ਸਟਾਫ ਰਿਪੋਰਟਰ, ਮੋਗਾ : ਮਿਤੀ 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ ਅੱਜ ਵਿਧਾਨ ਸਭਾ ਹਲਕਾ ਮੋਗਾ ਤੋਂ 2, ਵਿਧਾਨ ਸਭਾ ਹਲਕਾ ਬਾਘਾਪੁਰਾਣਾ ਤੋਂ 1, ਨਿਹਾਲ ਸਿੰਘ ਵਾਲਾ ਤੋਂ 3 ਅਤੇ ਧਰਮਕੋਟ ਤੋਂ 2 ਨਾਮਜ਼ਦਗੀ ਪੱਤਰ ਭਰੇ ਗਏ। ਇਹ ਜਾਣਕਾਰੀ ਅੱਜ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਹਰੀਸ਼ ਨਈਅਰ ਨੇ ਦਿੱਤੀ। ਨਈਅਰ ਨੇ ਦੱਸਿਆ ਕਿ ਅੱਜ ਵਿਧਾਨ ਸਭਾ ਹਲਕਾ ਮੋਗਾ ਤੋਂ ਅਮਨਦੀਪ ਕੌਰ ਨੇ ਆਮ ਆਦਮੀ ਪਾਰਟੀ ਦੇ ਬਲਕਰਨ ਸਿੰਘ ਭੁੱਲਰ ਨੇ ਕਮਿਊਨਿਸਟ ਪਾਰਟੀ ਆਫ਼ ਇੰਡੀਆ ਦੀ ਨਾਮਜ਼ਦਗੀ ਦਾਖਲ ਕੀਤੀ। ਇਸੇ ਤਰਾਂ੍ਹ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਤੋਂ ਜ਼ਸਵਿੰਦਰ ਕੌਰ ਨੇ ਜੈ ਜਵਾਨ ਜੈ ਕਿਸਾਨ ਪਾਰਟੀ ਦੀ ਨਮਜ਼ਦਗੀ ਦਾਖਲ ਕੀਤੀ। ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਭੁਪਿੰਦਰ ਸਿੰਘ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੀ, ਮਨਜੀਤ ਸਿੰਘ ਨੇ ਆਮ ਆਦਮੀ ਪਾਰਟੀ ਤੋਂ ਅਤੇ ਬਲਦੇਵ ਸਿੰਘ ਨੇ ਸੋ੍ਮਣੀ ਅਕਾਲੀ ਦਲ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ। ਵਿਧਾਨ ਸਭਾ ਹਲਕਾ ਧਰਮਕੋਟ ਤੋਂ ਦਵਿੰਦਰਜੀਤ ਸਿੰਘ ਨੇ ਆਮ ਆਦਮੀ ਪਾਰਟੀ ਤੋਂ, ਜੁਗਰਾਜ ਸਿੰਘ ਨੇ ਡੈਮੋਕੇ੍ਟਿਕ ਭਾਰਤੀਯ ਸਮਾਜ ਪਾਰਟੀ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸਦੇ ਨਾਲ ਹੀ ਅੱਜ ਤੱਕ ਕੁੱਲ 13 ਉਮੀਦਵਾਰਾਂ ਨੇ ਆਪਣੀਆਂ ਨਾਮਜ਼ਦਗੀਆਂ ਦਾਖਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਨਵੇਂ ਸ਼ਡਿਊਲ ਮੁਤਾਬਕ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 1 ਫਰਵਰੀ, 2022 ਹੋਵੇਗੀ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 2 ਫਰਵਰੀ, 2022 ਨੂੰ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਉਮੀਦਵਾਰੀ ਵਾਪਸ ਲੈਣ ਦੀ ਮਿਤੀ 4 ਫਰਵਰੀ, 2022 ਨਿਸ਼ਚਤ ਕੀਤੀ ਗਈ ਹੈ। ਹੁਣ ਪੰਜਾਬ ਵਿੱਚ ਚੋਣਾਂ ਦੀ ਮਿਤੀ 20 ਫਰਵਰੀ, 2022 ਨਿਸ਼ਚਤ ਕੀਤੀ ਗਈ ਹੈ ਜਦਕਿ ਵੋਟਾਂ ਦੀ ਗਿਣਤੀ 10 ਮਾਰਚ, 2022 ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਮੋਗਾ ਲਈ ਨਾਮਜ਼ਦਗੀ ਪੱਤਰ ਉਪ ਮੰਡਲ ਮੈਜਿਸਟਰੇਟ ਕਮ ਰਿਟਰਨਿੰਗ ਅਫ਼ਸਰ ਮੋਗਾ ਦੇ ਦਫ਼ਤਰ ਵਿਖੇ, ਵਿਧਾਨ ਸਭਾ ਹਲਕਾ ਧਰਮਕੋਟ ਲਈ ਨਾਮਜ਼ਦਗੀ ਉਪ ਮੰਡਲ ਮੈਜਿਸਟਰੇਟ ਕਮ ਰਿਟਰਨਿੰਗ ਅਫ਼ਸਰ ਧਰਮਕੋਟ ਦੇ ਦਫ਼ਤਰ ਵਿਖੇ, ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਲਈ ਨਾਮਜ਼ਦਗੀ ਉਪ ਮੰਡਲ ਮੈਜਿਸਟਰੇਟ ਕਮ ਰਿਟਰਨਿੰਗ ਅਫ਼ਸਰ ਨਿਹਾਲ ਸਿੰਘ ਵਾਲਾ ਦੇ ਦਫ਼ਤਰ ਵਿਖੇ ਅਤੇ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਲਈ ਨਾਮਜ਼ਦਗੀ ਉਪ ਮੰਡਲ ਮੈਜਿਸਟਰੇਟ ਕਮ ਰਿਟਰਨਿੰਗ ਅਫ਼ਸਰ ਬਾਘਾਪੁਰਾਣਾ ਦੇ ਦਫ਼ਤਰ ਵਿਖੇ ਭਰੇ ਜਾ ਸਕਦੇ ਹਨ।
ਉਨਾਂ ਕਿਹਾ ਕਿ ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11:00 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3:00 ਵਜੇ ਤੱਕ ਹੈ। ਉਨਾਂ ਕਿਹਾ ਕਿ ਨਾਮਜ਼ਦਗੀ ਭਰਨ ਵੇਲੇ ਉਮੀਦਵਾਰ ਦੇ ਨਾਲ ਸਿਰਫ ਦੋ ਵਿਅਕਤੀ ਨਾਲ ਅੰਦਰ ਰਿਟਰਨਿੰਗ ਅਫ਼ਸਰ ਕੋਲ ਜਾ ਸਕਦੇ ਹਨ। ਇਸ ਤੋਂ ਇਲਾਵਾ 100 ਮੀਟਰ ਦੇ ਦਾਇਰੇ ਦੇ ਬਾਹਰ ਸਿਰਫ ਦੋ ਵਾਹਨ ਹੀ ਰੱਖੇ ਜਾ ਸਕਦੇ ਹਨ।
ਸੁਵਿਧਾ ਪੋਰਟਲ ਨੂੰ ਆਨਲਾਈਨ ਨਾਮਜ਼ਦਗੀ ਤੇ ਮਨਜ਼ੂਰੀ ਆਦਿ ਲਈ ਰਾਜਸੀ ਪਾਰਟੀਆਂ/ਉਮੀਦਵਾਰਾਂ ਲਈ ਬਹੁਤ ਹੀ ਢੁਕਵਾਂ ਮੰਚ ਕਰਾਰ ਦਿੰਦਿਆਂ ਉਨਾਂ ਦੱਸਿਆ ਕਿ ਪੋਰਟਲ 'ਤੇ ਜਾ ਕੇ ਉਮੀਦਵਾਰ ਆਪਣਾ ਅਕਾਊਂਟ ਬਣਾ ਕੇ ਨਾਮਜ਼ਦਗੀ ਨਾਲ ਸਬੰਧਤ ਪ੍ਰਕਿਰਿਆ ਨੂੰ ਸੁਖਾਲਾ ਬਣਾ ਸਕਦਾ ਹੈ। ਉਨਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਆਨਲਾਈਨ ਭਰਨ ਤੋਂ ਇਲਾਵਾ ਜ਼ਮਾਨਤੀ ਰਾਸ਼ੀ ਜਮਾਂ ਕਰਵਾਉਣ ਅਤੇ ਰਿਟਰਨਿੰਗ ਅਫ਼ਸਰ ਅੱਗੇ ਪੇਸ਼ ਹੋਣ ਲਈ ਅਗਾਊੂਂ ਸਮਾਂ ਲੈਣ ਵਿੱਚ ਇਹ ਆਨਲਾਈਨ ਪੋਰਟਲ ਬੜਾ ਸਹਾਇਕ ਸਿੱਧ ਹੋਵੇਗਾ।
ਉਨਾਂ ਦੱਸਿਆ ਕਿ ਇੱਕ ਵਾਰ ਆਨਲਾਈਨ ਨਾਮਜ਼ਦਗੀ ਫ਼ਾਰਮ ਭਰਨ ਉਪਰੰਤ, ਉਮੀਦਵਾਰ ਇਸ ਦਾ ਪਿੰ੍ਟ ਲੈ ਕੇ, ਉਸ ਨੂੰ ਤਸਦੀਕ ਕਰਵਾ ਕੇ ਅਤੇ ਲੋੜੀਂਦੇ ਦਸਤਾਵੇਜ਼ ਨਾਲ ਲਗਾ ਕੇ, ਇਸ ਨੂੰ ਰਿਟਰਨਿੰਗ ਅਫ਼ਸਰ ਅੱਗੇ ਜਾ ਕੇ ਨਿੱਜੀ ਤੌਰ 'ਤੇ ਪੇਸ਼ ਕਰ ਸਕਦਾ ਹੈ। ਉਨਾਂ ਦੱਸਿਆ ਕਿ ਆਨਲਾਈਨ ਤੋਂ ਇਲਾਵਾ ਨਾਮਜ਼ਦਗੀ ਦੀ ਆਫ਼ਲਾਈਨ ਪ੍ਰਕਿਰਿਆ ਵੀ ਮੌਜੂਦ ਹੈ ਪੰ੍ਤੂ ਆਨਲਾਈਨ ਫ਼ਾਰਮ ਭਰਨ ਨਾਲ ਗ਼ਲਤੀਆਂ ਦੀ ਗੁੰਜਾਇਸ਼ ਬਹੁਤ ਹੀ ਘੱਟ ਜਾਵੇਗੀ। ਉਨਾਂ ਸਮੂਹ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਸਮੁੱਚੀ ਚੋਣ ਪ੍ਰਕਿਰਿਆ ਵਿੱਚ ਸਹਿਯੋਗ ਕਰਨ।