ਸਵਰਨ ਗੁਲਾਟੀ, ਮੋਗਾ : 12 ਕਨਾਲ ਜ਼ਮੀਨ ਦਾ ਸੌਦਾ ਕਰਨ ਤੋਂ ਬਾਅਦ ਵਿਅਕਤੀ ਨੇ 25 ਲੱਖ ਰੁਪਏ ਲੈ ਕੇ ਇਕਰਾਰਨਾਮਾ ਕਰਨ ਤੋਂ ਬਾਅਦ ਜ਼ਮੀਨ ਦੀ ਰਜਿਸਟਰੀ ਨਾ ਕਰਵਾਉਣ ਦੇ ਦੋਸ਼ 'ਚ ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਥਾਣਾ ਸਿਟੀ ਸਾਊਥ ਦੇ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਦੱਸਿਆ ਕਿ ਹਰਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਇੰਦਰ ਸਿੰਘ ਗਿੱਲ ਨਗਰ ਵੱਲੋਂ ਐੱਸਐੱਸਪੀ ਨੂੰ ਦਿੱਤੀ ਸ਼ਿਕਾਇਤ ਵਿਚ ਕਿਹਾ ਕਿ ਉਸ ਨੇ ਨਿਰਵੈਰ ਸਿੰਘ ਵਾਸੀ ਪੱਤੀ ਉਸੰਗ ਮੋਗਾ ਦੀ ਕੋਟਕਪੂਰਾ ਬਾਈਪਾਸ 'ਤੇ ਪਈ 12 ਕਨਾਲ ਜ਼ਮੀਨ ਦਾ ਸੌਦਾ ਕੀਤਾ ਸੀ ਅਤੇ 25 ਲੱਖ ਰੁਪਏ ਦੇ ਕੇ ਜ਼ਮੀਨ ਦਾ ਇਕਰਾਰਨਾਮਾ ਕੀਤਾ ਸੀ ਲੇਕਿਨ ਸਮਾਂ ਬੀਤਣ 'ਤੇ ਨਿਰਵੈਰ ਸਿੰਘ ਨੇ ਨਾ ਤਾਂ ਜ਼ਮੀਨ ਦੀ ਰਜਿਸਟਰੀ ਕਰਵਾਈ ਤੇ ਨਾ ਹੀ ਉਸ ਵੱਲੋਂ ਦਿੱਤੇ ਗਏ ਪੈਸੇ ਵਾਪਸ ਕੀਤੇ। ਇਸ ਤਰ੍ਹਾਂ ਕਰ ਕੇ ਉਸ ਨਾਲ ਧੋਖਾਦੇਹੀ ਹੋਈ ਹੈ।
ਐੱਸਐੱਸਪੀ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦੀ ਜਾਂਚ ਪੜਤਾਲ ਕਰਨ ਲਈ ਉਪ ਕਪਤਾਨ ਪੁਲਿਸ ਸਿਟੀ ਮੋਗਾ ਨੂੰ ਆਦੇਸ਼ ਦਿੱਤੇ। ਪੁਲਿਸ ਵੱਲੋਂ ਕੀਤੀ ਜਾਂਚ ਪੜਤਾਲ ਦੌਰਾਨ ਸ਼ਿਕਾਇਤ ਕਰਤਾ ਵੱਲੋਂ ਲਾਏ ਦੋਸ਼ ਸਹੀ ਪਾਏ ਜਾਣ 'ਤੇ ਪੁਲਿਸ ਨੇ ਨਿਰਵੈਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।