ਜਗਸੀਰ ਸਿੰਘ ਛੱਤਿਆਣਾ, ਗਿੱਦੜਬਾਹਾ
ਸਾਬਕਾ ਸੈਨਿਕ ਭਲਾਈ ਵਿੰਗ ਜ਼ਲਿ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਅਗਨੀਪਥ ਸਕੀਮ ਦੇ ਵਿਰੋਧ 'ਚ 4 ਘੰਟੇ ਲਈ ਧਰਨਾ ਦਿੱਤਾ ਗਿਆ। ਇਸ ਧਰਨੇ ਨੂੰ ਸਾਬਕਾ ਸੈਨਿਕ ਭਲਾਈ ਵਿੰਗ ਦੇ ਜ਼ਲਿ੍ਹਾ ਪ੍ਰਧਾਨ ਅਵਤਾਰ ਸਿੰਘ ਫਕਰਸਰ, ਬਲਾਕ ਪ੍ਰਧਾਨ ਕਿਰਪਾਲ ਸਿੰਘ ਬਾਦੀਆ, ਭਾਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਗੋਰਾ ਸਿੰਘ ਖਾਲਸਾ, ਨਾਨਕ ਸਿੰਘ ਫਕਰਸਰ ਨੇ ਸੰਬੋਧਨ ਕੀਤਾ। ਅਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਅਗਨੀਪਥ ਸਕੀਮ ਲਿਆ ਕੇ ਨੌਜਵਾਨਾਂ ਨਾਲ ਕੋਝਾ ਮਜਾਕ ਕੀਤਾ ਹੈ। ਉਨਾਂ੍ਹ ਕਿਹਾ ਕਿ 4 ਸਾਲ ਦੀ ਨੌਕਰੀ ਦੌਰਾਨ 1 ਸਾਲ ਤਾਂ ਟੇ੍ਨਿੰਗ 'ਚ ਹੀ ਨਿਕਲ ਜਾਵੇਗਾ ਅਤੇ ਬਾਕੀ ਤਿੰਨ ਸਾਲ ਨੌਜਵਾਨ ਫੌਜ ਵਿੱਚ ਸੈੱਟ ਹੋਣ ਨੂੰ ਲਗਾਉਣਗੇ ਅਤੇ ਇਸੇ ਦੌਰਾਨ ਉਨਾਂ੍ਹ ਦੀ ਰਿਟਾਇਰਮੈਂਟ ਹੋ ਜਾਵੇਗੀ ਅਤੇ ਇਸ ਤੋਂ ਬਾਅਦ ਇਨਾਂ੍ਹ ਵਿਚੋਂ ਜਿਆਦਾਤਰ ਨੌਜਵਾਨ ਫਿਰ ਤੋਂ ਬੇਰੁਜਗਾਰ ਹੋ ਜਾਣਗੇ। ਉਨਾਂ੍ਹ ਕਿਹਾ ਕਿ ਕੇਂਦਰ ਸਰਕਾਰ ਜਾਣ ਬੁੱਝ ਕੇ ਨੌਜਵਾਨਾਂ ਨੂੰ ਖੱਜਲ ਖੁਆਰ ਕਰ ਰਹੀ ਹੈ। ਜੇਕਰ ਸਰਕਾਰ ਸੱਚਮੁੱਚ ਹੀ ਨੌਜਵਾਨਾਂ ਨੂੰ ਰੁਜਗਾਰ ਦੇਣਾ ਚਾਹੁੰਦੀ ਹੈ ਪਰ ਨੌਜਵਾਨਾਂ ਦੀ ਭਰਤੀ ਕਰੇ। ਉਨਾਂ ਕਿਹਾ ਕਿ ਸਰਕਾਰ ਅਗਨੀਪਥ ਸਕੀਮ ਨੂੰ ਤੁਰੰਤ ਵਾਪਸ ਲੇਤਾ ਜਾਵੇ ਨਹੀਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।