ਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਸਬ ਇੰਸਪੈਕਟਰ ਮਨਜਿੰਦਰ ਸਿੰਘ ਨੇ ਸਥਾਨਕ ਚੌਂਕੀ ਬਸ ਸਟੈਂਡ ਵਿਖੇ ਬਤੌਰ ਚੌਕੀ ਇੰਚਾਰਜ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਮੁਕਤਸਰ ਵਿਕਾਸ ਮਿਸ਼ਨ ਦੇ ਉੱਚ ਪੱਧਰੀ ਵਫਦ ਨੇ ਅੱਜ ਆਪਣੇ ਪ੍ਰਧਾਨ ਪ੍ਰਸਿੱਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ਨਵੇਂ ਚੌਕੀ ਇੰਚਾਰਜ ਨਾਲ ਮੁਲਾਕਾਤ ਕੀਤੀ। ਵਫਦ ਵਿੱਚ ਮਿਸ਼ਨ ਦੇ ਸਲਾਹਕਾਰ ਸੇਵਾ ਮੁਕਤ ਐੱਸਡੀਓ, ਇੰਜ. ਅਸ਼ੋਕ ਕੁਮਾਰ ਭਾਰਤੀ, ਕਈ ਸਮਾਜ ਸੇਵੀ ਸੰਸਥਾਵਾਂ ਨਾਲ ਜੁੜੇ ਅਤੇ ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਲਾਇਨ ਨਿਰੰਜਣ ਸਿੰਘ ਰੱਖਰਾ, ਡਾ. ਸੁਰਿੰਦਰ ਗਿਰਧਰ ਅਤੇ ਚੌ. ਬਲਬੀਰ ਸਿੰਘ (ਦੋਵੇਂ ਉਪ ਪ੍ਰਧਾਨ) ਅਤੇ ਨਰਿੰਦਰ ਕਾਕਾ ਫੋਟੋ ਗ੍ਰਾਫਰ ਆਦਿ ਮੌਜੂਦ ਸਨ। ਮਿਸ਼ਨ ਦੇ ਵਫਦ ਨਾਲ ਗੱਲਬਾਤ ਕਰਦੇ ਹੋਏ ਨੌਜਵਾਨ ਚੌਂਕੀ ਇੰਚਾਰਜ ਮਨਜਿੰਦਰ ਸਿੰਘ ਨੇ ਮਿਸ਼ਨ ਮੈਂਬਰਾਂ ਨੂੰ ਜੀ ਆਇਆ ਕਿਹਾ। ਇਸ ਮੌਕੇ ਸਬ ਇੰਸਪੈਕਟਰ ਮਨਜਿੰਦਰ ਸਿੰਘ ਨੇ ਆਮ ਲੋਕਾਂ ਨੂੰ ਭਿ੍ਸ਼ਟਾਚਾਰ ਮੁਕਤ, ਅਪਰਾਧ ਮੁਕਤ ਅਤੇ ਨਸ਼ਾ ਮੁਕਤ ਸਮਾਜ ਬਣਾਉਣ ਲਈ ਸਰਕਾਰ ਵੱਲੋਂ ਛੇੜੀ ਗਈ ਮੁਹਿੰਮ ਨੂੰ ਪੂਰਨ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਉਨਾਂ੍ਹ ਇਹ ਵੀ ਜਾਣਕਾਰੀ ਦਿੱਤੀ ਕਿ ਜਲਦੀ ਹੀ ਉਨਾਂ੍ਹ ਵੱਲੋਂ ਆਪਣੀ ਚੌਂਕੀ ਦੀ ਹੱਦ ਅੰਦਰ ਨਸ਼ਾ ਵਿਰੋਧੀ ਸੈਮੀਨਾਰ ਕਰਵਾ ਕੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਅਤੇ ਇਸਤੋਂ ਬਚਣ ਲਈ ਜਾਗਿ੍ਰਤ ਕੀਤਾ ਜਾਵੇਗਾ। ਉਨਾਂ੍ਹ ਨੇ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪੂਰੀ ਤਰਾਂ੍ਹ ਪਾਲਣਾ ਕਰਨ ਦੀ ਅਪੀਲ ਵੀ ਕੀਤੀ।