ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ :
ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਆਜ਼ਾਦੀ ਕਾ ਅੰਮਿ੍ਤ ਮਹੋਤਸਵ ਤਹਿਤ ਦੁੱਧ ਦੀ ਗੁਣਵੱਤਾ ਅਤੇ ਉਸ ਵਿਚ ਪਾਈਆਂ ਜਾਣ ਵਾਲੀਆਂ ਮਿਲਾਵਟਾਂ ਸੰਬੰਧੀ ਜਾਗਰੂਕ ਕਰਨ ਲਈ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਲਗਾਤਾਰ ਪਿੰਡਾਂ ਅਤੇ ਸ਼ਹਿਰਾਂ ਵਿਚ ਵੱਖ-ਵੱਖ ਥਾਵਾਂ 'ਤੇ ਜਾ ਕੇ ਦੁੱਧ ਜਾਗਰੂਕਤਾ ਅਤੇ ਪਰਖ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ ਤਾਂ ਕਿ ਲੋਕਾਂ ਨੂੰ ਖਾਣ ਪੀਣ ਵਾਲੀਆਂ ਚੀਜ਼ਾਂ ਦੀ ਸ਼ੁੱਧਤਾ ਬਾਰੇ ਜਾਣਕਾਰੀ ਮਿਲ ਸਕੇ।
ਇਸ ਬਾਰੇ ਜਾਣਕਾਰੀ ਦਿੰਦਿਆਂ ਡੇਅਰੀ ਟੇ੍ਨਿੰਗ ਸੈਂਟਰ ਗਿੱਲ ਦੇ ਇੰਚਾਰਜ (ਡਿਪਟੀ ਡਾਇਰੈਕਟਰ) ਰਣਦੀਪ ਹਾਂਡਾ ਨੇ ਦੱਸਿਆ ਕਿ ਅੱਜ ਮਿਤੀ 24 ਮਈ ਨੂੰ ਮੋਗਾ ਦੀ ਰਜਿੰਦਰਾ ਕਾਲੋਨੀ ਵਿਚ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿਚ 20 ਦੁੱਧ ਦੇ ਸੈਂਪਲ ਟੈਸਟ ਕੀਤੇ ਗਏ ਜਿੰਨ੍ਹਾਂ ਵਿਚੋਂ 5 ਸੈਂਪਲ ਯੂਰੀਆ ਦੇ, 5 ਸੈਂਪਲ ਨਿਊਟਰਾਲਿਜਰ ਦੇ, 4 ਸੈਂਪਲ ਹਾਈਡੋ੍ਜਨ ਪੋ੍ਕਸਾਈਡ ਟੈਸਟ ਕੀਤੇ ਗਏ, ਇਨ੍ਹਾਂ ਸੈਂਪਲਾਂ ਵਿਚ ਕੋਈ ਮਿਲਾਵਟੀ ਜਾਂ ਹਾਨੀਕਾਰਕ ਤੱਕ ਨਹੀਂ ਪਾਇਆ ਗਿਆ। ਉਨ੍ਹਾਂ ਕਿਹਾ ਕਿ 6 ਸੈਂਪਲਾਂ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਪਾਈ ਗਈ।
ਇਸ ਮੌਕੇ ਡਿਪਟੀ ਡਾਇਰੈਕਟਰ ਡੇਅਰੀ ਮੋਗਾ ਹਰਪਾਲ ਸਿੰਘ ਨੇ ਦੁੱਧ ਖਪਤਕਾਰਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਵਰਤੇ ਜਾਣ ਵਾਲੇ ਦੁੱਧ ਦੀ ਗੁਣਵੱਤਾ ਬਾਰੇ ਉਨ੍ਹਾਂ ਨੂੰ ਪਤਾ ਹੋਣਾ ਬਹੁਤ ਜ਼ਰੂਰੀ ਹੈ। ਇਸ ਕੈਂਪ ਵਿਚ ਗੁਰਲਾਲ ਸਿੰਘ ਡੇਅਰੀ ਟੈਕਨੋਲੋਜਿਸਟ, ਨਵਦੀਪ ਕੌਰ ਡੇਅਰੀ ਵਿਕਾਸ ਇੰਸਪੈਕਟਰ, ਮੋਬਾਇਲ ਇੰਚਾਰਜ ਜ਼ਸਵਿੰਦਰ ਸਿੰਘ, ਦਰਸ਼ਪ੍ਰਰੀਤ ਸਿੰਘ ਹਾਜ਼ਰ ਸਨ। ਇਸ ਕੈਂਪ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿਚ ਇਨ੍ਹਾਂ ਦਾ ਵਿਸ਼ੇਸ਼ ਯੋਗਦਾਨ ਰਿਹਾ।