ਸੁਰਿੰਦਰ ਦੁੱਗਲ, ਜਾਡਲਾ : ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐੱਸਐਮਓ ਡਾ. ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ ਪ੍ਰਰਾਇਮਰੀ ਸਿਹਤ ਕੇਂਦਰ ਮੁਜ਼ੱਫਰਪੁਰ ਵਿਖੇ ਅੱਜ ਵਿਸ਼ਵ ਕੈਂਸਰ ਦਿਵਸ ਮੌਕੇ ਜਾਗਰੂਕਤਾ ਸਮਾਗਮ ਕਰਵਾਇਆ। ਇਸ ਮੌਕੇ ਐੱਸਐਮਓ ਡਾ. ਗੀਤਾਂਜਲੀ ਸਿੰਘ ਨੇ ਦੱਸਿਆ ਕਿ ਛੇਤੀ ਪਛਾਣ ਹੋਣ 'ਤੇ ਇਲਾਜ ਨਾਲ ਕੈਂਸਰ ਪੀੜਤ ਵਿਅਕਤੀਗਤ ਸਿਹਤਯਾਬ ਹੋ ਸਕਦਾ ਹੈ। ਮੌਜੂਦਾ ਸਮੇੇਂ ਵਿਚ ਕੈਂਸਰ ਲਾ-ਇਲਾਜ ਨਹੀਂ ਹੈ, ਇਸ ਸਬੰਧੀ ਜਾਗਰੂਕ ਹੋਣ ਦੀ ਲੋੜ ਹੈ। ਉਨਾਂ੍ਹ ਦੱਸਿਆ ਕਿ ਹੁਣ ਸਾਡਾ ਦੇਸ਼ ਅਤਿ-ਆਧੁਨਿਕ ਤਕਨੀਕਾਂ ਜ਼ਰੀਏ ਇਸ ਬਿਮਾਰੀ ਦੇ ਇਲਾਜ ਲਈ ਪੂਰੀ ਤਰਾਂ੍ਹ ਸਮਰੱਥ ਹੈ। ਡਾ. ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਕੈਂਸਰ ਵਰਗੀ ਭਿਆਨਕ ਬਿਮਾਰੀ ਦੇ ਖਾਤਮੇ ਲਈ ਹਰ ਸੰਭਵ ਯਤਨ ਕਰ ਰਿਹਾ ਹੈ ਅਤੇ ਇਸ ਬਿਮਾਰੀ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨਾਂ੍ਹ ਕਿਹਾ ਕਿ ਜੇਕਰ ਕੈਂਸਰ ਦਾ ਮੁੱਢਲੀ ਅਵਸਥਾ ਵਿਚ ਪਤਾ ਲੱਗ ਜਾਵੇ ਤਾਂ 75 ਫ਼ੀਸਦੀ ਕੇਸਾਂ ਦਾ ਇਲਾਜ ਆਮ ਬਿਮਾਰੀ ਵਾਂਗ ਸੰਭਵ ਹੋ ਸਕਦਾ ਹੈ। ਇਸ
ਮੌਕੇ ਡਾ. ਰਣਜੀਤ ਹਰੀਸ਼ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੈਂਸਰ ਰਾਹਤ ਕੋਸ਼ ਫੰਡ ਤਹਿਤ ਕੈਂਸਰ ਦੇ ਮਰੀਜ਼ਾਂ ਲਈ 1.50 ਲੱਖ ਰੁਪਏ ਦੀ ਰਾਸ਼ੀ ਰਹਿਤ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕੈਂਸਰ ਮਰੀਜ਼ਾਂ ਨੂੰ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀਆਂ ਬੱਸਾਂ ਵਿਚ ਮੁਫਤ ਸਫਰ ਕਰਨ ਦੀ ਸਹੂਲਤ ਵੀ ਉਪਲੱਬਧ ਹੈ। ਇਸ ਮੌਕੇ ਬੀਈਈ ਮਨਿੰਦਰ ਸਿੰਘ ਤੇ ਸੀਨੀਅਰ ਲੈਬ ਟੈਕਨੀਸ਼ੀਅਨ ਅੰਮਿ੍ਤਪਾਲ ਸਿੰਘ ਨੇ ਕਿਹਾ ਕਿ ਕੈਂਸਰ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਚਾਹੀਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।