ਪੱਤਰ ਪੇ੍ਰਰਕ, ਪਟਿਆਲਾ : ਨਿਊ ਪਟਿਆਲਾ ਵੈਲਫੇਅਰ ਕਲੱਬ ਨੇ ਪੰਜਾਬ ਵਾਸੀਆਂ ਨੂੰ ਸ਼ਰਾਬ ਜਾਂ ਫਿਰ ਪੈਸੇ ਵੰਡਣ ਵਾਲੇ ਉਮੀਦਵਾਰਾਂ ਤੋਂ ਸਾਵਧਾਨ ਰਹਿਣ ਲਈ ਤੇ ਅਜਿਹੇ ਉਮੀਦਵਾਰਾਂ ਦਾ ਡਟ ਕੇ ਵਿਰੋਧ ਕਰਨ ਦੀ ਅਪੀਲ ਕੀਤੀ ਹੈ। ਇਸ ਮੌਕੇ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਨੇ ਕਿਹਾ ਕਿ ਵੋਟਾਂ ਦੀ ਵਰਤੋਂ ਉਦੋ ਹੀ ਸਹੀ ਸਮਝੀ ਜਾਂਦੀ ਹੈ ਜਦੋਂ ਬਿਨਾਂ ਕਿਸੇ ਤਰ੍ਹਾਂ ਦੇ ਲਾਲਚ ਤੇ ਭੈਅ ਮੁਕਤ ਹੋ ਕੇ ਆਪਣੀ ਮਰਜ਼ੀ ਅਨੁਸਾਰ ਆਪਣੇ ਭਰੋਸੇਮੰਦ ਤੇ ਇਮਾਨਦਾਰ ਉਮੀਦਵਾਰਾਂ ਦੇ ਹੱਕ 'ਚ ਆਪਣੀਆਂ ਵੋਟਾਂ ਪਾਉਂਦੇ ਹਾਂ। ਇਸ ਲਈ ਸ਼ਰਾਬ ਜਾਂ ਕਿਸੇ ਤਰ੍ਹਾਂ ਦੇ ਨਸ਼ੇ ਜਾਂ ਫਿਰ ਪੈਸੇ ਵੰਡਣ ਵਾਲੇ ਉਮੀਦਵਾਰਾਂ ਤੋਂ ਚੋਣਾਂ ਦੌਰਾਨ ਦੂਰੀ ਬਣਾ ਕੇ ਰੱਖਣ 'ਚ ਹੀ ਪੰਜਾਬ ਦੇ ਹਰ ਇੱਕ ਪਿੰਡ ਅਤੇ ਸ਼ਹਿਰ ਦੀ ਭਲਾਈ ਹੈ। ਕਿਸੇ ਵੀ ਉਮੀਦਵਾਰਾਂ ਵਲੋਂ ਜਾਂ ਉਨ੍ਹਾਂ ਦੇ ਸਮਰਥਕਾਂ ਵਲੋਂ ਦਿੱਤੇ ਲਾਲਚ ਵਿਰੁੱਧ ਆਪਣੀ ਅਵਾਜ਼ ਉਠਾਉਣੀ ਚਾਹੀਦੀ ਹੈ ਤਾਂ ਜੋ ਪਾਦਰਸ਼ੀ ਸੋਚ ਰੱਖਣ ਵਾਲੇ ਸੇਵਾ ਕਰਨ ਵਾਲੇ ਇਮਾਨਦਾਰ ਉਮੀਦਵਾਰਾਂ ਨੂੰ ਜਨਤਾ ਦੀ ਸੇਵਾ ਕਰਨ ਦਾ ਮੌਕਾ ਮਿਲ ਸਕੇ। ਪ੍ਰਧਾਨ ਕਾਕਾ ਨੇ ਕਿਹਾ ਕਿ ਇਨ੍ਹਾਂ ਉਮੀਦਵਾਰਾਂ 'ਤੇ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਗੁਰਦੇਵ ਸਿੰਘ ਖੂਹਟੀ, ਬੀਬੀ ਅਵਿਨਾਸ਼ ਸ਼ਰਮਾ, ਗੁਰਜੰਟ ਸਿੰਘ, ਭੋਲਾ ਸਿੰਘ, ਪੇ੍ਮ ਚੰਦ, ਬਲਜਿੰਦਰ ਸਿੰਘ, ਦਰਸ਼ਨ ਸਿੰਘ, ਸੁਖਦੇਵ ਸਿੰਘ, ਤਰਸੇਮ ਲਾਲ ਤੇ ਪਿਆਰਾ ਸਿੰਘ ਆਦਿ ਹਾਜ਼ਰ ਸਨ।