ਪੱਤਰ ਪੇ੍ਰਰਕ, ਮਲੋਟ : ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵੱਲੋਂ ਨਸ਼ਿਆਂ ਅਤੇ ਤੰਬਾਕੂ ਖ਼ਲਿਾਫ਼ ਪੂਰੇ ਸ਼ਹਿਰ ਵਿੱਚ ਇੱਕ ਭਰਵੀਂ ਜਾਗਰੂਕਤਾ ਰੈਲੀ ਕੱਢੀ ਗਈ, ਜਿਸਦਾ ਸ਼ਹਿਰ ਵਾਸੀਆਂ ਨੇ ਪੂਰਾ ਸਮਰਥਨ ਕਰਦਿਆਂ ਕਾਲਜ ਵੱਲੋਂ ਕੀਤੇ ਜਾ ਰਹੇ ਇਸ ਉੱਦਮ ਦੀ ਸ਼ਲਾਘਾ ਕੀਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਕਾਲਜ ਪਿੰ੍ਸੀਪਲ ਡਾ. ਰਜਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਤੰਬਾਕੂ ਅਤੇ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ ਜਿਸਦੇ ਤਹਿਤ ਅੱਜ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਗ ਲੈ ਕੇ ਇਲਾਕਾ ਨਿਵਾਸੀਆਂ ਨੂੰ ਜਾਗਰੂਕ ਕਰਨ ਲਈ ਇਸ ਅਭਿਆਨ ਵਿੱਚ ਆਪਣਾ ਬਣਦਾ ਯੋਗਦਾਨ ਪਾਇਆ ਹੈ। ਉਨਾਂ੍ਹ ਕਿਹਾ ਕਿ ਸਾਡੀ ਕੋਸ਼ਸ਼ਿ ਹੈ ਕਿ ਅਸੀਂ ਪੰਜਾਬ ਅੰਦਰ ਪਨਪ ਰਹੇ ਨਸ਼ੇ ਦੇ ਖ਼ਲਿਾਫ਼ ਆਪਣੀ ਆਵਾਜ਼ ਬੁਲੰਦ ਕਰੀਏ ਅਤੇ ਸਮਾਜ ਸੁਧਾਰ ਦੇ ਵਿੱਚ ਆਪਣਾ ਯੋਗਦਾਨ ਪਾਈਏ, ਪੰਜਾਬ ਸਰਕਾਰ ਦੇ ਤੰਬਾਕੂ ਅਤੇ ਨਸ਼ਿਆਂ ਵਿਰੋਧੀ ਜਾਗਰੂਕਤਾ ਅਭਿਆਨ ਨੂੰ ਮੁੱਖ ਰੱਖਦਿਆਂ ਹੋਇਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੀ ਅੱਜ ਮਲੋਟ ਸ਼ਹਿਰ ਵਿੱਚ ਇਸ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ ਹੈ। ਕਾਲਜ ਮੈਨੇਜਮੈਂਟ ਦੇ ਚੇਅਰਮੈਨ ਮਨਦੀਪ ਸਿੰਘ ਬਰਾੜ, ਜਨਰਲ ਸਕੱਤਰ ਲਖਵਿੰਦਰ ਸਿੰਘ ਰੋਹੀਵਾਲਾ, ਖਜਾਨਚੀ ਦਲਜਿੰਦਰ ਸਿੰਘ ਸੰਧੂ ਨੇ ਇਸ ਰੈਲੀ ਦਾ ਕਾਲਜ ਪਰਤਣ 'ਤੇ ਸੁਆਗਤ ਕਰਦਿਆਂ ਵਿਦਿਆਰਥੀਆਂ ਨੂੰ ਅਜਿਹੇ ਸਮਾਜ ਸੁਧਾਰਕ ਕਾਰਜ ਕਰਦੇ ਰਹਿਣ ਲਈ ਉਤਸ਼ਾਹਿਤ ਕੀਤਾ ਅਤੇ ਇਸ ਰੈਲੀ ਲਈ ਮੁਬਾਰਕਬਾਦ ਦਿੱਤੀ।