ਨਰਿੰਦਰ ਮਾਹੀ, ਬੰਗਾ
ਕੋਰੋਨਾ ਦੀ ਤੀਜੀ ਲਹਿਰ ਨਾਲ ਹਰ ਰੋਜ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਾਡਾ ਫਰਜ ਹੈ ਕਿ ਵੱਧ ਤੋਂ ਵੱਧ ਲੋਕਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਇਸ ਨੂੰ ਗੰਭੀਰਤਾ ਨਾਲ ਲਿਆ ਜਾਵੇ। ਇਨਾਂ੍ਹ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੇਂਦਰੀ ਸਿਹਤ ਮੰਤਰੀ ਸੰਤੋਸ਼ ਚੌਧਰੀ ਨੇ ਕੀਤਾ। ਉਨਾਂ੍ਹ ਕਿਹਾ ਇਸ ਵਿਚ ਪਿੰਡਾਂ ਅਤੇ ਸ਼ਹਿਰਾਂ ਦੇ ਗੁਰਦੁਆਰੇ ਅਤੇ ਮੰਦਰ ਵੱਡੀ ਜਿੰਮੇਵਾਰੀ ਨਿਭਾ ਸਕਦੇ ਹਨ। ਹਰ ਗੁਰਦੁਆਰੇ/ਮੰਦਰ ਵਿਚ ਕੋਰੋਨਾ ਦੀ ਤੀਜੀ ਲਹਿਰ ਬਾਰੇ ਅਨਾਊਂਸਮੈਂਟ ਕਰਵਾਈ ਜਾਵੇ ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਮਾਸਕ ਲਗਾਕੇ ਰੱਖਣਾ, ਆਪਸੀ ਦੂਰੀ ਬਣਾਕੇ ਰੱਖਣੀ ਅਤੇ ਹੱਥਾਂ ਨੂੰ ਵਾਰ ਵਾਰ ਧੋਣ ਲਈ ਪੇ੍ਰਿਤ ਕਰਨ। ਉਨਾਂ੍ਹ ਪਿੰਡਾਂ ਦੇ ਸਰਪੰਚਾਂ ਅਤੇ ਸ਼ਹਿਰ ਦੇ ਨੁਮਾਇੰਦਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਨਾਊਂਸਮੈਂਟ ਹਰ ਗੁਰਦੁਆਰੇ ਅਤੇ ਹੋਰ ਧਾਰਮਿਕ ਸਥਾਨਾਂ ਤੋਂ ਕਰਾਈ ਜਾਵੇ। ਸੰਤੋਸ਼ ਚੌਧਰੀ ਨੇ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਇਸ ਨੂੰ ਗੰਭੀਰਤਾ ਨਾਲ ਲਿਆ ਜਾਵੇ ਕਿਉਂਕਿ ਇਹ ਵਾਇਰਸ ਵਿਸ਼ਵ ਪੱਧਰ 'ਤੇ ਘਾਤਕ ਸਿੱਧ ਹੋ ਚੁੱਕਾ ਹੈ।