ਤਜਿੰਦਰ ਜੋਤ, ਬਲਾਚੌਰ : ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ 02 ਦਸੰਬਰ ਨੂੰ ਲੈਫ. ਜਨਰਲ ਬਿਕਰਮ ਸਿੰਘ ਸਬ ਡਿਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਦਿਵਿਆਂਗ ਵਿਅਕਤੀਆਂ ਦੇ ਦਿਵਿਆਂਗਤਾ ਸਰਟੀਫਿਕੇਟ ਤੇ ਵਿਲੱਖਣ ਪਹਿਚਾਣ ਪੱਤਰ (ਯੂਡੀਆਈਡੀ) ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਕੈਂਪ ਸਵੇਰੇ 9 ਤੋਂ ਸ਼ਾਮ 5 ਵਜੇ ਤਕ ਚੱਲੇਗਾ। ਜਾਣਕਾਰੀ ਦਿੰਦਿਆਂ ਡਾ. ਮਾਨ ਨੇ ਦੱਸਿਆ ਕਿ ਸਿਹਤ ਵਿਭਾਗ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹੈ ਤੇ ਉਨਾਂ੍ਹ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਨਾਂ੍ਹ ਦਿਵਿਆਂਗ ਵਿਅਕਤੀਆਂ ਕੋਲ ਸਿਹਤ ਵਿਭਾਗ ਦੁਆਰਾ ਜਾਰੀ ਆਫਲਾਈਨ ਸਰਟੀਫਿਕੇਟ ਹਨ, ਉਹ ਇਹ ਵਿਲੱਖਣ ਪਹਿਚਾਣ ਪੱਤਰ ਪ੍ਰਰਾਪਤ ਕਰ ਸਕਦੇ ਹਨ। ਜੋ ਵਿਅਕਤੀ ਨਵਾਂ ਦਿਵਿਆਂਗਤਾ ਸਰਟੀਫਿਕੇਟ ਬਣਵਾਉਣਾ ਚਾਹੁੰਦੇ ਹਨ, ਉਹ ਇਸ ਕੈਂਪ ਦੌਰਾਨ ਜਰੂਰੀ ਦਸਤਾਵੇਜ ਲੈ ਕੇ ਹਾਜਰ ਹੋਣ। ਉਨ੍ਹਾਂ ਕਿਹਾ ਕਿ ਇਸ ਦਿਵਿਆਂਗਤਾ ਸਰਟੀਫਿਕੇਟ ਨਾਲ ਇਕ ਪਾਸੇ ਦਿਵਿਆਂਗ ਵਿਅਕਤੀ ਸਾਰੀਆਂ ਸਰਕਾਰੀ ਸਹੂਲਤਾਂ ਪ੍ਰਰਾਪਤ ਕਰ ਸਕਣਗੇ ਅਤੇ ਦੂਜੇ ਪਾਸੇ ਉਨਾਂ੍ਹ ਨੂੰ ਸਮਾਜ ਦੀ ਮੁੱਖ ਧਾਰਾ 'ਚ ਲਿਆਂਦਾ ਜਾ ਸਕੇਗਾ। ਉਨ੍ਹਾਂ ਨੇ ਦਿਵਿਆਂਗ ਵਿਅਕਤੀਆਂ ਨੂੰ ਵਿਸ਼ੇਸ਼ ਕੈਂਪ ਦਾ ਭਰਪੂਰ ਲਾਹਾ ਲੈਂਦਿਆਂ ਆਪਣੇ ਦਿਵਿਆਂਗਤਾ ਸਰਟੀਫਿਕੇਟ ਬਣਵਾਉਣ ਦੀ ਅਪੀਲ ਕੀਤੀ ਹੈ।