ਸੰਦੀਪ ਬੈਂਸ, ਨਵਾਂਸ਼ਹਿਰ : ਪੁਲਿਸ ਵੱਲੋਂ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਉਸ ਦੇ ਘਰੋਂ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਵਾਲੇ ਖ਼ਿਲਾਫ਼ ਥਾਣਾ ਸਿਟੀ ਬਲਾਚੌਰ ਵਿਖੇ ਮਾਮਲਾ ਦਰਜ ਕਰ ਕੇ ਮੁੱਢਲੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨ ਵਿਚ ਸਤਵਿੰਦਰ ਕੁਮਾਰ ਪੁੱਤਰ ਸੁਰਜੀਤ ਰਾਮ ਵਾਸੀ ਵਾਰਡ ਨੰਬਰ 13, ਪਿੰਡ ਸਿਆਣਾ ਨੇ ਦੱਸਿਆ ਕਿ ਉਸ ਦੇ ਘਰ ਬਿਜਲੀ ਦੀ ਫਿਟਿੰਗ ਦਾ ਕੰਮ ਚੱਲ ਰਿਹਾ ਹੈ। ਜਿਸ ਕਰਕੇ ਘਰ ਵਿਚ ਬਿਜਲੀ ਦਾ ਸਾਮਾਨ ਲਿਆ ਕੇ ਰੱਖਿਆ ਹੋਇਆ ਹੈ। ਲੰਘੀ 29 ਮਾਰਚ ਨੂੰ ਉਹ ਆਪਣੇ ਕਿਸੇ ਨਿੱਜੀ ਕੰਮ ਲਈ ਬਾਹਰ ਗਿਆ ਹੋਇਆ ਸੀ। ਜਦੋਂ ਉਹ ਵਾਪਸ ਘਰ ਆਇਆ ਤਾਂ ਦੇਖਿਆ ਕਿ ਰੇਅਗਾਰਡ ਕੰਪਨੀ ਦੀ ਬਿਜਲੀ ਦੀ ਤਾਰ ਦੇ ਤਿੰਨ ਰੋਲ ਗਾਇਬ ਸਨ। ਪੁੱਛਗਿੱਛ ਕਰਨ 'ਤੇ ਪਤਾ ਲੱਗਾ ਕਿ ਗੁਰਪ੍ਰਰੀਤ ਕੁਮਾਰ ਵਾਸੀ ਪਿੰਡ ਸਿਆਣਾ ਨੇ ਇਹ ਚੋਰੀ ਕੀਤੀ ਹੈ। ਮੁੱਦਈ ਵੱਲੋਂ ਦਿੱਤੇ ਗਏ ਬਿਆਨ ਅਤੇ ਮੌਕੇ ਦਾ ਜਾਇਜ਼ਾ ਲੈਣ ਉਪਰੰਤ ਪੁਲਿਸ ਵੱਲੋਂ ਮੁਲਜ਼ਮ ਗੁਰਪ੍ਰਰੀਤ ਕੁਮਾਰ ਉਰਫ਼ ਨੱਥੂ ਉਕਤ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਤਫਤੀਸ਼ ਅਮਲ ਵਿਚ ਲਿਆਂਦੀ ਗਈ ਹੈ। ਏਐੱਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਗੁਰਪ੍ਰਰੀਤ ਕੁਮਾਰ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ ਜਿਸ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।