ਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਲਿ੍ਹਾ ਇਕਾਈ ਦੀ ਮਾਸਿਕ ਮੀਟਿੰਗ ਕੱਲ੍ਹ 08 ਜਨਵਰੀ ਸ਼ਨੀਵਾਰ ਨੂੰ ਸਵੇਰੇ 10:00 ਵਜੇ ਸਥਾਨਕ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਹੋਵੇਗੀ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਸੇਵਾ ਮੁਕਤ ਕਰਮਚਾਰੀ ਅਤੇ ਫੈਮਲੀ ਪੈਨਸ਼ਨਰ ਭਾਗ ਲੈਣਗੇ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਜ਼ਲਿ੍ਹਾ ਪ੍ਰਧਾਨ ਹਰਦੇਵ ਸਿੰਘ ਨੇ ਦੱਸਿਆ ਹੈ ਕਿ ਮੀਟਿੰਗ ਦੌਰਾਨ ਪੈਨਸ਼ਨਰਾਂ ਦੀਆਂ ਅਹਿਮ ਮੰਗਾਂ ਦੇ ਨਾਲ ਨਾਲ ਬੈਂਕਾਂ ਵਲੋਂ ਜਾਰੀ ਕੀਤੇ ਬਕਾਏ ਦੀਆਂ ਤਰੁੱਟੀਆਂ ਬਾਰੇ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪਿਛਲੇ ਮਹੀਨੇ ਮਨਾਏ ਗਏ ਪੈਨਸ਼ਨਰ ਦਿਵਸ ਬਾਰੇ ਰਿਵੀਊ ਵੀ ਕੀਤਾ ਜਾਵੇਗਾ। ਪ੍ਰਧਾਨ ਨੇ ਸਮੂਹ ਮੈਂਬਰਾਂ ਨੂੰ ਸਮੇਂ ਸਿਰ ਮੀਟਿੰਗ ਵਿਚ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਪ੍ਰਧਾਨ ਨੇ ਮੀਟਿੰਗ ਵਿਚ ਸ਼ਾਮਲ ਹੋਣ ਵਾਲੇ ਸਾਰੇ ਪੈਨਸ਼ਨਰਾਂ ਨੂੰ ਸਹੀ ਢੰਗ ਨਾਲ ਮਾਸਕ ਲਗਾ ਕੇ ਆਉਣ, ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਕੋਰੋਨਾ ਹਦਾਇਤਾਂ ਦੀ ਗੰਭੀਰਤਾ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ। ਪ੍ਰਧਾਨ ਨੇ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਨਾ ਲਗਵਾਉਣ ਵਾਲੇ ਪੈਨਸ਼ਨਰਾਂ ਨੂੰ ਮੀਟਿੰਗ ਵਿਚ ਸ਼ਾਮਲ ਨਾ ਹੋਣ ਦੀ ਸਨਿਮਰ ਬੇਨਤੀ ਕੀਤੀ ਹੈ।