ਜਗਸੀਰ ਛੱਤਿਆਣਾ, ਗਿੱਦੜਬਾਹਾ :
ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਿਢੱਲੋਂ ਦੇ ਹੱਕ 'ਚ ਹਲਕਾ ਗਿੱਦੜਬਾਹਾ ਦੇ ਪਿੰਡ ਛੱਤਿਆਣਾ ਵਿਖੇ ਜਗਮੀਤ ਸਿੰਘ ਨੀਟਾ ਬਰਾੜ ਦੇ ਗ੍ਹਿ ਵਿਖੇ ਮੀਟਿੰਗ ਕੀਤੀ ਗਈ। ਇਸ ਦੌਰਾਨ ਸੀਨੀਅਰ ਅਕਾਲੀ ਆਗੂ ਸੰਦੀਪ ਸਿੰਘ ਸੰਨੀ ਿਢੱਲੋਂ, ਅਭੈ ਸਿੰਘ ਿਢੱਲੋਂ ਕੌਮੀ ਜਰਨਲ ਸਕੱਤਰ ਯੂਥ ਅਕਾਲੀ ਦਲ, ਬੀਬੀ ਗੁਰਦਿਆਲ ਕੌਰ ਮੱਲਣ ਸ੍ਪਰਸਤ ਇਸਤਰੀ ਅਕਾਲੀ ਦਲ ਤੇ ਇੰਚਾਰਜ ਅਮਾਨਤ ਕੌਰ ਿਢੱਲੋਂ ਨੇ ਜਗਮੀਤ ਸਿੰਘ ਨੀਟਾ ਬਰਾੜ ਨੂੰ ਯੂਥ ਅਕਾਲੀ ਦਲ ਮਾਲਵਾ ਜ਼ੋਨ ਦੇ ਜਨਰਲ ਸਕੱਤਰ ਨਿਯੁਕਤ ਕਰਨ 'ਤੇ ਨਿਯੁਕਤੀ ਪੱਤਰ ਸੌਂਪਿਆ। ਇਸ ਦੌਰਾਨ ਉਨ੍ਹਾਂ ਨੂੰ ਲੋਈ ਤੇ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਤੇ ਵਧਾਈ ਦਿੱਤੀ। ਇਸ ਮੌਕੇ ਅਭੈ ਿਢੱਲੋਂ ਨੇ ਅਕਾਲੀ ਦਲ ਤੇ ਬਸਪਾ ਦੇ ਵਰਕਰਾਂ ਨੂੰ ਤਨਦੇਹੀ ਨਾਲ ਮਿਹਨਤ ਕਰਨ ਲਈ ਪੇ੍ਰਿਤ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਆਪਣੀਆਂ ਨਕਾਮੀਆਂ ਤੇ ਗਰੀਬ ਲੋਕਾਂ ਨਾਲ ਕੀਤੀ ਬੇਈਮਾਨੀ ਨੂੰ ਲੁਕਾਉਣ ਲਈ ਅਕਾਲੀ ਦਲ 'ਤੇ ਝੂਠੇ ਬੇਬੁਨਿਆਦ ਇਲਜ਼ਾਮ ਲਗਾ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ।
ਇਸ ਮੌਕੇ ਨੀਟਾ ਬਰਾੜ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਪੰਜਾਬ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ, ਹਰਦੀਪ ਸਿੰਘ ਡਿੰਪੀ ਿਢੱਲੋਂ ਅਤੇ ਅਭੈ ਸਿੰਘ ਿਢੱਲੋਂ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਯੂਥ ਅਕਾਲੀ ਦਲ ਨੇ ਜੋ ਜ਼ਿੰਮੇਵਾਰੀ ਦਿੱਤੀ ਹੈ, ਉਸਨੂੂੰ ਉੁਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ ਘਰ ਪਹੁੰਚਾਇਆ ਜਾਵੇਗਾ।
ਇਸ ਮੌਕੇ ਪ੍ਰਰੀਤਮ ਸਿੰਘ, ਬਲਜਿੰਦਰ ਬਰਾੜ, ਹਰਨੇਕ ਸਿੰਘ, ਹਰਪਾਲ ਸਿੰਘ, ਗੁਰਦੀਪ ਬਰਾੜ, ਜਸਮੇਲ ਸਿੰਘ, ਤੇਜਿੰਦਰ ਸਿੰਘ ਮਹਾਸ਼ਾ, ਦਿਲਬਾਗ ਸਿੰਘ, ਪ੍ਰਧਾਨ ਮਨਦੀਪ ਸਿੰਘ ਰਤਨ, ਮੰਦਰ ਸਿੰਘ, ਗੁਰਮੀਤ ਸਿੰਘ, ਅਮਰ ਸਿੰਘ ਮਾਨ, ਰਾਜਾ ਬਰਾੜ,ਹੈਪੀ ਮੈਬਰ, ਗੁਰਚਰਨ ਸਿੰਘ, ਕੁਲਵਿੰਦਰ ਸਿੰਘ, ਸੱਤੀ ਸਿੰਘ, ਸੁਖਮੰਦਰ ਸਿੰਘ, ਗੁਰਮੇਲ ਸਿੰਘ, ਮੰਦਰ ਸਿੰਘ, ਦੀਪ ਸਿੰਘ, ਮੇਵਾ ਸਿੰਘ, ਸੈਮੂਅਲ, ਅੰਗਰੇਜ ਸਿੰਘ, ਗੁਰਦੀਪ ਸਿੰਘ ਤੇ ਰਾਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਅਕਾਲੀ ਆਗੂਆਂ ਤੇ ਵਰਕਰਾਂ ਨੇ ਵੀ ਵਧਾਈਆਂ ਦਿੱਤੀਆਂ।