ਅਮਨ-ਕਾਨੂੰਨ ਦੀ ਸਥਿਤੀ ਹੋਵੇ ਜਾਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ, ਹਰ ਫਰੰਟ 'ਤੇ ਫੇਲ੍ਹ ਹੋਈ 'ਆਪ' ਸਰਕਾਰ : ਬੀਬਾ ਜੈਇੰਦਰ ਕੌਰ
ਵਰਕਰਾਂ ਨੂੰ ਆਗਾਮੀ ਐਮਸੀ ਚੋਣਾਂ ਅਤੇ 2024 ਦੀਆਂ ਲੋਕ ਸਭਾ ਚੋਣਾਂ ਲਈ ਸਖ਼ਤ ਮਿਹਨਤ ਕਰਨ ਲਈ ਕੀਤਾ ਪੇ੍ਰਿਤ
ਸਟਾਫ ਰਿਪੋਰਟਰ, ਪਟਿਆਲਾ : ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਪੁੱਤਰੀ ਬੀਬਾ ਜੈ ਇੰਦਰ ਕੌਰ ਨੇ ਅੱਜ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਟਿਆਲਾ ਦੇ ਵਰਕਰਾਂ ਤੇ ਆਗੂਆਂ ਦੇ ਸਮਰਥਨ ਲਈ ਉਨਾਂ੍ਹ ਦਾ ਧੰਨਵਾਦ ਕਰਨ ਲਈ ਆਪਣੀ ਰਿਹਾਇਸ਼ ਪਟਿਆਲਾ ਵਿਖੇ ਇਕ ਧੰਨਵਾਦੀ ਸਮਾਗਮ ਦਾ ਆਯੋਜਨ ਕੀਤਾ। ਇਸ ਮੌਕੇ 200 ਤੋਂ ਵੱਧ ਵਰਕਰਾਂ ਤੇ ਆਗੂਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜੈ ਇੰਦਰ ਕੌਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਪਾਏ ਯੋਗਦਾਨ ਲਈ ਸਮੂਹ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਰਕਰ ਸਾਡੀ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ, ਪਟਿਆਲਾ ਦੇ ਲੋਕ ਹਮੇਸ਼ਾ ਹਰ ਹਾਲਤ 'ਚ ਸਾਡੇ ਨਾਲ ਖੜ੍ਹੇ ਰਹੇ ਹਨ। ਭਾਵੇਂ ਕੈਪਟਨ ਅਮਰਿੰਦਰ ਸਿੰਘ ਜੀ ਨੇ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਨਵੀਂ ਪਾਰਟੀ ਬਣਾਈ ਸੀ ਪਰ ਫਿਰ ਵੀ ਪਟਿਆਲੇ ਦੇ ਲੋਕਾਂ ਨੇ ਸਾਨੂੰ ਇੰਨਾ ਭਰਵਾਂ ਹੁੰਗਾਰਾ ਦਿੱਤਾ। ਪੂਰੇ ਪੰਜਾਬ ਵਿੱਚ ਤਬਦੀਲੀ ਦੀ ਲਹਿਰ ਸੀ ਪਰ ਫਿਰ ਵੀ ਸਾਡੀ ਪਾਰਟੀ ਦੇ ਵਰਕਰਾਂ ਨੇ ਸਖ਼ਤ ਮਿਹਨਤ ਕੀਤੀ ਅਤੇ ਲੋਕਾਂ ਨੂੰ ਬਾਹਰ ਆਉਣ ਦੀ ਅਤੇ ਸਾਡੇ ਲਈ ਵੋਟ ਕਰਨ ਦੀ ਅਪੀਲ ਕੀਤੀ।
ਆਮ ਆਦਮੀ ਪਾਰਟੀ ਬਾਰੇ ਗੱਲ ਕਰਦਿਆਂ ਬੀਬਾ ਜੈ ਇੰਦਰ ਕੌਰ ਨੇ ਕਿਹਾ 'ਆਮ ਆਦਮੀ ਪਾਰਟੀ ਦਾ ਅਸਲੀ ਚਿਹਰਾ ਪੰਜਾਬ ਦੇ ਲੋਕਾਂ ਸਾਹਮਣੇ ਨੰਗਾ ਹੋ ਗਿਆ ਹੈ, ਪੰਜਾਬ ਦੇ ਲੋਕਾਂ ਨੂੰ ਪਾਰਟੀ ਤੋਂ ਵੱਡੀਆਂ ਉਮੀਦਾਂ ਸਨ ਪਰ ਹੁਣ ਤੱਕ ਪਾਰਟੀ ਹਰ ਫਰੰਟ 'ਤੇ ਫੇਲ ਹੋਈ ਹੈ। ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ ਤੇ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਕੀਤਾ ਗਿਆ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।
ਉਨਾਂ੍ਹ ਕਿਹਾ ਜੇਕਰ ਪਟਿਆਲੇ ਵੱਲ ਵੀ ਨਜ਼ਰ ਮਾਰੀਏ ਤਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਗਏ ਸਾਰੇ ਵੱਡੇ ਪ੍ਰਰਾਜੈਕਟ ਚਾਹੇ ਉਹ ਨਵਾਂ ਬੱਸ ਸਟੈਂਡ ਹੋਵੇ, ਡਾਇਰੀ ਸ਼ਿਫਟ ਕਰਨ ਦਾ ਪੋ੍ਜੈਕਟ ਹੋਵੇ ਜਾਂ ਹੈਰੀਟੇਜ ਸਟ੍ਰੀਟ, ਸਭ ਲਟਕ ਕੇ ਰਹਿ ਗਏ ਹਨ। ਪਟਿਆਲਾ ਦੇ ਲੋਕ ਇਸ ਤੋਂ ਬਿਹਤਰ ਦੇ ਹੱਕਦਾਰ ਹਨ। 'ਆਪ' ਸਰਕਾਰ ਦੇ ਝੂਠਾਂ ਤੋਂ ਤੰਗ ਆ ਚੁੱਕੀ ਹਾਂ, ਜੋ ਕਿ ਆਉਣ ਵਾਲੀਆਂ ਐੱਮਸੀ ਤੇ 2024 ਐੱਮਪੀ ਚੋਣਾਂ 'ਚ ਯਕੀਨੀ ਤੌਰ 'ਤੇ ਦਿਖਾਈ ਦੇਵੇਗੀ, ਉਨਾਂ੍ਹ ਨੇ ਅੱਗੇ ਕਿਹਾ।
ਪੀਐੱਲਸੀ ਦੇ ਵਰਕਰਾਂ ਅਤੇ ਸਥਾਨਕ ਆਗੂਆਂ ਨੂੰ ਪੇ੍ਰਿਤ ਕਰਦੇ ਹੋਏ ਉਹਨਾਂ ਨੇ ਉਹਨਾਂ ਨੂੰ ਭਰੋਸਾ ਦਿਵਾਇਆ ਕਿ “ਪੀ.ਐਲ.ਸੀ. ਨਿਸ਼ਚਤ ਤੌਰ 'ਤੇ ਆਉਣ ਵਾਲੀਆਂ ਐਮ.ਸੀ. ਚੋਣਾਂ ਲੜੇਗੀ ਅਤੇ ਜਿੱਤੇਗੀ। ਮੈਂ ਤੁਹਾਨੂੰ ਸਾਰਿਆਂ ਨੂੰ ਬੇਨਤੀ ਕਰਦੀ ਹਾਂ ਕਿ ਤੁਸੀਂ ਜ਼ਮੀਨੀ ਪੱਧਰ 'ਤੇ ਹੋਰ ਵੀ ਸਖ਼ਤ ਮਿਹਨਤ ਕਰੋ ਅਤੇ ਸਾਡੇ ਦੁਆਰਾ ਕੀਤੇ ਕੰਮਾਂ ਅਤੇ ਉਨਾਂ੍ਹ ਦੇ ਮੌਜੂਦਾ ਕੰਮਾਂ ਨੂੰ ਲੋਕਾਂ ਸਾਹਮਣੇ ਰੱਖੋ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀਐਲਸੀ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਕੇਕੇ ਮਲਹੋਤਰਾ, ਪਟਿਆਲਾ ਦੇ ਮੇਅਰ ਅਤੇ ਪਟਿਆਲਾ ਦਿਹਾਤੀ ਤੋਂ ਪੀਐਲਸੀ ਉਮੀਦਵਾਰ ਸੰਜੀਵ ਸ਼ਰਮਾ ਬਿੱਟੂ, ਪੀਐਲਸੀ ਮੀਤ ਪ੍ਰਧਾਨ ਕੇਕੇ ਸ਼ਰਮਾ, ਅਨਿਲ ਮੰਗਲਾ, ਹਰਦੇਵ ਸਿੰਘ ਬਾਲੀ, ਨਰਿੰਦਰ ਸਹਿਗਲ, ਅਤੁਲ ਜੋਸ਼ੀ ਅਤੇ ਵਿਜੇ ਕੂਕਾ ਆਦਿ ਹਾਜ਼ਰ ਸਨ।