ਜੋਲੀ ਸੂਦ, ਮੋਰਿੰਡਾ : ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀਆਂ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਜੱਸੜਾਂ ਦੀ ਅਗਵਾਈ ਵਿਚ ਪਿੰਡ ਬਹਿਡਾਲੀ ਵਿਖੇ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਅਮਰਜੀਤ ਸਿੰਘ ਸੋਹੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੀ ਮਜ਼ਬੂਤੀ ਲਈ ਪਿੰਡਾਂ 'ਚੋਂ ਜੱਥਿਆਂ ਦੇ ਰੂਪ 'ਚ ਦਿੱਲੀ ਵੱਲ ਨੂੰ ਚਾਲੇ ਪਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਹਰੇਕ ਪ੍ਰਰੋਗਰਾਮ ਨੂੰ ਸਫ਼ਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪੂਰਨ ਸਹਿਯੋਗ ਦੇਵੇਗੀ। ਆਗੂਆਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦਾ ਪਹਿਲੇ ਦਿਨ ਤੋਂ ਹੀ ਹਿੱਸਾ ਬਣੇ ਕਿਸਾਨਾਂ ਦਾ ਖੇਤੀਬਾੜੀ ਆਦਿ ਦਾ ਕੰਮਕਾਰ ਆਪਣੇ ਤੌਰ 'ਤੇ ਸਾਂਭਣ ਦਾ ਪਿੱਛੇ ਰਹਿ ਰਹੇ ਕਿਸਾਨਾਂ ਦਾ ਇਕਲਾਖ਼ੀ ਫ਼ਰਜ਼ ਬਣਦਾ ਹੈ। ਆਗੂਆਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਏਕੇ ਦਾ ਸਬੂਤ ਦਿੰਦਿਆਂ ਆਪ ਮੁਹਾਰੇ ਹੀ ਕਿਸਾਨੀ ਅੰਦੋਲਨ ਵਿਚ ਸ਼ਮੂਲੀਅਤ ਕਰਨੀ ਚਾਹੀਦੀ ਹੈ ਤਾਂ ਜੋ ਕੇਂਦਰ ਦੀ ਮੋਦੀ ਸਰਕਾਰ ਅੜਿਅਲ ਵਤੀਰਾ ਛੱਡ ਕੇ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਮਜਬੂਰ ਹੋ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਜੱਸੜਾ ਵੱਲੋਂ ਰੇਸ਼ਮ ਸਿੰਘ ਬਹਿਡਾਲੀ ਨੂੰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਜ਼ਿਲ੍ਹਾ ਮੀਤ ਪ੍ਰਧਾਨ ਵੀ ਨਿਯੁਕਤ ਕੀਤਾ ਗਿਆ। ਇਸ ਮੌਕੇ ਹੋਰਨਾ ਤੋਂ ਇਲਾਵਾ ਵਾਈਸ ਪ੍ਰਧਾਨ ਪ੍ਰਗਟ ਸਿੰਘ, ਸੂਬਾ ਸਪੌਕਸ ਪਰਸ਼ਨ ਗੁਰਿੰਦਰ ਸਿੰਘ ਭੰਗੂ ਰੂੜਕੀ ਹੀਰਾਂ, ਰਵਿੰਦਰ ਸਿੰਘ, ਮਹਿੰਦਰ ਸਿੰਘ, ਗੁਰਪਾਲ ਸਿੰਘ, ਸੁਪਿੰਦਰ ਸਿੰਘ, ਕਰਮਜੀਤ ਸਿੰਘ, ਅਮਨਦੀਪ ਸਿੰਘ, ਚਰਨਜੀਤ ਸਿੰਘ ਬਹਿਡਾਲੀ, ਸੋਹਣ ਸਿੰਘ, ਕਾਕਾ ਸਿੰਘ, ਦਿਆਲ ਸਿੰਘ ਅਤੇ ਨੰਬਰਦਾਰ ਜਰਨੈਲ ਸਿੰਘ ਆਦਿ ਹਾਜ਼ਰ ਸਨ।
ਫੋਟੋ-25ਆਰਪੀਆਰ 207ਪੀ
ਮੀਟਿੰਗ ਦੌਰਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਤੇ ਕਿਸਾਨ।