ਹਰਕ੍ਰਿਸ਼ਨ ਸ਼ਰਮਾ, ਮਾਨਸਾ
ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਲੋਕਾਂ ਨੂੰ ਚੰਡੀਗੜ੍ਹ, ਪੰਜਾਬੀ ਬੋਲਦੇ ਇਲਾਕੇ ਤੋਂ ਇਲਾਵਾ ਪੰਜਾਬ ਨੂੰ ਕੈਲੇਫ਼ੋਰਨੀਆ ਬਣਾਉਣ ਵਾਲੇ ਗਰੀਬੀ ਹਟਾਓ ਦੇ ਨਾਅਰੇ ਦੇ ਕੇ ਲਗਾਤਾਰ ਝੂਠੇ ਵਾਅਦਿਆਂ ਦੇ ਸਬਜ਼ਬਾਗ ਵਿਖਾ ਕੇ ਲੋਕਾਂ ਤੇ ਰਾਜ ਕਰਨ ਵਾਲੀਆਂ ਪਾਰਟੀਆਂ ਨੇ ਨਾ ਤਾਂ ਗਰੀਬੀ ਹਟਾਈ ਅਤੇ ਨਾ ਹੀ ਉਪਰਲੀਆਂ ਮੰਗਾਂ ਵਿਚੋਂ ਵੋਟਾਂ ਦੇ ਸੀਜ਼ਨ ਤੋਂ ਬਾਅਦ ਕਦੇ ਕੋਈ ਮੁੱਦਾ ਹੀ ਚੁੱਕਿਆ ਹੀ ਨਹੀਂ ਸਗੋਂ ਇਨ੍ਹਾਂ ਦੀਆਂ ਜੜ੍ਹਾਂ ਨੂੰ ਪਾਣੀ ਦੇ ਕੇ ਪੰਜਾਬ ਨੂੰ ਕੰਗਾਲੀ ਵੱਲ ਧਕੇਲ ਦਿੱਤਾ।
ਅੱਜ ਪੰਜਾਬ ਨੂੰ ਇਕ ਹੋਰ ਸਗੋਂ ਨਵੀਂ ਨਸ਼ਿਆਂ ਦੀ ਲੱਤ ਲਗਾ ਕੇ ਪੰਜਾਬ ਦੀ ਜਵਾਨੀ ਨੂੰ ਖ਼ਤਮ ਕਰਨ ਦਾ ਅੰਦਰਖਾਤੇ ਸਮਝੌਤਾ ਕੀਤਾ ਹੋਇਆ ਹੈ। ਦੂਜੇ ਪਾਸੇ ਲੋਕ ਇਨਸਾਫ਼ ਪਾਰਟੀ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਿਚ ਅਨੇਕਾਂ ਹੀ ਰਿਸ਼ਵਤਖੋਰ ਅਫ਼ਸਰਸ਼ਾਹੀ ਨੂੰ ਰੰਗੇ ਹੱਥੀਂ ਫੜ੍ਹ ਕੇ ਨੰਗਾ ਕੀਤਾ ਅਤੇ ਚਿੱਟੇ ਦੇ ਵਪਾਰੀਆਂ ਨੂੰ ਨਸ਼ੇ ਸਮੇਤ ਅਫ਼ਸਰਾਂ ਦੇ ਸਾਹਮਣੇ ਪਰਦਾਫ਼ਾਸ਼ ਕੀਤਾ। ਇਨ੍ਹਾਂ ਮੁੱਦਿਆਂ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਮਾਨਸਾ ਦੀਆਂ ਤਿੰਨੇ ਵਿਧਾਨ ਸਭਾ ਚੋਣਾਂ ਲੜੇਗੀ। ਇਸ ਮੌਕੇ ਜਸਪਾਲ ਸਿੰਘ ਮੰਗਾ, ਗੁਰਮੀਤ ਸਿੰਘ ਮੌਜੀਆ, ਹਰਮੇਲ ਸਿੰਘ ਇੰਸਪੈਕਟਰ, ਦਰਸ਼ਨ ਸਿੰਘ, ਰਮਨਦੀਪ ਸਿੰਘ ਅਤੇ ਜਸਪ੍ਰਰੀਤ ਸਿੰਘ ਮਾਨਸਾ ਹਾਜ਼ਰ ਸਨ।