ਬੱਲੂ ਮਹਿਤਾ, ਪੱਟੀ : ਕਾਂਗਰਸੀ ਉਮੀਦਵਾਰ ਹਰਮਿੰਦਰ ਸਿੰਘ ਗਿੱਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਕਾਰਜ ਸਿੰਘ, ਗੁਰਦੇਵ ਸਿੰਘ ਅਤੇ ਸਰਪੰਚ ਮੋਹਨ ਸਿੰਘ ਦੀ ਪੇ੍ਰਰਨਾ ਸਦਕਾ ਪਿੰਡ ਮੁੱਠਿਆਂ ਵਾਲਾ ਦੇ ਕਈ ਪਰਿਵਾਰ ਕਾਂਗਰਸ ਛੱਡ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਜਿਨ੍ਹਾਂ ਨੂੰ ਕੈਰੋਂ ਨੇ ਅਕਾਲੀ ਦਲ ਵਿਚ ਜੀ ਆਇਆ ਆਖਦਿਆਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਕੈਰੋਂ ਨੇ ਕਿਹਾ ਕਿ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਦਰਬਾਰਾ ਸਿੰਘ, ਬਲਕਾਰ ਸਿੰਘ ਸਾਬਕਾ ਸਰਪੰਚ, ਗੁਰਦੇਵ ਸਿੰਘ, ਧਰਮ ਸਿੰਘ ਸਾਬਕਾ ਮੈਂਬਰ, ਪ੍ਰਤਾਪ ਸਿੰਘ, ਕਲਵੰਤ ਸਿੰਘ, ਗੁਰਦੇਵ, ਜੱਜਬੀਰ ਸਿੰਘ, ਮੰਗਤ ਸਿੰਘ ਠੇਕੇਦਾਰ, ਹਰਦੇਵ ਸਿੰਘ, ਹਰਜਿੰਦਰ ਸਿੰਘ, ਬਲਦੇਵ ਸਿੰਘ, ਗੁਰਲਾਲ ਸਿੰਘ, ਹਰਪਾਲ ਸਿੰਘ, ਅਰਸ਼ਦੀਪ ਸਿੰਘ, ਰਣਜੀਤ ਸਿੰਘ, ਲਵਪ੍ਰਰੀਤ ਸਿੰਘ, ਧਰਮ ਸਿੰਘ, ਵੀਰ ਸਿੰਘ, ਲਖਬੀਰ ਸਿੰਘ, ਬਲਕਾਰ ਸਿੰਘ, ਸੁਖਦੇਵ ਸਿੰਘ, ਚਾਨਣ ਸਿੰਘ ਅਤੇ ਕਰਤਾਰ ਸਿੰਘ ਦੇ ਪਰਿਵਾਰ ਅਕਾਲੀ ਦਲ 'ਚ ਸ਼ਾਮਲ ਹੋਏ। ਇਸ ਮੌਕੇ ਗੁਰਮੁੱਖ ਸਿੰਘ ਬਲੇਅਰ, ਸੁਖਵੰਤ ਸਿੰਘ ਚੇਅਰਮੈਨ ਕੋਟਬੁੱਢਾ, ਰਣਜੀਤ ਸਿੰਘ ਰਾਣਾ ਸਰਪੰਚ, ਸਰਪੰਚ ਸੁਖਵਿੰਦਰ ਸਿੰਘ ਉਬੋਕੇ, ਸਰਪੰਚ ਚੂਸਲੇਵੜ, ਅਵਤਾਰ ਸਿੰਘ, ਭਊਵਾਲ, ਸਰਪੰਚ ਬੇਅੰਤ ਸਿੰਘ ਆਦਿ ਹਾਜ਼ਰ ਸਨ।