ਪਲਵਿੰਦਰ ਸਿੰਘ ਢੁੱਡੀਕੇ, ਲੁਧਿਆਣਾ : ਜਨਮ ਅਸ਼ਟਮੀ ਦੇ ਸ਼ੁੱਭ ਮੌਕੇ ਸਮਾਜ ਸੇਵੀ ਸੋਹਣ ਸਿੰਘ ਗੋਗਾ ਦੀ ਅਗਵਾਈ ਹੇਠ ਟੀਮ ਗੋਗਾ ਵੱਲੋਂ ਵੱਖ-ਵੱਖ ਮੰਦਿਰਾਂ 'ਚ ਹਾਜ਼ਰੀ ਲਗਵਾਈ ਗਈ। ਇਸ ਮੌਕੇ ਸ਼੍ਰੀ ਕ੍ਰਿਸ਼ਨ ਅਤੇ ਰਾਧਾ ਦੇ ਰੂਪ ਵਿੱਚ ਸਜੇ ਵੱਖ-ਵੱਖ ਧਰਮਾਂ ਦੇ ਬੱਚਿਆਂ ਦੀ ਭਰਵੀਂ ਸ਼ਲਾਘਾ ਕਰਦਿਆਂ ਗੋਗਾ ਨੇ ਕਿਹਾ ਕਿ ਜਨਮ ਅਸ਼ਟਮੀ ਜਿਹੇ ਅਨੇਕਾਂ ਧਾਰਮਿਕ ਤਿਉਹਾਰ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ। ਉਨਾਂ੍ਹ ਕਿਹਾ ਕਿ ਸਾਨੂੰ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਵੱਲੋਂ ਵਿਖਾਏ ਮਾਰਗ 'ਤੇ ਚੱਲਦੇ ਹੋਏ ਮਨੁੱਖੀ ਜੀਵਨ ਵਿੱਚ ਚੰਗੇ ਕੰਮ ਕਰਨੇ ਚਾਹੀਦੇ ਹਨ ਅਤੇ ਹਮੇਸ਼ਾਂ ਮਨੁੱਖਤਾ ਦੇ ਭਲੇ ਲਈ ਅੱਗੇ ਵੱਧ ਕੇ ਕਾਰਜਸ਼ੀਲ ਹੋਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਅਜਿਹੇ ਤਿਉਹਾਰਾਂ ਮੌਕੇ ਕੋਰੋਨਾ ਵਾਇਰਸ ਜਿਹੀ ਭਿਆਨਕ ਬਿਮਾਰੀ ਨੂੰ ਵੇਖਦੇ ਹੋਏ ਪੋ੍ਟੋਕੋਲ ਦੀ ਪਾਲਣਾ ਕਰਨੀ ਚਾਹੀਦੀ ਹੈ ਕਿਉਂਕਿ ਕੋਰੋਨਾ ਵਾਇਰਸ ਦਾ ਖ਼ਤਰਾ ਘਟਿਆ ਹੈ, ਟਲਿਆ ਨਹੀਂ। ਕੋਰੋਨਾ ਵਾਇਰਸ ਦੀ ਤੀਸਰੀ ਲਹਿਰ ਦੀ ਚੁਣੌਤੀ ਅਜੇ ਵੀ ਸਾਡੇ ਸਾਹਮਣੇ ਹੈ। ਵੱਖ-ਵੱਖ ਮੰਦਿਰਾਂ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਗੋਗਾ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋ ਇਲਾਵਾ ਸੁਖਵੰਤ ਸਿੰਘ ਨਾਗੀ, ਸਤਵੰਤ ਸਿੰਘ ਮਠਾੜੂ, ਆਕਾਸ਼ ਵਰਮਾ, ਮਨਵੀਰ ਸਿੰਘ, ਸਤਨਾਮ ਸਿੰਘ, ਤਜਿੰਦਰ ਸਿੰਘ ਉੱਭੀ, ਗੈਰੀ ਸੱਗੂ, ਪਿੰ੍ਸ ਸ਼ਰਮਾ,ਅਜੈ ਵਰਮਾ, ਹਰਮਨਜੀਤ ਸਿੰਘ ਅਤੇ ਇੰਦਰਜੀਤ ਸਿੰਘ ਪਨੇਸਰ ਆਦਿ ਮੌਜੂਦ ਸਨ।