ਕੰਵਰਪਾਲ ਸਿੰਘ ਕਾਹਲੋਂ, ਭੋਗਪੁਰ : ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖੇਡ ਸਟੇਡੀਅਮ ਡੱਲੀ ਵਿਖੇ ਨਵੇਂ ਵਰ੍ਹੇ ਤੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਤੇ ਸਟੇਡੀਅਮ ਦੀ ਬਿਹਤਰੀ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੀ ਅਗਵਾਈ ਖੇਡ ਅਕੈਡਮੀ ਦੇ ਵਾਲੀਬਾਲ ਕੋਚ ਤੇ ਸਾਬਕਾ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਰਾਮ ਲੁਬਾਇਆ ਵੱਲੋਂ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਕਰਦਿਆਂ ਰਾਮ ਲੁਬਾਇਆ ਨੇ ਕਿਹਾ ਕਿ ਨਵੇਂ ਸਾਲ ਦੇ ਪਹਿਲੇ ਦਿਨ ਸ੍ਰੀ ਗੁਰੂ ਗੰ੍ਥ ਸਾਹਿਬ ਦਾ ਓਟ ਆਸਰਾ ਲੈਂਦਿਆਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਆਉਣ ਵਾਲੇ ਵਰ੍ਹੇ ਵਿਚ ਖੇਡ ਅਕੈਡਮੀ ਦੀ ਬਿਹਤਰੀ ਲਈ ਚਾਰ ਦੀਵਾਰੀ ਕਰਵਾਉਣ, ਸ਼ੈੱਡ ਦੀ ਉਸਾਰੀ ਕਰਵਾਉਣ, ਲੜਕੀਆਂ-ਲੜਕਿਆਂ ਲਈ ਵੱਖਰੇ ਬਾਥਰੂਮਾਂ ਦਾ ਪ੍ਰਬੰਧ ਤੇ ਕਮਰੇ ਦੀ ਉਸਾਰੀ ਕਰਵਾਉਣ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਜਿਸ 'ਤੇ ਅਕੈਡਮੀ ਦੇ ਸਮੂਹ ਮੈਂਬਰਾਂ ਤੇ ਪਤਵੰਤੇ ਸੱਜਣਾਂ ਵੱਲੋਂ ਸਹਿਮਤੀ ਪ੍ਰਗਟ ਕੀਤੀ ਗਈ। ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਖੇਡ ਅਕੈਡਮੀ ਦੀ ਬਿਹਤਰੀ ਲਈ ਕਰਵਾਏ ਜਾਣ ਵਾਲੇ ਹਰ ਕਾਰਜ ਲਈ ਉਹ ਅਕੈਡਮੀ ਦੇ ਕੋਚ ਤੇ ਪ੍ਰਬੰਧਕ ਕਮੇਟੀ ਨਾਲ ਖੜੇ੍ਹ ਹਨ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਰਾਸ਼ਟਰੀ, ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕੀਤੇ ਜਾਣਗੇ। ਅਕੈਡਮੀ ਦੇ ਪ੍ਰਧਾਨ ਕਮਲਜੀਤ ਸਿੰਘ ਡੱਲੀ ਨੇ ਮੀਟਿੰਗ ਵਿਚ ਸ਼ਮੂਲੀਅਤ ਕਰਨ ਵਾਲੇ ਸਾਰੇ ਪਤਵੰਤੇ ਸੱਜਣਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਅਕੈਡਮੀ ਦੇ ਮੁੱਖ ਕੋਚ ਨਰਿੰਦਰ ਸਿੰਘ ਡੱਲੀ, ਗੁਰਦੁਆਰਾ ਬਾਬਾ ਬੱਦੋਆਣਾ ਸਾਹਿਬ ਡੱਲੀ ਦੇ ਪ੍ਰਧਾਨ ਅਮੋਲਕ ਸਿੰਘ ਡੱਲੀ, ਬਲਾਕ ਸੰਮਤੀ ਮੈਂਬਰ ਪਰਮਜੀਤ ਕੁਮਾਰ ਪੰਮਾ, ਸਮਾਜ ਸੇਵਕ ਰਾਕੇਸ਼ ਮਹਿਤਾ, ਅੰਮਿ੍ਤ ਸ਼ਰਮਾ, ਸਰਪੰਚ ਬਲਜਿੰਦਰ ਸਿੰਘ ਜਮਾਲਪੁਰ, ਸਾਬਕਾ ਸਰਪੰਚ ਆਤਮਾ ਸਿੰਘ, ਮੁਕੰਦ ਸਿੰਘ ਲੁਹਾਰਾਂ, ਮਨਦੀਪ ਸਿੰਘ, ਹਰਜੀਤ ਸਿੰਘ ਰਾਮਗੜ੍ਹੀਆ, ਕੋਚ ਭੁਪਿੰਦਰ ਸਿੰਘ, ਮਲਕੀਤ ਸਿੰਘ ਸਹੈਬੀ, ਸੇਵਾਦਾਰ ਅਸ਼ੋਕ ਕੁਮਾਰ ਸਮੇਤ ਹੋਰ ਮੌਜੂਦ ਸਨ।