* ਸਿਵਲ ਸਰਜਨ ਵੱਲੋਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ
ਕੈਪਸ਼ਨ: 21ਕੇਪੀਟੀ16
ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਕਰਦੇ ਹੋਏ ਸਿਵਲ ਸਰਜਨ ਡਾ: ਗੁਰਿੰਦਰ ਬੀਰ ਕੌਰ।
ਅਮਨਜੋਤ ਸਿੰਘ ਵਾਲੀਆ, ਕਪੂਰਥਲਾ
ਕੋਵਿਡ ਮਹਾਮਾਰੀ ਤੋਂ ਬਚਾਅ ਤੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਸਿਵਲ ਸਰਜਨ ਕਪੂਰਥਲਾ ਡਾ. ਗੁਰਿੰਦਰ ਬੀਰ ਕੌਰ ਵੱਲੋਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ ਲਈ ਗਈ। ਇਸ ਮੌਕੇ ਉਨ੍ਹਾਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਕੋਵਿਡ ਮਹਾਮਾਰੀ ਦੇ ਮੱਦੇਨਜਰ ਜਿੱਥੇ-ਜਿੱਥੇ ਵੀ ਵੈਕਸੀਨੇਸ਼ਨ ਕੈਂਪ ਲਾਏ ਜਾ ਰਹੇ ਹਨ ਉਨ੍ਹਾਂ ਨੂੰ ਸਮੇਂ ਸਿਰ ਸ਼ੁਰੂ ਕੀਤਾ ਜਾਵੇ। ਇਹੀ ਨਹੀਂ ਰੈਪਿਡ ਰਿਸਪਾਂਸ ਟੀਮਾਂ ਵੱਲੋਂ ਕੋਵਿਡ ਪਾਜ਼ੇਟਿਵ ਆਏ ਮਰੀਜ਼ਾਂ ਦੀ ਕਾਨਟੈਕਟ ਟੇ੍ਸਿੰਗ ਕਰ ਕੇ ਜਲਦ ਤੋਂ ਜਲਦ ਸੈਂਪਲਿੰਗ ਕਰਵਾਉਣਾ ਯਕੀਨੀ ਬਣਾਇਆ ਜਾਏ ਤਾਂ ਜੋ ਕੋਵਿਡ ਦੇ ਸੰਕ੍ਰਮਣ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਸਿਵਲ ਸਰਜਨ ਨੇ ਸਾਰੀਆਂ ਸਿਹਤ ਸੰਸਥਾਵਾਂ 'ਚ ਬਣੇ ਫਲੂ ਕਾਰਨਰ ਵਿਖੇ ਓਪੀਡੀ ਦੇ ਸ਼ੱਕੀ ਮਰੀਜਾਂ ਦੀ ਸੈਂਪਿਲੰਗ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕੋਵਿਡ ਦੇ ਨਾਲ ਨਿਪਟਣ ਦੇ ਨਾਲ-ਨਾਲ ਬਾਕੀ ਸਿਹਤ ਸਹੂਲਤਾਂ ਵੀ ਲੋਕਾਂ ਨੂੰ ਮੁਹੱਇਆ ਕਰਵਾਈਆਂ ਜਾਣ, ਆਯੂਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਦਿੱਤਾ ਜਾਵੇ ਤੇ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਏ ਜਾਣ। ਸਿਵਲ ਸਰਜਨ ਨੇ ਇਹ ਵੀ ਹਦਾਇਤਾਂ ਕੀਤੀਆਂ ਕਿ ਜੱਚਾ ਬੱਚਾ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਾਰੀਆਂ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਰਣਦੀਪ ਸਿੰਘ, ਜ਼ਿਲ੍ਹਾ ਸਿਹਤ ਅਫਸਰ ਡਾ. ਕੁਲਜੀਤ ਸਿੰਘ ਵੀ ਹਾਜ਼ਰ ਸਨ।