ਸੰਦੀਪ ਬੈਂਸ, ਨਵਾਂਸ਼ਹਿਰ : ਥਾਣਾ ਪੋਜੇਵਾਲ ਦੀ ਪੁਲਿਸ ਵੱਲੋਂ ਦੋ ਨਸ਼ਾ ਸਮੱਗਲਰਾਂ ਨੂੰ ਕਾਬੂ ਕਰ ਕੇ ਉਨਾਂ੍ਹ ਦੇ ਖ਼ਿਲਾਫ਼ ਥਾਣਾ ਪੋਜੇਵਾਲ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਏਐੱਸਆਈ ਅਮਰਜੀਤ ਲਾਲ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਭੈੜੇ ਅਨਸਰਾਂ ਦੀ ਚੈਕਿੰਗ ਸਬੰਧੀ ਗਸ਼ਤ ਦੌਰਾਨ ਪਿੰਡ ਟੋਰੋਵਾਲ ਵਲ ਨੂੰ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਪੁਲੀ ਸੂਆ ਨੇੜੇ ਪੁੱਜੇ ਤਾਂ ਉਨਾਂ੍ਹ ਨੇ ਸਾਹਮਣੇ ਤੋਂ ਇਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਦੋ ਵਿਅਕਤੀਆਂ ਨੂੰ ਦੇਖਿਆ ਜਿਹੜੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੀਆਂ ਜੇਬਾਂ 'ਚੋਂ ਪਾਰਦਰਸ਼ੀ ਮੋਮੀ ਲਿਫਾਫੇ ਸੁੱਟ ਕੇ ਪਿੱਛੇ ਮੁੜਨ ਲੱਗੇ ਸਨ ਪਰ ਪੁਲਿਸ ਪਾਰਟੀ ਨੇ ਉਨਾਂ੍ਹ ਨੂੰ ਕਾਬੂ ਕਰ ਲਿਆ। ਪੁੱਛਣ 'ਤੇ ਮੋਟਰਸਾਈਕਲ ਚਾਲਕ ਨੇ ਆਪਣਾ ਨਾਂ ਹਰਪ੍ਰਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਤੇ ਪਿੱਛੇ ਬੈਠੇ ਵਿਅਕਤੀ ਨੇ ਆਪਣਾ ਨਾਂ ਮਹਿੰਦਰ ਪਾਲ ਪੁੱਤਰ ਤਿਲਕ ਰਾਜ ਦੋਵੇਂ ਵਾਸੀ ਪਿੰਡ ਅਚਲਪੁਰ ਥਾਣਾ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਦੱਸਿਆ। ਜਦੋਂ ਪੁਲਿਸ ਪਾਰਟੀ ਨੇ ਉਨਾਂ੍ਹ ਵਲੋਂ ਸੁੱਟੇ ਗਏ ਲਿਫ਼ਾਿਫ਼ਆਂ ਦੀ ਜਾਂਚ ਕੀਤੀ ਤਾਂ ਉਨਾਂ੍ਹ 'ਚੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਕੁੱਲ 80 ਗੋਲੀਆਂ ਬਰਾਮਦ ਹੋਈਆਂ, ਜਿਸ 'ਤੇ ਪੁਲਿਸ ਵੱਲੋਂ ਮੁਲਜ਼ਮ ਹਰਪ੍ਰਰੀਤ ਸਿੰਘ ਤੇ ਮਹਿੰਦਰ ਪਾਲ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ।