ਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਅਤੇ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਉਲੀਕੇ 8 ਜਨਵਰੀ ਦੇ ਲੁਧਿਆਣਾ ਨਜ਼ਦੀਕ ਲਾਡੋਵਾਲ ਟੋਲ ਪਲਾਜ਼ਾ ਵਿਖੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ 'ਚ ਭਰਵੀਂ ਸ਼ਮੂਲੀਅਤ ਕਰਨ ਲਈ ਮਿਡ ਡੇ ਮੀਲ ਵਰਕਰਜ਼ ਯੂਨੀਅਨ ਪੰਜਾਬ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਗੁਰੂ ਗੋਬਿੰਦ ਸਿੰਘ ਪਾਰਕ ਵਿੱਚ ਰਮਨਜੀਤ ਕੌਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦੌਰਾਨ ਜਨਰਲ ਸਕੱਤਰ ਰਾਜਵਿੰਦਰ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮਿੱੱਡ ਡੇ ਮੀਲ ਵਰਕਰਾਂ ਦੇ ਮਾਣ ਭੱਤੇ ਵਿੱਚ ਵਾਧੇ ਦਾ ਐਲਾਨ ਕੀਤਾ ਗਿਆ ਪਰ ਇਸ ਸਬੰਧੀ ਹਾਲੇ ਕੋਈ ਪੱਤਰ ਜਾਰੀ ਨਹੀਂ ਕੀਤਾ ਗਿਆ। ਉਨਾਂ੍ਹ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਵਰਕਰਾਂ ਨੂੰ ਦਿੱਤਾ ਜਾਣ ਵਾਲਾ ਨਾ ਮਾਤਰ ਭੱਤਾ ਪਿਛਲੇ ਦੋ ਮਹੀਨਿਆਂ ਤੋਂ ਰੋਕਿਆ ਹੋਇਆ ਹੈ। ਉਨਾਂ੍ਹ ਕਿਹਾ ਕਿ ਦੇਸ਼ ਦੀਆਂ ਸਰਕਾਰਾਂ ਕਿਰਤ ਦੀ ਲੁੱਟ ਦਾ ਕੇਂਦਰ ਬਣੀਆਂ ਹੋਈਆਂ ਹਨ, ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਮਾਣ-ਭੱਤੇ ਵਾਲੇ ਅਤੇ ਕੱਚੇ ਮੁਲਾਜ਼ਮਾਂ ਦੀ ਕਿਰਤ ਦੀ ਲੁੱਟ ਕਈ ਸਾਲਾਂ ਤੋਂ ਲਗਾਤਾਰ ਕਰਦੀਆਂ ਆ ਰਹੀਆਂ ਹਨ। 36000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਪੋਸਟਰ ਲਾਉਣ ਵਾਲੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀਆਂ ਭਾਵਨਾਵਾਂ ਨਾਲ ਕੀਤੇ ਖਿਲਵਾੜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਉਨਾਂ੍ਹ ਕਿਹਾ ਕਿ ਸਰਕਾਰਾਂ ਦੁਆਰਾ ਕੀਤੀ ਜਾ ਰਹੀ ਲੁੱਟ ਦੇ ਖਿਲਾਫ ਸਾਂਝਾ ਫਰੰਟ ਵੱਲੋਂ ਮਾਣ ਭੱਤੇ ਤੇ ਕੰਮ ਕਰਦੇ ਵਰਕਰਾਂ ਤੇ ਘੱਟੋ-ਘੱਟ ਉਜ਼ਰਤਾਂ ਲਾਗੂ ਕਰਵਾਉਣ, ਕੱਚੇ ਅਤੇ ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕਰਾਉਣ ਅਤੇ ਹੋਰ ਮੁਲਾਜ਼ਮ ਮੰੰਗਾਂ ਲਾਾਗੂ ਕਰਵਾਉਣ ਲਈ 8 ਜਨਵਰੀ ਦੇ ਲੁਧਿਆਣਾ ਨਜ਼ਦੀਕ ਲਾਡੋਵਾਲ ਟੌਲ ਪਲਾਜ਼ਾ ਵਿਖੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਮਿੱਡ ਡੇ ਮੀਲ ਵਰਕਰ ਭਰਵੀਂ ਸ਼ਮੂਲੀਅਤ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰੋਜ ਰਾਣੀ, ਗੁਰਵਿੰਦਰ ਕੌਰ, ਜਸਵਿੰਦਰ ਕੌਰ, ਅਮਰਜੀਤ ਕੌਰ, ਸੰਦੀਪ ਕੌਰ, ਕੁਲਵਿੰਦਰ ਕੌਰ,ਸੀਮਾ ਰਾਣੀ, ਭੋਲਾ ਸਿੰਘ, ਜੀਤ ਸਿੰਘ, ਮਨਪ੍ਰਰੀਤ ਕੌਰ, ਪਰਮਜੀਤ ਕੌਰ, ਕੁਲਵਿੰਦਰ ਕੌਰ, ਬਿਮਲਾ ਰਾਣੀ, ਹਰਪ੍ਰਰੀਤ ਕੌਰ, ਸਰਬਜੀਤ ਕੌਰ, ਰਾਜਵਿੰਦਰ ਕੌਰ, ਬਲਜੀਤ ਕੌਰ, ਗੁਰਮੀਤ ਕੌਰ, ਿਛੰਦਰਪਾਲ ਕੌਰ, ਬੇਅੰਤ ਕੌਰ, ਪਰਵਿੰਦਰ ਕੌਰ ਮੀਟਿੰਗ ਵਿੱਚ ਸ਼ਾਮਲ ਸਨ।