ਹਰਮਿੰਦਰ ਸਿੰਘ ਪਿੰਟੂ, ਨਵਾਂਸ਼ਹਿਰ : ਪਿੰਡ ਅਲਾਚੌਰ ਦੇ ਗੁਰਦੁਆਰਾ ਅਕਾਲ ਬੁੰਗਾ ਵਿਖੇ ਸੰਤ ਬਾਬਾ ਜੋਗਿੰਦਰ ਸਿੰਘ ਦੀ ਬਰਸੀ ਮਨਾਈ। ਅੰਮਿ੍ਤ ਵੇਲੇ ਭਾਈ ਨਰਿੰਦਰ ਸਿੰਘ ਹਜ਼ੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਾਲਿਆਂ ਨੇ ਆਸਾ ਦੀ ਵਾਰ ਦਾ ਕੀਰਤਨ ਕੀਤਾ। ਇਸ ਉਪਰੰਤ ਰੱਖੇ ਗਏ ਅਖੰਡ ਪਾਠਾਂ ਦੇ ਭੋਗ ਪਾਏ ਗਏ। ਸਜੇ ਦੀਵਾਨਾਂ 'ਚ ਭਾਈ ਪ੍ਰਦੀਪ ਸਿੰਘ ਪਿੰ੍ਸ, ਬੀਬੀ ਪ੍ਰਭਜੋਤ ਕੌਰ, ਗਿਆਨੀ ਗੁਰਮਿੰਦਰ ਸਿੰਘ ਗੰ੍ਥੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲੇ, ਸੰਤ ਹਰਭਜਨ ਸਿੰਘ ਢੁੱਡੀਕੇ ਵਾਲੇ, ਗਿਆਨੀ ਹਰੀ ਸਿੰਘ ਰੰਧਾਵੇ ਵਾਲਿਆਂ ਦੇ ਜਥਿਆਂ ਨੇ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਉਨ੍ਹਾਂ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਸਮੇਂ 'ਚ ਸਾਨੂੰ ਗੁਰੂਆਂ ਦੇ ਦੱਸੇ ਮਾਰਗ ਉੱਪਰ ਚੱਲਣਾ ਚਾਹੀਦਾ ਹੈ ਅਤੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਕੇ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ। ਉਨਾਂ੍ਹ ਨੌਜਵਾਨਾਂ ਨੂੰ ਕੁਰਹਿਤਾਂ ਅਤੇ ਵਿਕਾਰਾਂ ਤੋਂ ਛੁਟਕਾਰਾ ਪਾਉਣ ਲਈ ਆਪਣੇ ਮਾਪਿਆਂ ਦੇ ਕਹਿਣੇ ਵਿੱਚ ਰਹਿੰਦਿਆਂ ਗੁਰੂ ਦੇ ਲੜ ਲੱਗਣ ਲਈ ਪੇ੍ਰਿਤ ਕੀਤਾ। ਗੁਰਦੁਆਰਾ ਸਾਹਿਬ ਦੇ ਸੰਚਾਲਕ ਸੰਤ ਬਾਬਾ ਅਜੀਤ ਸਿੰਘ ਹੋਰਾਂ ਆਏ ਹੋਏ ਸੰਤ ਮਹਾਂਪੁਰਖਾਂ ਦਾ ਸਨਮਾਨ ਕੀਤਾ। ਅੰਤ ਵਿਚ ਹਜ਼ੂਰੀ ਰਾਗੀ ਭਾਈ ਹਰਜਿੰਦਰ ਸਿੰਘ, ਭਾਈ ਕਰਮਜੀਤ ਸਿੰਘ ਦੇ ਜਥੇ ਨੇ ਰਸਭਿੰਨਾ ਕੀਰਤਨ ਕੀਤਾ। ਇਸ ਮੌਕੇ ਭਾਈ ਅਵਤਾਰ ਸਿੰਘ, ਭਾਈ ਨਛੱਤਰ ਸਿੰਘ, ਗਿਆਨੀ ਬਲਕਾਰ ਸਿੰਘ ਘੁੰਮਣਾਂ ਮਾਣਕਾਂ ਵਾਲੇ, ਸੰਤ ਗੁਰਬਚਨ ਸਿੰਘ ਪਠਲਾਵੇ ਵਾਲੇ, ਸੰਤ ਚਰਨਜੀਤ ਸਿੰਘ ਜੱਸੋਵਾਲ, ਜਥੇਦਾਰ ਸਵਰਨਜੀਤ ਸਿੰਘ ਚੌਂਕੜਾ, ਡਾ. ਅਵਤਾਰ ਸਿੰਘ, ਭਾਈ ਗੁਰਦੇਵ ਸਿੰਘ, ਭਾਈ ਪ੍ਰਰੀਤਮ ਸਿੰਘ ਨੰਬਰਦਾਰ, ਭਜਨ ਸਿੰਘ ਰੁੜਕੀ ਵਾਲੇ ਹਾਜਰ ਸਨ। ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।