਿਸ ਨੇ ਆਟੋ ਚਾਲਕਾਂ ਨੂੰ ਆਵਾਜਾਈ ਨਿਯਮਾਂ ਪ੍ਰਤੀ ਜਾਗਰੂਕ ਕੀਤਾ। ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਐੱਸਆਈ ਰਣਜੀਤ ਸਿੰਘ ਤੇ ਏਐੱਸਆਈ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਨਾਲ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹਾ ਕਰਨ ਨਾਲ ਆਟੋ ਚਾਲਕ ਆਪਣੀ ਤੇ ਸਵਾਰੀਆਂ ਦੀ ਜਾਨ ਦੀ ਸੁਰੱਖਿਆ ਕਰ ਸਕਦੇ ਹਨ।