ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਡੀਐਮਸੀ ਹਸਪਤਾਲ ਦੇ ਅੰਦਰ ਦਾਖਲ ਹੋ ਕੇ ਸੁੱਤੇ ਪਏ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਮੋਬਾਈਲ ਫੋਨ ਚੋਰੀ ਕਰਨ ਵਾਲੇ ਮੁਲਜ਼ਮ ਨੂੰ ਥਾਣਾ ਨੰਬਰ-8 ਦੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਪਿੰਡ ਸਨੇਤ ਦੇ ਵਾਸੀ ਰਮਨਦੀਪ ਕੁਮਾਰ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਬ੍ਰਹਮ ਕੁਮਾਰੀ ਆਸ਼ਰਮ ਦੇ ਲਾਗੇ ਮੌਜੂਦ ਸੀ। ਇਸੇ ਦੌਰਾਨ ਇਤਲਾਹ ਮਿਲੀ ਕਿ ਮੁਲਜ਼ਮ ਦਇਆਨੰਦ ਹਸਪਤਾਲ ਦੇ ਅੰਦਰੋਂ ਸੁੱਤੇ ਪਏ ਮਰੀਜ਼ਾਂ ਅਤੇ ਉਨ੍ਹਾਂ ਰਿਸ਼ਤੇਦਾਰਾਂ ਦੇ ਮੋਬਾਈਲ ਫੋਨ ਚੋਰੀ ਕਰਦਾ ਹੈ। ਪਤਾ ਲੱਗਾ ਕਿ ਮੁਲਜ਼ਮ ਨੇ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ ਅਤੇ ਉਹ ਮੋਟਰਸਾਈਕਲ ਤੇ ਸਵਾਰ ਹੋ ਕੇ ਦੰਡੀ ਸੁਆਮੀ ਚੌਂਕ ਵੱਲ ਜਾ ਰਿਹਾ ਹੈ। ਤਿਆਰੀ ਤੋਂ ਬਾਅਦ ਪੁਲਿਸ ਨੇ ਰਾਜਪੁਰਾ ਚੌਂਕ ਵਿਖੇ ਨਾਕਾਬੰਦੀ ਕਰਕੇ ਮੁਲਜ਼ਮਾਂ ਰਮਨਦੀਪ ਕੁਮਾਰ ਨੂੰ ਹਿਰਾਸਤ ਵਿਚ ਲਿਆ। ਤਲਾਸ਼ੀ ਦੇ ਦੌਰਾਨ ਉਸਦੇ ਕਬਜ਼ੇ ਚੋਂ ਵੱਖ-ਵੱਖ ਚਾਰ ਮੋਬਾਈਲ ਫੋਨ ਬਰਾਮਦ ਕੀਤੇ ਗਏ। ਪੁਲਿਸ ਦਾ ਕਹਿਣਾ ਹੈ ਕਿ ਭੁੱਲਰ ਦੇ ਖਿਲਾਫ ਐਫ ਆਈ ਆਰ ਦਰਜ ਕਰਕੇ ਉਸ ਕੋਲੋਂ ਵਧੇਰੇ ਪੁਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।