ਕੇਵਲ ਸਿੰਘ,ਅਮਲੋਹ
ਉੱਘੇ ਸੁਤੰਤਰਤਾ ਸੈਨਾਨੀ ਸਰਦਾਰ ਲਾਲ ਸਿੰਘ ਜੀ ਦੀ 30ਵੀਂ ਬਰਸੀ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦੇਸ਼ ਭਗਤ ਹਸਪਤਾਲ ਅਤੇ ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵਲੋਂ ਮੁਫ਼ਤ ਦੰਦਾਂ ਦੇ ਮੈਡੀਕਲ ਕੈਂਪ ਲਗਾਇਆ ਗਿਆ। ਜਿਸਦਾ ਉਦਘਾਟਨ ਐੱਸਡੀਐੱਮ ਅਮਲੋਹ ਅਨੰਦ ਸਾਗਰ ਸ਼ਰਮਾ ਵੱਲੋਂ ਕੀਤਾ ਗਿਆ। ਉਨ੍ਹਾਂ ਦੇਸ਼ ਭਗਤ ਹਸਪਤਾਲ ਵੱਲੋਂ ਕੀਤੇ ਗਏ ਮਨੁੱਖਤਾ ਦੀ ਭਲਾਈ ਲਈ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਕੈਂਪ ਦੌਰਾਨ ਡਾ. ਸੰਜੀਵ ਸੋਨੀ, ਡਾ. ਤੇਜਿੰਦਰ ਕੌਰ, ਡਾ. ਮਹਿਕ ਅਤੇ ਡਾ. ਤਾਨੀਆ ਦੀ ਡਾਕਟਰੀ ਟੀਮ ਅਤੇ ਡਾ. ਸੁਖਪਾਲ ਨੇ 300 ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ। ਇਸ ਮੌਕੇ ਵਾਈਸ ਪਿ੍ਰੰਸੀਪਲ ਡਾ.ਸੰਜੀਵ ਸੋਨੀ ਨੇ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਨੇ ਦੇਸ਼ ਭਗਤ ਯੂਨੀਵਰਸਿਟੀ ਵਲੋਂ ਉਪਲੱਬਧ ਕਰਵਾਈਆਂ ਸਹੂਲਤਾਂ ਅਤੇ ਇਲਾਜ 'ਤੇ ਪੂਰਨ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਡੈਂਟਲ ਡਾਕਟਰਾਂ ਨੇ ਵੱਡੀ ਗਿਣਤੀ ਲੋਕਾਂ ਨੂੰ ਦੰਦਾਂ ਦੀ ਸੁਚੱਜੀ ਸੰਭਾਲ ਅਤੇ ਸਹੀ ਤਰੀਕੇ ਨਾਲ ਬਰੱਸ਼ ਕਰਨ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ। ਵਾਈਸ ਚਾਂਸਲਰ ਡਾ. ਵਰਿੰਦਰ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਵਲੋਂ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਇਲਾਕੇ ਦੀਆਂ ਵੱਖ-ਵੱਖ ਸੰਸਥਾਵਾਂ ਨੇ ਯੂਨੀਵਰਸਿਟੀ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।