ਕੁਲਬੀਰ ਸਿੰਘ ਮਿੰਟੂ, ਸੁਲਤਾਨਪੁਰ ਲੋਧੀ : ਭਿ੍ਸ਼ਟਾਚਾਰ, ਨਸ਼ੇ ਤੇ ਗੁੰਡਾਗਰਦੀ ਬਿਲਕੁਲ ਬਰਦਾਸ਼ਤ ਨਹੀਂ ਕਰਾਂਗਾ । ਇਹ ਵਿਚਾਰ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਅਰਜੁਨਾ ਐਵਾਰਡੀ ਰਿਟਾ. ਐਸ.ਐਸ.ਪੀ. ਸ੍ਰੀ ਸੱਜਣ ਸਿੰਘ ਨੇ ਅੱਜ ਪਿੰਡ ਫੱਤੋਵਾਲ ਵਿਖੇ ਪੰਚਾਇਤ ਤੇ ਆਪ ਵਰਕਰਾਂ ਵੱਲੋਂ ਕਰਵਾਏ ਸਮਾਗਮ ਨੂੰ ਸੰਬੋਧਨ ਕਰਦੇ ਪ੍ਰਗਟਾਏ । ਉਨ੍ਹਾਂ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਵਿਸ਼ਵਾਸ਼ ਦਿਵਾਇਆ ਕਿ ਸਾਰਿਆਂ ਦੇ ਮਸਲੇ ਹੱਲ ਕੀਤੇ ਜਾਣਗੇ ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਰਿਆਂ ਨਾਲ ਇਨਸਾਫ਼ ਹੋਵੇਗਾ । ਸੱਜਣ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਸੂਬਾ ਸਰਕਾਰ ਆਮ ਲੋਕਾਂ ਦੀ ਭਲਾਈ ਹਿੱਤ ਸ਼ਲਾਘਾਯੋਗ ਕਾਰਜ ਕਰ ਰਹੀ ਹੈ , ਜਿਸ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਪਾਰਟੀ 'ਚ ਸ਼ਾਮਲ ਹੋ ਰਹੇ ਹਨ ।
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ 'ਚ 15 ਲੱਖ ਤੋਂ ਜ਼ਿਆਦਾ ਵਿਦਿਆਰਥੀਆਂ ਨੂੰ ਮੁਫ਼ਤ ਵਰਦੀ ਦੇਣ ਲਈ 92.95 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਸੂਬਾ ਸਰਕਾਰ ਦੇ ਇਸ ਕਦਮ ਦੇ ਨਾਲ ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ। ਪਹਿਲੀ ਤੋਂ ਅੱਠਵੀਂ ਜਮਾਤ ਤਕ ਦੇ ਸਮੂਹ ਐੱਸ.ਸੀ,ਐੱਸ.ਟੀ,ਬੀ.ਪੀ.ਐਲ ਲੜਕੀਆਂ ਨੂੰ ਮੁਫ਼ਤ ਵਰਦੀ ਮਿਲੇਗੀ। ਇਨ੍ਹਾਂ ਦੀ ਕੁੱਲ ਗਿਣਤੀ 15,491,92 ਹੈ। ਸੂਬਾ ਸਰਕਾਰ ਵੱਲੋਂ ਪ੍ਰਤੀ ਵਿਦਿਆਰਥੀ 600 ਦੇ ਹਿਸਾਬ ਨਾਲ ਵਰਦੀ ਖ਼ਰੀਦਣ ਲਈ ਸਕੂਲ ਪ੍ਰਬੰਧਕ ਕਮੇਟੀਆਂ (ਐਸ.ਐਮ.ਸੀ) ਨੂੰ ਕੁੱਲ 92. 95 ਕਰੋੜ ਜਾਰੀ ਕਰ ਦਿੱਤੇ ਗਏ ਹਨ। ਮੁਫ਼ਤ ਵਰਦੀ ਹਾਸਲ ਕਰਨ ਵਾਲੇ ਕੱੁਲ ਲਾਭਪਾਤਰੀ ਵਿਦਿਆਰਥੀਆਂ 'ਚੋਂ 8,45,429 ਲੜਕੀਆਂ ਲਈ 50.72 ਕਰੋੜ ਰੁਪਏ, 5,45,993 ਐੱਸਸੀ ਲੜਕੀਆਂ ਲਈ 32. 75 ਕਰੋੜ ਰੁਪਏ ਤੇ 1,57,770 ਬੀਪੀਐਲ ਲੜਕੀਆਂ ਲਈ 9.46 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਸਿੱਖਿਆ ਦੇ ਖੇਤਰ 'ਚ ਸੁਧਾਰ ਕਰਨ ਲਈ ਵਚਨਬੱਧ ਹੈ ਤੇ ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਨੂੰ ਜਿੱਥੇ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ,ਉਥੇ ਹੀ ਵਿਦਿਆਰਥੀਆਂ ਨੂੰ ਹੋਰ ਸਹੁਲਤਾਂ ਵੀ ਦਿੱਤੀਆਂ ਜਾ ਰਹੀ ਹਨ । ਇਸ ਮੌਕੇ ਪੰਚਾਇਤ ਵੱਲੋਂ ਸੱਜਣ ਸਿੰਘ ਦਾ ਸਨਮਾਨ ਵੀ ਕੀਤਾ ਗਿਆ । ਸਮਾਗਮ 'ਚ ਆਪ ਆਗੂ ਬਲਦੇਵ ਸਿੰਘ ਮੰਗਾ, ਜਤਿੰਦਰਜੀਤ ਸਿੰਘ ਸਟਾਰ, ਸੁਖਜਿੰਦਰ ਸਿੰਘ ਗੋਲਡੀ , ਸਰਪੰਚ ਜਸਪਾਲ ਸਿੰਘ,ਅਮਰੀਕ ਸਿੰਘ ਪੰਚ,ਅਮਰੀਕ ਸਿੰਘ ਪੰਚ ਡੇਰਾ ਵਕੀਲਾਂ ,ਬਲਦੇਵ ਸਿੰਘ ਪੰਚ, ਗੁਰਜਿੰਦਰ ਸਿੰਘ ਪੰਚ, ਹਰਭਜਨ ਸਿੰਘ ਪ੍ਰਧਾਨ ਕੋਆਪਰੇਟਿਵ ਸੁਸਾਇਟੀ ,ਇੰਦਰਜੀਤ ਸਿੰਘ ਨੰਬਰਦਾਰ, ਜਸਵੰਤ ਸਿੰਘ, ਸਵਤੋਜ ਸਿੰਘ , ਤਰਸੇਮ ਸਿੰਘ ,ਜਗੀਰ ਸਿੰਘ, ਰਣਧੀਰ ਸਿੰਘ, ਜਸਬੀਰ ਸਿੰਘ, ਬਲਵੀਰ ਸਿੰਘ ਸਾਬਕਾ ਸਰਪੰਚ, ਕਰਨੈਲ ਸਿੰਘ, ਭਜਨ ਸਿੰਘ ,ਭੁਪਿੰਦਰ ਸਿੰਘ,ਮੇਜਰ ਸਿੰਘ, ਬਲਦੇਵ ਸਿੰਘ, ਕੇਵਲ ਸਿੰਘ, ਬਲਵਿੰਦਰ ਸਿੰਘ , ਅਜੀਤ ਸਿੰਘ, ਕੁਲਦੀਪ ਸਿੰਘ, ਸੁਖਦੀਪ ਸਿੰਘ, ਸਰਬਜੀਤ ਸਿੰਘ , ਸੁਖਜਿੰਦਰ ਸਿੰਘ ਨੰਬਰਦਾਰ ,ਤਰਸੇਮ ਸਿੰਘ ਝੁੱਗੀਆਂ ਬੰਦੂ, ਮਹਿੰਦਰ ਸਿੰਘ, ਜਸਬੀਰ ਸਿੰਘ, ਬਲਕਾਰ ਸਿੰਘ ,ਬਲਵੰਤ ਸਿੰਘ ਫੱਤੋਵਾਲ ਕੋਠੇ, ਗੁਰਦੀਪ ਸਿੰਘ, ਡਾ. ਮਲਕੀਤ ਸਿੰਘ , ਸਾਧੂ ਸਿੰਘ, ਹਰਭਜਨ ਸਿੰਘ, ਬਲਦੇਵ ਸਿੰਘ, ਬਲਵੀਰ ਸਿੰਘ ,ਮਲਕੀਤ ਸਿੰਘ, ਜੋਗਿੰਦਰ ਸਿੰਘ , ਰਣਬੀਰ ਸਿੰਘ, ਸ਼ਿੰਗਾਰਾ ਸਿੰਘ, ਮਲਕੀਤ ਸਿੰਘ ਫੱਤੋਵਾਲ ,ਬਖਸ਼ੀਸ਼ ਸਿੰਘ, ਹਰਪ੍ਰਰੀਤ ਸਿੰਘ, ਪਰਮਿੰਦਰ ਸਿੰਘ, ਸੰਤੋਖ ਸਿੰਘ, ਸੁਖਵਿੰਦਰ ਸਿੰਘ, ਮੋਹਣ ਸਿੰਘ ਆਦਿ ਨੇ ਸ਼ਿਰਕਤ ਕੀਤੀ ਤੇ ਵਿਕਾਸ ਲਈ ਸੱਜਣ ਸਿੰਘ ਦਾ ਡਟ ਕੇ ਸਹਿਯੋਗ ਕਰਨ ਦਾ ਐਲਾਨ ਕੀਤਾ।