ਕੁਲਵਿੰਦਰ ਸਿੰਘ ਰਾਏ, ਖੰਨਾ : ਸਥਾਨਕ ਅਮਲੋਹ ਰੋਡ ਦੁਕਾਨਦਾਰ ਐਸੋਸੀਏਸ਼ਨ ਵੱਲੋਂ ਅਖਿਲੇਸ਼ ਢੰਡ ਦੀ ਅਗਵਾਈ 'ਚ ਨਗਰ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਨਾਲ ਕੌਂਸਲਰ ਸੁਨੀਲ ਕੁਮਾਰ ਨੀਟਾ ਤੇ ਕਰਮਜੀਤ ਸਿੰਘ ਸਿਫ਼ਤੀ ਨੂੰ ਵੀ ਸਨਮਾਨਿਤ ਕੀਤਾ। ਅਖਿਲੇਸ਼ ਢੰਡ ਨੇ ਕਿਹਾ ਪ੍ਰਧਾਨ ਲੱਧੜ ਇਕ ਨੌਜਵਾਨ ਆਗੂ ਹੈ, ਜਿਸ ਤੋਂ ਸ਼ਹਿਰ ਵਾਸੀਆਂ ਨੂੰ ਬਹੁਤ ਉਮੀਦਾਂ ਹਨ। ਦੁਕਾਨਦਾਰਾਂ ਵੱਲੋਂ ਉਨ੍ਹਾਂ ਨੂੰ ਸ਼ਹਿਰ ਦੇ ਵਿਕਾਸ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਦੁਕਾਨਦਾਰਾਂ ਵੱਲੋਂ ਪ੍ਰਧਾਨ ਲੱਧੜ ਨੂੰ ਇਲਾਕੇ ਦੀਆਂ ਸਮੱਸਿਆਵਾਂ ਤੋਂ ਵੀ ਜਾਣੂ ਕਰਵਾਇਆ ਗਿਆ। ਪ੍ਰਧਾਨ ਲੱਧੜ ਨੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਜਲਦੀ ਦੂਰ ਕਰਨ ਦਾ ਭਰੋਸਾ ਦਿੰਦੇ ਕਿਹਾ ਕਿ ਉਨਾਂ੍ਹ ਵੱਲੋਂ ਸ਼ਹਿਰ ਦੇ ਵਿਕਾਸ ਕੰਮਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸ਼ਹਿਰ ਦਾ ਸਰਬਪੱਖੀ ਵਿਕਾਸ ਬਗੈਰ ਪੱਖਪਾਤ ਕੀਤਾ ਜਾਵੇਗਾ। ਇਸ ਮੌਕੇ ਰੋਹਿਤ ਅਰੋੜਾ, ਧਰਮਪਾਲ ਵਰਮਾ, ਤੇਜਿੰਦਰ ਤੇਜ਼ੀ, ਗੋਲਡੀ ਵਧਵਾ, ਜਤਿੰਦਰ ਵਧਵਾ, ਸੱਜਣ ਸਿੰਘ, ਦਲਜੀਤ ਸਿੰਘ, ਹਰਿੰਦਰ ਸਿੰਘ, ਸੁਰਜੀਤ ਕੁਮਾਰ, ਰਣਜੀਤ ਸਿੰਘ, ਪਰਮਜੀਤ ਸਿੰਘ, ਮੋਹਨ ਲਾਲ, ਬਲਦੇਵ ਰਾਜ, ਰਿੰਕੂ, ਅਮਨਦੀਪ, ਚੰਦਨ ਨੇਗੀ, ਰੋਹਿਤ ਕੁਮਾਰ ਹਾਜ਼ਰ ਸਨ।