ਸੱਤਪਾਲ ਸਿੰਘ ਕਾਲਾਬੁੂਲਾ, ਸ਼ੇਰਪੁਰ
ਸ਼ੋ੍ਮਣੀ ਅਕਾਲੀ ਦਲ (ਅ)ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਹਲਕਾ ਧੂਰੀ ਤੋਂ ਐਲਾਨੇ ਉਮੀਦਵਾਰ ਨਰਿੰਦਰ ਸਿੰਘ ਸਿੰਘ ਕਾਲਾਬੂਲਾ ਨੇ ਅੱਜ ਗੁਰਦੁਆਰਾ ਸਾਹਿਬ ਪਿੰਡ ਕਾਲਾਬੂਲਾ ਵਿਖੇ ਮੱਥਾ ਟੇਕਿਆ ਅਤੇ ਪਿੰਡ ਵਾਸੀਆਂ ਨਾਲ ਵਿਚਾਰ ਵਟਾਂਦਰਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਕਾਲਾਬੂਲਾ ਨੇ ਕਿਹਾ ਹੈ ਕਿ ਉਹ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦਾ ਦਿਲ ਦੀਆਂ ਗਹਿਰਾਈਆਂ ਵਿੱਚੋਂ ਧੰਨਵਾਦ ਕਰਦੇ ਹਨ ਜਿਨਾਂ੍ਹ ਨੇ ਇਸ ਨਮਾਣੇ ਜਿਹੇ ਸੇਵਾਦਾਰ ਨੂੰ ਹਲਕੇ ਦੀ ਸੇਵਾ ਕਰਨ ਦੇ ਲੈਕ ਸਮਿਝਆ।ਉਨਾਂ੍ਹ ਕਿਹਾ ਹੈ ਕਿ ਪਾਰਟੀ ਦਾ ਮੁੱਖ ਮੁੱਦਾ ਬੇਰੁਜ਼ਗਾਰੀ, ਭਿ੍ਸ਼ਟਾਚਾਰ, ਨਸ਼ਿਆਂ ਦਾ ਖਾਤਮਾ ਅਤੇ ਗੁਰੂ ਗੰ੍ਥ ਸਾਹਿਬ ਜੀ ਦੀਆਂ ਹੋ ਰਹੀਆਂ ਲਗਾਤਾਰ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾ ਕੇ ਸਿੱਖ ਕੌਮ ਨੂੰ ਇਨਸਾਫ ਦਬਾਉਣਾ ਹੋਵੇਗਾ ।ਕਾਲਾਬੂਲਾ ਨੇ ਕਾਂਗਰਸ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਦਾ ਵਿਕਾਸ ਕਰਨ ਦੀ ਬਜਾਏ ਸੱਤਿਆਨਾਸ ਕੀਤਾ ਹੈ। ਨਾ ਤਾਂ ਇੱਥੇ ਨਸ਼ੇ ਬੰਦ ਹੋਏ ਅਤੇ ਨਾ ਹੀ ਲੋਕਾਂ ਨੂੰ ਘਰ ਘਰ ਰੁਜ਼ਗਾਰ ਮਿਲਿਆ। ਸਗੋਂ ਹੱਕ ਮੰਗ ਰਹੇ ਲੋਕਾਂ ਤੇ ਅੱਤਿਆਚਾਰ ਹੋਇਆ। ਇਸ ਮੌਕੇ ਉਨਾਂ੍ਹ ਨਾਲ ਪਾਰਟੀ ਦੇ ਸੀਨੀਅਰ ਆਗੂ ਮਨਜੀਤ ਸਿੰਘ ਧਾਮੀ, ਚਮਕੌਰ ਸਿੰਘ ਕੌਰ, ਸਾਬਕਾ ਪੰਚਾਇਤ ਮੈਂਬਰ ਸਿੰਦਰ ਸਿੰਘ, ਜਥੇਦਾਰ ਮੇਜਰ ਸਿੰਘ, ਦਾਰਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।