ਪ੍ਰਦੀਪ ਭਨੋਟ, ਨਵਾਂਸ਼ਹਿਰ : ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਮਾਜ ਵਿਚ ਸੁਨੇਹਾ ਦੇਣ ਲਈ ਸਿਹਤ ਵਿਭਾਗ ਨੇ ਅੱਜ ਨਸ਼ਾਖੋਰੀ ਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਕੌਮਾਂਤਰੀ ਦਿਵਸ ਮੌਕੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲ੍ਹੇ ਵਿਚ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਨ ਦੇ ਨਾਲ-ਨਾਲ ਸਿਵਲ ਸਰਜਨ ਦਫ਼ਤਰ ਤੋਂ ਨਸ਼ਾ ਵਿਰੋਧੀ ਜਨ ਚੇਤਨਾ ਸਾਈਕਲ ਰੈਲੀ ਕੱਢੀ। ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਦਫ਼ਤਰ ਤੋਂ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਅੱਜ ਜਿੱਥੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਅਹਿਦ ਦਿਵਾਇਆ, ਉੱਥੇ ਨਾਲ ਹੀ ਸਥਾਨਕ ਨਿਊ ਸਿਟੀ ਸਾਈਕਲ ਕਲੱਬ ਦੇ ਸਹਿਯੋਗ ਨਾਲ ਕਰਵਾਈ ਗਈ। ਨਸ਼ਾ ਵਿਰੋਧੀ ਜਨ ਚੇਤਨਾ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਵੀ ਕੀਤਾ। ਇਸ ਦੌਰਾਨ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਸਰਕਾਰੀ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ ਤੇ ਨਸ਼ਾ ਰੋਗੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਦਿ੍ੜ ਨਿਸ਼ਚੇ ਕਰਨ ਲਈ ਪੇ੍ਰਿਤ ਕੀਤਾ। ਉਨਾਂ੍ਹ ਕਿਹਾ ਕਿ ਉਹ ਨਸ਼ੇ ਤੋਂ ਦੂਰ ਰਹਿਣ, ਕਿਉਂਕਿ ਨਸ਼ਿਆਂ ਦੇ ਆਦੀ ਹੋਣ ਨਾਲ ਉਨਾਂ੍ਹ ਦੀ ਜਾਨ ਨੂੰ ਖਤਰਾ ਖੜ੍ਹਾ ਹੋ ਸਕਦਾ ਹੈ। ਡਾ. ਢਾਂਡਾ ਨੇ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਆਓ, ਸਾਰੇ ਮਿਲ ਕੇ ਨਸ਼ਿਆਂ ਵਿਰੁੱਧ ਲੜਾਈ ਵਿਚ ਆਪੋ-ਅਪਣਾ ਯੋਗਦਾਨ ਪਾਈਏ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰਰੀਤ ਸਿੰਘ ਨੇ ਕਿਹਾ ਕਿ ਨਸ਼ਾ ਪਰਿਵਾਰ ਦੇ ਭਵਿੱਖ ਨੂੰ ਬਰਬਾਦ ਕਰ ਦਿੰਦਾ ਹੈ, ਕਿਉਂਕਿ ਨਸ਼ੇ ਦੇ ਆਦੀ ਮਨੁੱਖ ਜਿੱਥੇ ਆਰਥਿਕ ਤੌਰ 'ਤੇ ਕਮਜ਼ੋਰ ਹੋ ਜਾਂਦਾ ਹੈ, ਉੱਥੇ ਸਮਾਜਿਕ ਤੌਰ 'ਤੇ ਹੀਣਭਾਵਨਾ ਦਾ ਸ਼ਿਕਾਰ ਹੋ ਕੇ ਮਾਨਸਿਕ ਪੇ੍ਸ਼ਾਨੀ ਵਿੱਚ ਉਲਝ ਕੇ ਰਹਿ ਜਾਂਦਾ ਹੈ। ਇਸੇ ਦੌਰਾਨ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ ਨੇ ਕਿਹਾ ਕਿ ਆਮ ਲੋਕ ਵੀ ਸਰਕਾਰ ਦੀ ਇਸ ਨਸ਼ਾ ਵਿਰੋਧੀ ਮੁਹਿੰਮ ਵਿਚ ਆਪਣਾ ਬਣਦਾ ਸਹਿਯੋਗ ਦੇਣ ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇਸ ਨਸ਼ਿਆਂ ਰੂਪੀ ਦਲਦਲ ਤੋਂ ਬਾਹਰ ਕੱਿਢਆ ਜਾ ਸਕੇ। ਇਸ ਮੌਕੇ ਬੀਈਈ ਵਿਕਾਸ ਵਿਰਦੀ, ਮੈਡੀਕਲ ਲੈਬ ਟੈਕਨੀਸੀਅਨ ਕਮਲਦੀਪ ਸਿੰਘ, ਰਾਜਨ ਅਰੋੜਾ, ਲਾਡੀ ਵਰਮਾ, ਰਜਿੰਦਰ ਕੌਸਲ, ਦਲਜੀਤ ਸਿੰਘ ਕੌਸਲ, ਅਭਿਨਵ ਕੌਸਲ, ਕਰਨੈਲ ਸਿੰਘ, ਵਿਪਨ, ਇਕਮਨ ਅਤੇ ਸੰਜੂ ਆਦਿ ਵੀ ਹਾਜ਼ਰ ਸਨ।