ਜਸਪਾਲ ਸਿੰਘ ਜੱਸੀ, ਤਰਨਤਾਰਨ
ਵਧੀਕ ਡਿਪਟੀ ਕਮਿਸ਼ਨਰ ਜਨਰਲ ਜਗਵਿੰਦਰਜੀਤ ਸਿੰਘ ਗਰੇਵਾਲ ਤੇ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸਕੱਤਰ ਸਿੰਘ ਬੱਲ ਵੱਲੋਂ ਵੀਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ ਵਿਖੇ 75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ''ਆਜ਼ਾਦੀ ਕਾ ਅੰਮਿ੍ਤ ਮਹਾਉਤਸਵ'' ਪੋ੍ਗਰਾਮ ਦੇ ਸਬੰਧ ਵਿਚ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਲਖਵਿੰਦਰ ਸਿੰਘ ਰੰਧਾਵਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਤੀਸ਼ ਕੁਮਾਰ ਅਤੇ ਜ਼ਿਲ੍ਹਾ ਮਾਲ ਅਫ਼ਸਰ ਅਦਿੱਤਿਆ ਗੁਪਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਦੱਸਿਆ ਕਿ ਸਰਕਾਰ ਵੱਲੋਂ ਪ੍ਰਰਾਪਤ ਆਦੇਸ਼ਾਂ ਤਹਿਤ ਜ਼ਿਲ੍ਹੇ ਵਿਚ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਆਜ਼ਾਦੀ ਕਾ ਅੰਮਿ੍ਤ ਮਹਾਉਤਸਵ' ਪੋ੍ਗਰਾਮ ਦੇ ਸਬੰਧ 'ਚ ਸਮੂਹ ਵਿਭਾਗਾਂ ਵੱਲੋਂ ਸਰਗਰਮੀਆਂ ਕਰਵਾਈਆਂ ਜਾਣ, ਜਿਸ ਸਬੰਧੀ ਸਮੂਹ ਅਧਿਕਾਰੀ ਪ੍ਰਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸਕੱਤਰ ਸਿੰਘ ਬੱਲ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੂੰ ਕੀਤੀਆਂ ਜਾਣ ਵਾਲੀਆਂ ਸਰਗਰਮੀਆਂ ਸਬੰਧੀ ਕੈਲੰਡਰ ਤਿਆਰ ਕਰਨ, ਵੱਖ-ਵੱਖ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਦੀਆਂ ਫੋਟੋਆਂ ਅਪਲੋਡ ਕਰਨ ਸਬੰਧੀ, ਸਕੂਲਾਂ ਵਿਚ ਪੇਟਿੰਗ ਤੇ ਲੇਖ ਮੁਕਾਬਲੇ ਕਰਵਾਉਣ, ਭਾਸ਼ਣ, ਸਕਿੱਟ ਆਦਿ ਸਮਾਗਮ ਕਰਵਾਉਣ ਸਬੰਧੀ, ਕਾਲਜਾਂ ਵਿਚ ਸਮਾਗਮ ਕਰਵਾਉਣ ਸਬੰਧੀ, ਖੇਡ ਵਿਭਾਗ ਵੱਲੋਂ ਖੇਡਾਂ ਨਾਲ ਸਬੰਧਤ ਸਰਗਰਮੀਆਂ ਕਰਵਾਉਣ ਸਬੰਧੀ, ਡੀਡੀਪੀਓ ਤੇ ਸਮੂਹ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਜਨਤਕ ਸਥਾਨਾਂ 'ਤੇ ਪਾਰਕਾਂ ਵਿਚ ਆਜ਼ਾਦੀ ਕਾ ਅੰਮਿ੍ਤ ਮਹਾਉਤਸਵ ਦਾ ਲੋਗੋ ਲਗਾਉਣ ਸਬੰਧੀ, ਸਮਾਜ-ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਮਾਗਮ ਕਰਵਾਉਣ ਸਮੇਤ ਸਮੂਹ ਵਿਭਾਗਾਂ ਜਿਵੇਂ ਸਮਾਜਿਕ ਸੁਰੱਖਿਆ ਵਿਭਾਗ, ਨਹਿਰੂ ਯੁਵਾ ਕੇਂਦਰ, ਸਿਹਤ ਵਿਭਾਗ, ਖੇਤੀਬਾੜੀ ਤੇ ਡੇਅਰੀ ਵਿਭਾਗ, ਪਸ਼ੂ ਪਾਲਣ ਵਿਭਾਗ, ਪੇਂਡੂ ਵਿਕਾਸ ਵਿਭਾਗ, ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਰਗਰਮੀਆਂ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।