ਜਗਸੀਰ ਸਿੰਘ ਛੱਤਿਆਣਾ, ਗਿੱਦੜਬਾਹਾ
ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਅਕਾਲ ਅਕੈਡਮੀ ਮਧੀਰ ਵਿਖੇ ਪਿੰ੍ਸੀਪਲ ਪਰਮਜੀਤ ਕੌਰ ਬਰਾੜ ਦੀ ਅਗਵਾਈ 'ਚ ਬੀਤੇ ਦਿਨੀ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਕਾਲ ਅਕੈਡਮੀ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ਗਈ। ਇਸ ਮੌਕੇ ਡਾ. ਬਲਜੀਤ ਸਿੱਧੂ, ਜਤਿੰਦਰ ਕੌਰ ਸਿੱਧੂ, ਹਰਜੀਤ ਸਿੰਘ ਸਿੱਧੂ, ਤੇਜਿੰਦਰਪਾਲ ਸਿੰਘ ਸਿੰਘ ਸਾਬਕਾ ਡੀਐਸਪੀ ਮੁਹਾਲੀ, ਪਿ੍ਰਤਪਾਲ ਸਿੰਘ, ਨਰਿੰਦਰ ਕੌਰ ਿਢੱਲੋਂ ਮੁੱਖੀ ਮੈਗਾ ਕਲੱਸਟਰ ਤੇ ਜਸਵਿੰਦਰ ਸਿੰਘ ਨੇ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ। ਪਿੰ੍ਸੀਪਲ ਪਰਮਜੀਤ ਕੌਰ ਬਰਾੜ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਭੋਗ ਉਪਰੰਤ ਅਕਾਲ ਅਕੈਡਮੀ ਦੇ ਬੱਚਿਆਂ ਦੁਆਰਾ ਸ਼ਬਦ ਗਾਇਨ, ਕਵਿਤਾ, ਕਵੀਸ਼ਰੀ ਕੋਰੀਓਗ੍ਰਾਫੀ, ਪੰਜਾਬੀ, ਹਿੰਦੀ, ਇੰਗਲਿਸ਼ ਡਰਾਮਾ, ਯੋਗਾ ਤੇ ਗੱਤਕੇ ਦਾ ਸਟੇਜ ਤੇ ਪ੍ਰਦਰਸ਼ਨ ਕੀਤਾ। ਇਸ ਮੌਕੇ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਵੱਲੋਂ ਵੱਖ ਵੱਖ ਵਿਸ਼ਿਆਂ ਨਾਲ ਸਬੰਧਤ ਸਾਇੰਸ, ਸਮਾਜਿਕ ਸਿੱਖਿਆ, ਗਣਿਤ ਅਤੇ ਆਰਟ ਐਂਡ ਕਰਾਫਟ ਦੇ ਮਾਡਲਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਜੋ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀ। ਇਸ ਮੌਕੇ ਪਿੰ੍ਸੀਪਲ ਪਰਮਜੀਤ ਕੌਰ ਬਰਾੜ ਵੱਲੋਂ ਪਹੁੰਚੇ ਹੋਏ ਮਹਿਮਾਨਾਂ ਅਤੇ ਵਿਦਿਆਰਥੀਆਂ ਦੇ ਮਾਤਾ ਪਿਤਾ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਗੁਰੂ ਜੀ ਵੱਲੋਂ ਦੱਸੇ ਹੋਏ ਸੱਚੇ ਮਾਰਗ ਤੇ ਚੱਲਣ ਲਈ ਸੱਚੀ ਕਿਰਤ, ਲਗਨ ਨਾਲ ਮਿਹਨਤ ਕਰਨ ਅਤੇ ਪ੍ਰਮਾਤਮਾਂ ਦਾ ਨਾਮ ਜਪਣ ਲਈ ਪੇ੍ਰਿਤ ਕੀਤਾ। ਇਸ ਮੌਕੇ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਸਮੂਹ ਸਟਾਫ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਤਾ-ਪਿਤਾ ਹਾਜ਼ਰ ਸਨ।