ਜਗਰਾਜ ਸਿੰਘ ਸੰਘਾ, ਮੋਗਾ :
ਅਕਾਲੀ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਨੂੰ ਸੋ੍ਮਣੀ ਅਕਾਲੀ ਦਲ ਦਾ ਸਰਪ੍ਰਸਤ ਨਿਯੁਕਤ ਕਰਨ ਤੇ ਜਿਲ੍ਹਾ ਮੋਗਾ ਦੇ ਅਕਾਲੀ ਖੇਮੇ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਸੀਨੀਅਰ ਅਕਾਲੀ ਆਗੂ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ, ਬੂਟਾ ਸਿੰਘ ਦੌਲਤਪੁਰਾ ਤੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਲੰਡੇਕੇ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਸਾਰੀ ਜ਼ਿੰਦਗੀ 'ਚ ਪੰਥ ਤੇ ਪੰਜਾਬ ਤੇ ਕਿਸਾਨਾਂ ਦੀ ਦੀ ਭਲਾਈ ਕੰਮ ਕੀਤਾ ਤੇ ਸਿਆਸਤ 'ਚ ਧਨੰਤਰ ਆਗੂ ਪੈਦਾ ਕੀਤੇ ਤੇ ਜ਼ਿਲ੍ਹਾ ਮੋਗੇ ਦੇ ਵਿਕਾਸ ਵਿਚ ਅਣਮੁੱਲਾ ਯੋਗਦਾਨ ਪਾਇਆ। ਉਨ੍ਹਾਂ ਅੱਗੇ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਬਦਨਾਮ ਕਰਨ ਲਈ ਅੱਡੀ ਚੋਟੀ ਦਾ ਜੋਰ ਲਾਇਆ ਤੇ ਬਾਦਲ ਤੇ ਬਹੁਤ ਹੀ ਘਟੀਆ ਕਿਸਮ ਦੇ ਇਲਜ਼ਾਮ ਲਾ ਕੇ ਬਦਨਾਮ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਪਰ ਪੰਜਾਬ ਦੇ ਸੂਝਵਾਨ ਲੋਕ ਤੇ ਵੋਟਰ ਬਾਦਲ ਦੀ ਸਰਕਾਰ ਵੇਲੇ ਦੇ ਕੀਤੇ ਵਿਕਾਸ ਦੇ ਕੰਮਾਂ ਨੂੰ ਹਮੇਸ਼ਾਂ ਚੇਤੇ ਕਰਦੇ ਰਹਿਣਗੇ ਤੇ ਅੱਜ ਉਨ੍ਹਾਂ ਦੇ ਫਰਜੰਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਇਕਮੁੱਠ ਹੈ।
ਇਸ ਮੌਕੇ ਸਾਬਕਾ ਸਰਪੰਚ ਦਯਾ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ, ਦਿਲਬਾਗ ਸਿੰਘ ਹੈਪੀ ਭੁੱਲਰ, ਰਵੀ ਦੀਪ ਸਿੰਘ ਸੰਘਾ ਦਾਰਾਪੁਰ, ਬਲਜੀਤ ਸਿੰਘ ਜੱਸ ਮੰਗੇਵਾਲਾ, ਸਾਬਕਾ ਜ਼ਿਲ੍ਹਾ ਪ੍ਰਰੀਸ਼ਦ ਮੈਂਬਰ ਗੁਰਬਿੰਦ ਸਿੰਘ ਸਿੰਘਾਂਵਾਲਾ, ਯੂਥ ਆਗੂ ਹੈਪੀ ਤਤਾਰੀਏਵਾਲਾ ਕੁਲਵਿੰਦਰ ਸਿੰਘ ਚੋਟੀਆਂ, ਗੁਰਦੀਪ ਸਿੰਘ ਸਾਬਕਾ ਸਰਪੰਚ ਦੌਲਤਪੁਰਾ, ਚਮਕੌਰ ਸਿੰਘ ਸੰਘਾ ਦੋਸਾਂਝ ਅਤੇ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।