ਹਰਦੀਪ ਸਿੰਘ ਸਿੱਧੂ, ਮਾਨਸਾ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੁਰਜ ਹਰੀ ਵਿਖੇ ਐੱਸਐੱਮਸੀ, ਨਗਰ ਪੰਚਾਇਤ,ਪੀਟੀਏ ਕਮੇਟੀ ਵਿਦਿਆਰਥੀਆਂ, ਮਾਪਿਆਂ ਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸਕੂਲ ਵਿੱਚ ਸੁਖਮਨੀ ਸਾਹਿਬ ਦਾ ਪਾਠ ਕਰਵਾ ਕੇ ਨਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ। ਸਕੂਲ ਵਿਚਲੀਆਂ ਨਾਨ ਬੋਰਡ ਜਮਾਤਾਂ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਦੇ ਵਿਦਿਆਰਥੀਆਂ ਦੇ ਸਾਲਾਨਾ ਨਤੀਜਿਆਂ ਦਾ ਐਲਾਨ ਕਰਨ ਉਪਰੰਤ ਪਹਿਲੀਆਂ ਤਿੰਨ ਪੁਜੀਸ਼ਨਾਂ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸ਼ੀਲਡਾਂ ਅਤੇ ਸਨਮਾਨ ਪੱਤਰ ਭੇਟ ਕਰਕੇ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸੈਸ਼ਨ 2021-22 ਦੌਰਾਨ ਹੋਏ ਸਹਿ ਵਿਦਿਅਕ ਮੁਕਾਬਲਿਆਂ ਦੇ ਜੇਤੂਆਂ ਅਤੇ ਹੋਰ ਪ੍ਰਰਾਪਤੀਆਂ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨ ਪੱਤਰ ਭੇਂਟ ਕੀਤੇ ਗਏ। ਇਸ ਮੌਕੇ ਵਿਦਿਆਰਥੀਆਂ ਨੇ ਬਹੁਤ ਆਕਰਸ਼ਕ ਕੋਰੀਓਗਰਾਫੀਆਂ ਸਟਿੱਕਾਂ,ਫੈਂਸੀ ਡਰੈੱਸ, ਗੀਤ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜੋ ਸਕੂਲ ਦੇ ਅਧਿਆਪਕਾਂ ਵੱਲੋਂ ਬੜੀ ਮਿਹਨਤ ਨਾਲ ਤਿਆਰ ਕਰਵਾਈਆਂ ਗਈਆਂ ਸਨ। ਪਿੰ੍ਸੀਪਲ ਦੀਪ ਮਾਲਾ ਨੇ ਇਨਾਮ ਜੇਤੂ ਵਿਦਿਆਰਥੀਆਂ ਅਤੇ ਉਨਾਂ੍ਹ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਬਾਕੀ ਵਿਦਿਆਰਥੀਆਂ ਨੂੰ ਵੀ ਲਗਾਤਾਰ ਮਿਹਨਤ ਕਰਨ ਦੀ ਪੇ੍ਰਰਨਾ ਦਿੱਤੀ। ਗੁਰਤੇਜ ਸਿੰਘ ਮੈਥ ਮਾਸਟਰ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਮੁੱਚੀ ਕਾਰਗੁਜ਼ਾਰੀ ਵਿੱਚ ਅਧਿਆਪਕਾਂ ਅਤੇ ਮਾਪਿਆਂ ਦੋਹਾਂ ਦੀ ਭੂਮਿਕਾ ਮਹੱਤਵਪੂਰਨ ਹੁੰਦੀ ਹੈ।ਇਸ ਮੌਕੇ ਸੰਦੀਪ ਕੁਮਾਰ ਢੰਡ ਨੇ ਮੰਚ ਸੰਚਾਲਕ ਦੀ ਭੂਮਿਕਾ ਬਾਖੂਬੀ ਨਿਭਾਈ। ਵਿਦਿਆਰਥੀਆਂ ਅਤੇ ਮਾਪਿਆਂ ਨੇ ਸਾਰੇ ਸਮਾਗਮ ਦਾ ਭਰਪੂਰ ਆਨੰਦ ਮਾਣਿਆ।ਇਸ ਪੋ੍ਗਰਾਮ ਵਿੱਚ ਸਰਕਾਰੀ ਪ੍ਰਰਾਇਮਰੀ ਸਕੂਲ ਬੁਰਜ ਹਰੀ, ਸਰਕਾਰੀ ਡਿਸਪੈਂਸਰੀ ਅਤੇ ਆਂਗਣਵਾੜੀ ਦੇ ਸਮੂਹ ਸਟਾਫ਼ ਨੇ ਵੀ ਸ਼ਰਿਕਤ ਕੀਤੀ।ਇਹ ਪੋ੍ਗਰਾਮ ਸਮੂਹ ਸਟਾਫ, ਵਿਦਿਆਰਥੀਆਂ ਅਤੇ ਮਾਪਿਆਂ ਦੇ ਸਹਿਯੋਗ ਨਾਲ ਯਾਦਗਾਰੀ ਹੋ ਨਿੱਬੜਿਆ।