ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵੱਲੋਂ ਸਥਾਨਕ ਟਿੱਬੀ ਸਾਹਿਬ ਰੋਡ 'ਤੇ ਕਰਮਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਟਰਾਂਸਪੋਰਟ ਯੂਨੀਅਨ ਦੇ ਗ੍ਹਿ ਵਿਖੇ ਟਰੱਕ ਯੂਨੀਅਨ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਸਮੂਹ ਟਰੱਕ ਯੂਨੀਅਨ ਵਰਕਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਸ਼ਵਾਸ ਦਿਵਾਇਆ ਕਿ ਅਗਾਮੀ ਚੋਣਾਂ ਦੌਰਾਨ ਸੋ੍ਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਟਰੱਕ ਯੂਨੀਅਨ ਨੂੰ ਪਹਿਲ ਦੇ ਅਧਾਰ 'ਤੇ ਦੁਬਾਰਾ ਸ਼ੁਰੂ ਕਰਵਾਇਆ ਜਾਵੇਗਾ। ਇਸਤੋਂ ਇਲਾਵਾ ਰੋਜ਼ੀ ਬਰਕੰਦੀ ਨੇ ਸਮੂਹ ਵਰਕਰਾਂ ਨੂੰ ਸਰਕਾਰ ਬਨਣ 'ਤੇ ਸ਼ੋ੍ਰਮਣੀ ਅਕਾਲੀ ਅਤੇ ਬਸਪਾ ਗੱਠਜੋੜ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਵੀ ਜਾਣੂ ਕਰਵਾਇਆ। ਇਸ ਦੌਰਾਨ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਕਾਰਜ਼ਕਾਲ ਦੌਰਾਨ ਡੱਕਾ ਤੱਕ ਨਹੀਂ ਤੋੜਿਆ ਉਲਟਾ ਜੋ ਸਹੂਲਤਾਂ ਸ਼ੋ੍ਰਮਣੀ ਅਕਾਲੀ ਦਲ ਦੇ ਕਾਰਜ਼ਕਾਲ ਦੌਰਾਨ ਦਿੱਤੀਆਂ ਜਾ ਰਹੀਆਂ ਸਨ, ਉਨਾਂ੍ਹ ਨੂੰ ਵੀ ਬੰਦ ਕਰ ਦਿੱਤਾ। ਹੁਣ ਵੋਟਾਂ ਨੇੜੇ ਆਉਂਦਿਆਂ ਹੀ ਆਪਣੇ ਘਰਾਂ 'ਚੋਂ ਬਾਹਰ ਨਿਕਲ ਕੇ ਲੋਕਾਂ ਨੂੰ ਨਵੀਂਆਂ ਸਕੀਮਾਂ ਦੇ ਕੇ ਮੂਰਖ ਬਣਾਉਣਾ ਚਾਹੁੰਦੇ ਹਨ, ਪਰੰਤੂ ਹੁਣ ਪੰਜਾਬ ਦੇ ਲੋਕਾਂ ਇਨਾਂ੍ਹ ਦੀਆਂ ਚਾਲਾਂ 'ਚ ਫੱਸਣ ਵਾਲੇ ਨਹੀਂ। ਪੰਜਾਬ ਦੇ ਲੋਕ ਹੁਣ ਸਮਝ ਚੁੱਕੇ ਹਨ ਸੁੂਬੇ ਦਾ ਵਿਕਾਸ ਸਿਰਫ ਤੇ ਸਿਰਫ ਸ਼ੋ੍ਰਮਣੀ ਅਕਾਲੀ ਦਲ ਹੀ ਕਰ ਸਕਦਾ ਹੈ। ਇਸ ਮੌਕੇ ਸਮੂਹ ਟਰੱਕ ਯੂਨੀਅਨ ਵਰਕਰਾਂ ਨੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦਾ ਪਹੁੰਚਣ ਲਈ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਉਨਾਂ੍ਹ ਦੇ ਮੋਢੇ ਨਾਲ ਮੋਢਾ ਲਾ ਕੇ ਖੜੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਰਮਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਟਰਾਂਸਪੋਰਟ ਯੂਨੀਅਨ, ਗਿਆਨ ਕਬਰਵਾਲਾ, ਨਿਸ਼ਾਨ ਸਿੰਘ, ਭੋਲਾ ਸਿੰਘ, ਸੱਤਾ ਸਰਪੰਚ ਸੋਹਣੇਵਾਲਾ, ਗੋਲਡੀ ਬਹਿਲ, ਸੋਨੂੰ ਚੋਪੜਾ, ਅਮਿਤ ਗਿਰਧਰ, ਬਲਦੇਵ ਸੰਧੂ, ਪਰੈਟੀ, ਗੁਰਜਿੰਦਰ ਸਿਘ ਕਾਲਾ, ਪਰਮਜੀਤ ਸਿੰਘ ਗਿੱਲ, ਗੱਗਾ ਸਿੰਘ, ਹਰਵਿੰਦਰ ਸਿੰਘ ਪੀਏ ਆਦਿ ਹਾਜ਼ਰ ਸਨ।