ਪੱਤਰ ਪੇ੍ਰਰਕ, ਰਾਹੋਂ : ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਤੇ ਡਾ. ਪ੍ਰਤਿਭਾ ਵਰਮਾ ਦੀ ਯੋਗ ਰਹਿਨੁਮਾਈ ਹੇਠ ਆਮ ਆਦਮੀ ਕਲੀਨਿਕ ਰਾਹੋਂ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ। ਇਸ ਦੌਰਾਨ ਡਾ. ਪ੍ਰਤਿਭਾ ਵਰਮਾ ਨੇ ਦੱਸਿਆ ਕਿ ਏਡਜ਼ ਬਿਮਾਰੀ ਐੱਚਆਈਵੀ ਨਾਮਕ ਵਾਇਰਸ ਤੋਂ ਹੁੰਦੀ ਹੈ। ਇਸ ਦੇ ਫੈਲਣ ਦੇ ਮੁੱਖ ਕਾਰਨ ਸੂਈਆਂ ਤੇ ਸੱਰਿੰਜਾਂ ਦੀ ਸਾਂਝੀ ਵਰਤੋਂ ਕਰਨਾ, ਐੱਚਆਈਵੀ ਪ੍ਰਭਾਵਿਤ ਖ਼ੂਨ ਦਾ ਖ਼ੂਨ ਸ਼ਰੀਰ 'ਚ ਚੜ੍ਹਾਉਣ ਨਾਲ ਹੁੰਦਾ ਹੈ। ਇਸ ਦੇ ਨਾਲ ਅਸੁਰੱਖਿਅਤ ਜਿਸਮਾਨੀ ਸਬੰਧ ਬਣਾਉਣ ਨਾਲ ਤੇ ਐੱਚਆਈਵੀ ਗ੍ਸਤ ਮਾਂ ਤੋਂ ਉਸ ਦੇ ਬੱਚੇ ਨੂੰ ਜਣੇਪੇ ਤੋਂ ਪਹਿਲਾਂ ਜਾਂ ਮਗਰੋਂ ਵੀ ਹੋ ਸਕਦਾ ਹੈ। ਏਡਜ਼ ਪੀੜਤ ਨੂੰ ਛੂਹਣ ਨਾਲ, ਹੱਥ ਮਿਲਾਉਣ ਨਾਲ, ਉਹਦੇ ਦੁਆਰਾ ਵਰਤੇ ਗਏ ਭਾਂਡਿਆਂ ਵਿਚ ਖਾਣਾ ਖਾਣ ਨਾਲ ਜਾਂ ਫੇਰ ਉਨਾਂ੍ਹ ਵੱਲੋਂ ਵਰਤੇ ਗਏ ਉਪਕਰਣਾਂ ਦੇ ਇਸਤੇਮਾਲ ਨਾਲ ਏਡਜ਼ ਬਿਲਕੁਲ ਨਹੀਂ ਹੁੰਦਾ। ਇਹ ਸਭ ਗਲਤ ਧਾਰਨਾਵਾਂ ਹਨ। ਬੱਸ ਸਾਨੂੰ ਚਾਹੀਦਾ ਹੈ ਕਿ ਅਸੀਂ ਕੁਝ ਸਾਵਧਾਨੀਆਂ ਰੱਖੀਏ, ਜਿਸ ਕਾਰਨ ਅਸੀਂ ਇਸ ਏਡਜ਼ ਵਰਗੀ ਖਤਰਨਾਕ ਬਿਮਾਰੀ ਤੋਂ ਬਚ ਸਕੀਏ। ਇਸ ਮੌਕੇ ਮੈਡੀਕਲ ਅਫਸਰ ਡਾ. ਰਿਤੂ, ਮਨਦੀਪ ਸਿੰਘ, ਹਰਪ੍ਰਰੀਤ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।