ਹਰਕ੍ਰਿਸ਼ਨ ਸ਼ਰਮਾ, ਮਾਨਸਾ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Bhagwant Mann) ਵਲੋਂ ਸਿਹਤ ਮੰਤਰੀ ਡਾ. ਵਿਜੇ ਸਿੰਗਲਾ (Vijay Singla) ’ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਬਾਅਦ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਸ ਬਾਅਦ ਸਿਹਤ ਮੰਤਰੀ ਖ਼ਿਲਾਫ਼ ਕੇਸ ਦਰਜ ਕਰ ਐਂਟੀ ਕਰੱਪਸ਼ਨ ਬਿਊਰੋ ਦੁਆਰਾ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਕਾਰਵਾਈ ਦੇ ਬਾਅਦ ਮਾਨਸਾ ਜ਼ਿਲ੍ਹੇ ’ਚ ਆਮ ਲੋਕਾਂ ‘ਚ ਸਿਹਤ ਮੰਤਰੀ ’ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਸਬੰਧੀ ਤੇ ਉਨ੍ਹਾਂ ਦੀ ਬਰਖ਼ਾਸਤਗੀ ਸਬੰਧੀ ਜਿੱਥੇ ਚਰਚਾ ਛਿੜ ਗਈ ਹੈ, ਉਥੇ ਹੀ 43 ਸਾਲਾਂ ਮਿਲੀ ’ਕੈਬਨਿਟ ਮਨਿਸਟਰੀ’ ਮਾਨਸਾ ਜ਼ਿਲ੍ਹੇ ’ਚੋਂ ਖੁੱਸਣ ਕਾਰਨ ਵੀ ਲੋਕ ਨਿਰਾਸ਼ ਹਨ। ਮਾਨਸਾ ਹਲਕੇ ਦੇ ਲੋਕ ਤੇ ਆਪ ਸਮਰੱਥਕ ਨਮੋਸ਼ੀ ਦੇ ਆਲਮ ’ਚ ਹਨ।
ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਦੇ ਘਰ ’ਚ ਸੰਨਾਟਾ ਪਸਰਿਆ ਹੋਇਆ ਅਤੇ ਕੋਈ ਵੀ ਸਮੱਰਥਕ ਉਨ੍ਹਾਂ ਦੇ ਘਰ ਨਜ਼ਰ ਨਹੀਂ ਆ ਰਿਹਾ। ਇਸ ਸਬੰਧ ’ਚ ਕੋਈ ਗੱਲ ਕਰਨ ਨੂੰ ਤਿਆਰ ਨਹੀਂ ਹੈ ਜਦੋਂਕਿ ਵਿਰੋਧੀ ਪਾਰਟੀਆਂ ਦੇ ਨੇਤਾ ਇਸ ਸਬੰਧ ’ਚ ਪਾਰਟੀ ਨੂੰ ਘੇਰ ਰਹੇ ਹਨ। ਇਸ ਮਾਮਲੇ ਦੇ ਬਾਅਦ ਜਦ ਉਨ੍ਹਾਂ ਸਿਵਲ ਹਸਪਤਾਲ ਨਜ਼ਦੀਕ ਉਨ੍ਹਾਂ ਦੀ ਰਿਹਾਇਸ਼ ’ਤੇ ਦੇਖਿਆ ਗਿਆ ਉਥੇ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਹਨ।