ਕੁਲਦੀਪ ਸਿੰਘ ਵਾਲੀਆ, ਕਰਤਾਰਪੁਰ : ਜਨ ਜਾਗਰਣ ਅਭਿਆਨ ਤਹਿਤ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ 132ਵੇਂ ਜਨਮ ਦਿਨ 'ਤੇ ਆਪਣੇ ਸਾਥੀਆਂ ਸਮੇਤ ਹਲਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਵੱਲੋਂ ਉਨ੍ਹਾਂ ਦੀ ਤਸਵੀਰ ਮੂਹਰੇ ਸ਼ਰਧਾ ਸੁਮਨ ਭੇਟ ਕੀਤੇ ਗਏ। ਇਸ ਮੌਕੇ ਹਲਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਕਾਂਗਰਸੀ ਪਾਰਟੀ ਦੀਆਂ ਪ੍ਰਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਪੰਜਾਬ ਦੀ ਚੰਨੀ ਸਰਕਾਰ ਵੱਲੋ ਹਰ ਵਰਗ ਲਈ ਕੰਮ ਕੀਤੇ ਗਏ ਹਨ। ਜਿਸ ਕਾਰਨ ਹੁਣ ਪੰਜਾਬ ਵਾਸੀਆਂ ਦਾ ਝੁਕਾਅ ਕਾਂਗਰਸ ਵੱਲ ਵਧਿਆ ਹੈ । ਜਿਸ ਨੂੰ ਦੇਖਦਿਆਂ ਹੋਇਆ ਵਿਰੋਧੀ ਪਾਰਟੀਆਂ ਕੋਲ ਹੁਣ ਕੋਈ ਮੁੱਦਾ ਨਹੀਂ ਬਚਿਆ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ, ਪੰਜਾਬੀਅਤ ਤੇ ਪੰਜਾਬ ਦੇ ਵਸਨੀਕਾਂ ਦੇ ਹਿੱਤਾਂ ਲਈ ਕਈ ਇਤਿਹਾਸਕ ਫ਼ੈਸਲੇ ਲਏ ਗਏ ਹਨ। ਇਸ ਮੌਕੇ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਨਕਸ਼ੇ ਕਦਮ ਉੱਪਰ ਚਲਦਿਆਂ ਦੇਸ਼ ਪ੍ਰਤੀ ਆਪਣਾ ਫ਼ਰਜ਼ ਨਿਭਾਉਣਾ ਚਾਹੀਦਾ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜ ਕੁਮਾਰ ਅਰੋੜਾ, ਨਗਰ ਕੌਂਸਲ ਦੇ ਪ੍ਰਧਾਨ ਪਿੰ੍ਸ ਅਰੋੜਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਨਿਤਿਨ ਅਗਰਵਾਲ, ਸਿਟੀ ਕਾਂਗਰਸ ਪ੍ਰਧਾਨ ਵੇਦ ਪ੍ਰਕਾਸ਼, ਸੀਨੀਅਰ ਕਾਂਗਰਸੀ ਆਗੂ ਪਿੰ੍ਸੀਪਲ ਆਰ. ਐੱਲ. ਸ਼ੈਲੀ,ਯੂਥ ਆਗੂ ਮਿਅੰਕ ਗੁਪਤਾ, ਸੌਰਭ ਗੁਪਤਾ, ਸਰਪੰਚ ਅਸ਼ੋਕ ਕੁਮਾਰ ਬੜਾ ਪਿੰਡ ਤੇ ਸੀਨੀਅਰ ਆਗੂ ਹਰੀਪਾਲ ਆਦਿ ਕਾਂਗਰਸੀ ਆਗੂ ਹਾਜ਼ਰ ਸਨ।