ਸੁਰਿੰਦਰ ਦੁੱਗਲ, ਜਾਡਲਾ : ਬੱਬਰ ਕਰਮ ਸਿੰਘ ਮੈਮੋਰੀਅਲ ਟਰੱਸਟ/ਸਕੂਲ ਦੌਲਤਪੁਰ ਵਿਖੇ ਟਰੱਸਟ ਤੇ ਪਿੰਡ ਵਾਸੀਆਂ ਵੱਲੋਂ ਗੁਰਚਰਨ ਸਿੰਘ ਗਰੇਵਾਲ ਨੂੰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਬਣਨ ਤੇ ਗੁਰਬਖਸ ਸਿੰਘ ਖਾਲਸਾ ਨੂੰ ਧਰਮ ਪ੍ਰਚਾਰ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਜ਼ੋਨ ਦੇ ਇੰਚਾਰਜ ਬਣਨ 'ਤੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਨੇ ਬੱਚਿਆਂ ਤੇ ਨਗਰ ਵਾਸੀਆਂ ਨੂੰ ਸਿੱਖ ਇਤਿਹਾਸ 'ਚ ਹੋਈਆਂ ਕੁਰਬਾਨੀਆਂ ਤੋਂ ਜਾਣੂੰ ਕਰਵਾਇਆ ਤੇ ਬੱਬਰ ਅਕਾਲੀ ਲਹਿਰ 'ਚ ਬੱਬਰ ਕਰਮ ਸਿੰਘ ਤੇ ਉਨਾਂ੍ਹ ਦੇ ਸਾਥੀਆਂ ਦੀਆਂ ਹੋਈਆਂ ਸ਼ਹਾਦਤਾਂ ਨੂੰ ਯਾਦ ਰੱਖਦਿਆਂ ਆਪਣੇ ਜੀਵਨ ਨੂੰ ਉਨਾਂ੍ਹ ਦੇ ਸਿਧਾਂਤਾਂ ਅਨੁਸਾਰ ਜਿਊਂਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਟਰਸਟ ਤੇ ਨਗਰ ਲਈ ਹਰ ਤਰ੍ਹਾਂ ਦੀ ਸਹਾਇਤਾ ਕਰਨ ਦਾ ਯਕੀਨ ਵੀ ਦੁਆਇਆ। ਅੰਤ ਵਿਚ ਸਮੂਹ ਟਰੱਸਟ ਵੱਲੋਂ ਮੈਨੇਜਿੰਗ ਡਾਇਰੈਕਟਰ ਜਸਪਾਲ ਸਿੰਘ ਜਾਡਲੀ ਅਤੇ ਡਾਇਰੈਕਟਰ ਕਿਰਪਾਲ ਸਿੰਘ ਖਾਬੜਾ ਨੇ ਦੋਵਾਂ ਸ਼ਖ਼ਸੀਅਤਾਂ ਨੂੰ ਨਵੇਂ ਅਹੁਦਿਆਂ ਲਈ ਵਧਾਈਆਂ ਦਿੱਤੀਆਂ ਅਤੇ ਧੰਨਵਾਦ ਕੀਤਾ। ਇਸ ਮੌਕੇ ਮੀਤ ਪ੍ਰਧਾਨ ਤਰਨਜੀਤ ਸਿੰਘ ਥਾਂਦੀ, ਪਿੰ੍ਸੀਪਲ ਜਸਕੀਰਤ ਕੌਰ ਥਾਂਦੀ, ਹਰਸਵਿੰਦਰਪਾਲ ਸਿੰਘ ਸੋਢੀ, ਗੁਰਮੀਤ ਸਿੰਘ ਬਿੱਟੂ, ਗੁਰਲਾਲ ਸਿੰਘ, ਸੁਰਿੰਦਰਪਾਲ ਸਿੰਘ,ਪੰਚ ਗੁਰਦੀਪ ਸਿੰਘ, ਤਜਿੰਦਰਪਾਲ ਸਿੰਘ, ਕੈਪਟਨ ਕਰਨੈਲ ਸਿੰਘ, ਗੁਰਚਰਨ ਸਿੰਘ ਟੌਹੜਾ,ਠੇਕੇਦਾਰ ਦੇਸਰਾਜ ਅਤੇ ਸਕੂਲ ਦਾ ਸਟਾਫ਼ ਵੀ ਹਾਜ਼ਰ ਸਨ।