ਪ੍ਰਦੀਪ ਭਨੋਟ, ਨਵਾਂਸ਼ਹਿਰ : ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੀ ਰਹਿਨੁਮਾਈ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਵਿਸ਼ਵ ਏਡਜ਼ ਜਾਗਰੂਕਤਾ ਦਿਵਸ ਦੇ ਸੰਦਰਭ ਵਿਚ ਏਡਜ਼ ਦੀ ਰੋਕਥਾਮ ਲਈ ਆਮ ਲੋਕਾਂ ਵਿਚ ਜਾਗਰੂਕਤਾ ਫੈਲਾਉਣ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਸਬੰਧੀ ਜਾਗਰੂਕਤਾ ਪੈਂਫਲਿਟ ਰਿਲੀਜ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਏਡਜ਼ ਇਕ ਭਿਆਨਕ ਬਿਮਾਰੀ ਹੈ। ਇਹ ਬਿਮਾਰੀ ਪੀੜਤ ਵਿਅਕਤੀ ਨਾਲ ਅਸੁਰੱਖਿਅਤ ਸਰੀਰਕ ਸਬੰਧ ਬਣਾਉਣ ਨਾਲ, ਦੂਸ਼ਿਤ ਖੂਨ ਨਾਲ, ਸੰਕ੍ਰਮਿਤ ਸੂਈ ਜਾ ਬਲੇਡ ਦੇ ਇਸਤੇਮਾਲ ਨਾਲ ਅਤੇ ਏਡਜ਼ ਸੰਕ੍ਰਮਿਤ ਮਾਂ ਤੋਂ ਉਸ ਦੇ ਹੋਣ ਵਾਲੀ ਸੰਤਾਨ ਨੂੰ ਹੋ ਸਕਦਾ ਹੈ। ਇਸ ਬਿਮਾਰੀ ਦੌਰਾਨ ਸਰੀਰ 'ਚ ਰੋਗਾਂ ਨਾਲ ਲੜਨ ਦੀ ਸ਼ਕਤੀ ਘਟ ਜਾਂਦੀ, ਵਜ਼ਨ ਘਟ ਜਾਂਦਾ, ਲਗਾਤਾਰ ਖਾਂਸੀ, ਵਾਰ-ਵਾਰ ਜੁਕਾਮ, ਬੁਖਾਰ, ਸਿਰਦਰਦ, ਥਕਾਨ, ਭੁੱਖ ਨਾ ਲੱਗਣੀ ਆਦਿ ਇਸ ਬਿਮਾਰੀ ਦੇ ਲੱਛਣ ਹਨ। ਉਨਾਂ੍ਹ ਕਿਹਾ ਕਿ ਇਹ ਲੱਛਣ ਨਜਰ ਆਉਣ 'ਤੇ ਨਜਦੀਕੀ ਸਿਹਤ ਕੇਂਦਰ ਵਿਖੇ ਏਡਜ਼ ਦੀ ਮੁਫਤ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲ੍ਹਾ ਸਿਹਤ ਅਫਸਰ ਡਾ. ਜਤਿੰਦਰ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਵਿੰਦਰ ਕੁਮਾਰ, ਡਿਪਟੀ ਮੈਡੀਕਲ ਕਮਿਸਨਰ ਡਾ. ਹਰਪ੍ਰਰੀਤ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਰਾਕੇਸ਼ ਪਾਲ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਜਗਤ ਰਾਮ, ਸਿਵਲ ਸਰਜਨ ਦੇ ਪੀਏ ਅਜੇ ਕੁਮਾਰ, ਐਕਸਟੈਂਸਨ ਐਜੂਕੇਟਰ ਵਿਕਾਸ ਵਿਰਦੀ, ਜ਼ਿਲ੍ਹਾ ਅੰਕੜਾ ਸਹਾਇਕ ਨੀਰਜ ਕੁਮਾਰ ਸਮੇਤ ਵਿਭਾਗ ਦੇ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।