ਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਜ਼ਿਲ੍ਹੇ ਨਾਲ ਸਬੰਧਤ ਸਿਆਸਤ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਠੀਕ ਨਾ ਹੋਣ ਕਾਰਣ ਉਹ ਲੁਧਿਆਣਾ ਦੇ ਪ੍ਰਰਾਇਵੇਟ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਉਨਾਂ੍ਹ ਦੀ ਪੂਰੀ ਨਿਗਰਾਨੀ ਅਤੇ ਇਲਾਜ ਕੀਤਾ ਜਾ ਰਿਹਾ ਹੈ। ਸਮਾਜ ਦੇ ਵੱਖ-ਵੱਖ ਹਿੱਸਿਆਂ ਵੱਲੋਂ ਸ੍. ਬਾਦਲ ਦੇ ਜਲਦੀ ਤੰਦਰੁਸਤ ਹੋਣ ਦੀਆਂ ਪ੍ਰਰਾਰਥਨਾਵਾਂ ਅਤੇ ਕਾਮਨਾਵਾਂ ਦਾ ਦੌਰ ਜਾਰੀ ਹੈ। ਇਸੇ ਤਰਾਂ੍ਹ ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਪਿਤ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਨੇ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਸ੍ਰੀ ਸ਼ਹੀਦ ਗੰਜ ਸਾਹਿਬ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤਯਾਬੀ ਲਈ ਅਰਦਾਸ ਕੀਤੀ। ਸਾਰੇ ਸੰਸਾਰ ਦੇ ਮਾਲਕ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ਵਿਚ ਗੁਰਦੁਆਰਾ ਸ੍ਰੀ ਸ਼ਹੀਦ ਗੰਜ ਸਾਹਿਬ ਦੇ ਇੰਚਾਰਜ ਭਾਈ ਸੋਹਨ ਸਿੰਘ ਨੇ ਸ੍. ਬਾਦਲ ਦੇ ਜਲਦੀ ਤੰਦਰੁਸਤ ਹੋਣ, ਲੰਮੀ ਉਮਰ ਅਤੇ ਚੰਗੀ ਸਿਹਤ ਲਈ ਅਰਦਾਸ ਕੀਤੀ। ਇਸ ਮੌਕੇ ਸਥਾਨਕ ਗੁਰੂਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰੇਸ਼ਮ ਸਿੰਘ, ਮੀਤ ਮੈਨੇਜਰ ਸੁਖਦੇਵ ਸਿੰਘ, ਗੰ੍ਥੀ ਭਾਈ ਗੁਰਮੇਲ ਸਿੰਘ, ਮਨਜੀਤ ਸਿੰਘ ਰਿਕਾਰਡ ਕੀਪਰ, ਲਖਵਿੰਦਰ ਸਿੰਘ ਲਾਡੀ ਅਤੇ ਜਗਦੀਸ਼ ਸਿੰਘ ਤੋਂ ਇਲਾਵਾ ਮਿਸ਼ਨ ਦੇ ਮੀਤ ਪ੍ਰਧਾਨ ਅਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਦੇ ਪੀ.ਏ. ਬਿੰਦਰ ਗੋਨਿਆਣਾ, ਜਸਵੀਰ ਸ਼ਰਮਾ ਦੱਦਾਹੂਰ, ਗੁਰਪਾਲ ਪਾਲੀ, ਰਾਮ ਸਿੰਘ ਪੱਪੀ ਸਾਬਕਾ ਕੌਂਸਲਰ, ਮਾਸਟਰ ਬਰਨੇਕ ਸਿੰਘ, ਨਰਿੰਦਰ ਕਾਕਾ ਅਤੇ ਸ਼ਮਸ਼ੇਰ ਸਿੰਘ ਬਰਾੜ ਸਮੇਤ ਕਈ ਹੋਰ ਪ੍ਰਮੁਖ ਸ਼ਖਸੀਅਤਾਂ ਮੌਜੂਦ ਸਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਿਸ਼ਨ ਪ੍ਰਧਾਨ ਢੋਸੀਵਾਲ ਨੇ ਦੱਸਿਆ ਹੈ ਕਿ ਆਪਣੇ ਨਿੱਜੀ ਕੰਮ ਚੰਡੀਗੜ੍ਹ ਗਏ ਹੋਏ ਮੁਕਤਸਰ ਵਿਕਾਸ ਮਿਸ਼ਨ ਦੇ ਚੇਅਰਮੈਨ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਨੇ ਵੀ ਉਨਾਂ੍ਹ ਨੂੰ ਬਾਦਲ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਦਾ ਸੁਨੇਹਾ ਭੇਜਿਆ ਹੈ।