ਪੱਤਰ ਪੇ੍ਰਰਕ, ਭਾਦਸੋਂ : ਪੰਥ ਰਤਨ ਜਥੇ. ਗੁਰਚਰਨ ਸਿੰਘ ਟੌਹੜਾ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ 22 ਜਨਵਰੀ ਨੂੰ ਉਨਾਂ੍ਹ ਦੇ ਜੱਦੀ ਪਿੰਡ ਟੌਹੜਾ ਦੇ ਗੁਰਦੁਆਰਾ ਸਾਹਿਬ 'ਚ ਸਵੇਰੇ 10 ਵਜੇ ਤੋਂ ਦੁਪਹਿਰ 12.30 ਵਜੇ ਤਕ ਕਰਵਾਇਆ ਜਾਵੇਗਾ। ਐੱਸਜੀਪੀਸੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਇਸ ਗੁਰਮਤਿ ਸਮਾਗਮ 'ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸਵੇਰੇ 10 ਵਜੇ ਤੋਂ ਕੀਰਤਨ ਅਰੰਭ ਹੋਣਗੇ। ਸਮਾਗਮ 'ਚ ਉੱਘੇ ਕਥਾਵਾਚਕ ਗਿਆਨੀ ਜਸਵੰਤ ਸਿੰਘ 11.30 ਤੋਂ 12.30 ਤੱਕ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਨਾਲ ਨਿਹਾਲ ਕਰਨਗੇ। ਇਨਾਂ੍ਹ ਤੋਂ ਇਲਾਵਾ ਗਿਆਨੀ ਹਰਪਾਲ ਸਿੰਘ ਹੈਡ ਗੰ੍ਥੀ ਫਤਿਹਗੜ੍ਹ ਸਾਹਿਬ, ਗਿਆਨੀ ਪਿ੍ਰਤਪਾਲ ਸਿੰਘ ਗੁਰੂਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਪਟਿਆਲਾ, ਸੰਤ ਕਸ਼ਮੀਰਾ ਸਿੰਘ ਅਲੋਹਰਾ ਸਾਹਿਬ, ਸੰਤ ਰਣਜੀਤ ਸਿੰਘ ਮੁਹਾਲੀ ਵਾਲੇ, ਸੰਤ ਰਣਜੀਤ ਸਿੰਘ ਢੀਂਗੀ, ਸੰਤ ਬਾਬਾ ਮੱਖਣ ਸਿੰਘ ਕਾਰ ਸੇਵਾ, ਬਾਬਾ ਰੌਸ਼ਨ ਸਿੰਘ ਧਬਲਾਨ, ਬਾਬਾ ਗੁਰਮੁਖ ਸਿੰਘ ਆਲੋਵਾਲ, ਗਿਆਨੀ ਰਾਜਿੰਦਰਪਾਲ ਸਿੰਘ ਕਥਾਵਾਚਕ, ਗਿਆਨੀ ਜਸਵੀਰ ਸਿੰਘ ਕਥਾਵਾਚਕ ਆਦਿ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਇਸ ਮੌਕੇ ਸ਼ੋ੍ਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਕਰਨੈਲ ਸਿੰਘ ਪੰਜੋਲੀ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਹਲਕਾ ਨਾਭਾ ਦੇ ਉਮੀਦਵਾਰ ਬਾਬੂ ਕਬੀਰ ਦਾਸ, ਰੌੜੀਸਰ ਟਰੱਸਟ ਦੇ ਪ੍ਰਧਾਨ ਰਣਧੀਰ ਸਿੰਘ, ਸਮਾਜ ਸੇਵੀ ਬਘੇਲ ਸਿੰਘ ਜਾਤੀਵਾਲ, ਇਕਬਾਲ ਸਿੰਘ ਜਰਮਨੀ, ਸੂਬਾ ਸਿੰਘ ਜਾਤੀਵਾਲ, ਹਰਭਜਨ ਸਿੰਘ ਟੌਹੜਾ, ਅਮਰਜੀਤ ਸਿੰਘ ਭਾਦਸੋਂ ਆਦਿ ਹਾਜ਼ਰ ਸਨ।