ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਗੁਰਦੁਆਰਾ ਸ੍ਰੀ ਨਾਮਦੇਵ ਭਵਨ ਅਕਾਲਸਰ ਰੋਡ ਮੋਗਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਬੱਸੀਆਂ ਦੀ ਅਗਵਾਈ ਵਿਚ ਸਮੂਹ ਕਮੇਟੀ ਮੈਂਬਰਾਂ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਸਬੰਧੀ ਅਹਿਮ ਮੀਟਿੰਗ ਕੀਤੀ।
ਮੀਟਿੰਗ ਦੇ ਸ਼ੁਰੂ 'ਚ ਸਮੂਹ ਮੈਂਬਰਾਂ ਨੇ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ 'ਤੇ ਸ਼ੋਕ ਪ੍ਰਗਟ ਕੀਤਾ। ਮੀਟਿੰਗ ਵਿਚ 1 ਜੂਨ ਨੂੰ ਲੋਕਲ ਗੁਰਪੁਰਬ ਕਮੇਟੀ ਮੋਗਾ ਵੱਲੋਂ ਨਗਰ ਕੀਰਤਨ ਸਬੰਧੀ ਸੰਗਤਾਂ ਦੀਆਂ ਡਿਊਟੀਆਂ ਲਾਈਆਂ ਗਈਆਂ। ਸਮੂਹ ਕਮੇਟੀ ਮੈਂਬਰਾਂ ਨੇ 3 ਜੂਨ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਉਪਰੰਤ ਅਤੁੱਟ ਲੰਗਰ ਲਾਉਣ ਦਾ ਮਤਾ ਪਾਸ ਕੀਤਾ। ਇਸ ਮੌਕੇ ਮੁੱਖ ਸੇਵਾਦਾਰ ਕੁਲਦੀਪ ਸਿੰਘ ਬੱਸੀਆਂ, ਸਰੂਪ ਸਿੰਘ ਮੋਗਾ, ਗੁਰਪ੍ਰਰੀਤ ਸਿੰਘ ਕੰਬੋ, ਪਿ੍ਰੰਸੀਪਲ ਅਵਤਾਰ ਸਿੰਘ ਕਰੀਰ, ਹਰਵਿੰਦਰ ਸਿੰਘ ਨੈਸਲੇ, ਅਵਤਾਰ ਸਿੰਘ ਵੈਹਣੀਵਾਲ, ਜੋਰਾ ਸਿੰਘ ਜੱਸਲ, ਜਗਜੀਤ ਸਿੰਘ ਸਿੱਧੂ, ਅਮਨਦੀਪ ਸਿੰਘ ਮਿੰਟੂ, ਗੁਰਮੀਤ ਸਿੰਘ ਪੁਰਬਾ, ਕਮਲਜੀਤ ਸਿੰਘ ਅੌਗੜ, ਅਮਨਦੀਪ ਸਿੰਘ ਮੰਨਾ, ਅਮਰ ਸਿੰਘ ਲੋਧਰਾ, ਹਰਪ੍ਰਰੀਤ ਸਿੰਘ, ਪਰਮਿੰਦਰ ਸਿੰਘ, ਗੁਰਪ੍ਰਰੀਤ ਸਿੰਘ ਮਿੰਟਾ, ਕੁਲਵੰਤ ਸਿੰਘ ਨੈਸਲੇ, ਬਲਦੇਵ ਸਿੰਘ ਆਦਿ ਹਾਜ਼ਰ ਸਨ।