ਰਾਜਵਿੰਫਰ ਸਿੰਘ ਰਾਜੂ, ਘਰਿਆਲਾ
ਵਿਸ਼ਵ ਤੰਬਾਕੂ ਰਹਿਤ ਦਿਵਸ ਹਰ ਸਾਲ 31 ਮਈ ਨੂੰ ਮਨਾਇਆ ਜਾਂਦਾ ਹੈ, ਜਿਸ ਤਹਿਤ ਸੀਨੀਅਰ ਮੈਡੀਕਲ ਅਫਸਰ ਸੀਐੱਚਸੀ ਘਰਿਆਲਾ ਡਾ. ਨੀਤੂ ਦੀ ਰਹਿਨੁਮਾਈ 'ਚ ਤੰਬਾਕੂ ਵਿਰੋਧੀ ਪੰਦਰਵਾੜੇ ਕਾਰਨ ਬਲਾਕ ਘਰਿਆਲਾ ਦੇ ਵੱਖ-ਵੱਖ ਪਿੰਡਾਂ 'ਚ ਤੰਬਾਕੂ ਵੇਚਣ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ ਤੇ ਮੌਕੇ 'ਤੇ ਜੁਰਮਾਨਾ ਕੀਤਾ ਗਿਆ।
ਇਸ ਮੌਕੇ ਬਲਾਕ ਐਜੂਕੇਟਰ ਪਰਮਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਤੰਬਾਕੂ ਵੇਚਣ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ ਨਾਲ ਹੀ ਸਿਗਰਟ ਤੇ ਤੰਬਾਕੂਨੋਸ਼ੀ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਤੰਬਾਕੂ ਅਤੇ ਸਿਗਰੇਟ ਦੇ ਸੇਵਨ ਨਾਲ ਮੂੰਹ ਦਾ ਕੈਂਸਰ, ਫੇਫੜਿਆਂ 'ਚ ਕੈਂਸਰ, ਮੂੰਹ ਦੀ ਬਦਬੂ, ਦੰਦਾਂ ਦੀਆਂ ਬੀਮਾਰੀਆਂ ਵਰਗੇ ਭਿਆਨਕ ਰੋਗ—ਸਾਹ ਤੇ ਟੀਬੀ ਵਰਗੇ ਰੋਗ ਹੁੰਦੇ ਹਨ। ਕਿਉਂਕਿ ਇਸ ਵਿਚ ਨਿਕੋਟਿਨ ਸਹਿਤ 4000 ਜ਼ਹਿਰੀਲੇ ਤੱਤ ਪਾਏ ਜਾਂਦੇ ਹਨ। ਦਿਲ ਦਾ ਦੌਰਾ, ਲਹੂ ਨਾੜੀਆਂ ਦਾ ਰੋਗ, ਹਾਈ ਬੀਪੀ, ਗੁਰਦੇ ਦੀ ਬਿਮਾਰੀ, ਸ਼ੂਗਰ ਆਦਿ ਇਸ ਦੇ ਕਾਰਨ ਹੋ ਸਕਦੇ ਹਨ। ਇਸ ਨਾਲ ਸਰੀਰ ਵਿਚ ਰੋਗਾ ਨਾਲ ਲੜਨ ਦੀ ਸ਼ਕਤੀ ਘੱਟ ਜਾਂਦੀ ਹੈ। ਉਨਾਂ੍ਹ ਦੱਸਿਆ ਕਿ ਕੋਟਪਾ ਐਕਟ ਅਧੀਨ ਸਕੂਲਾਂ, ਕਾਲਜਾਂ ਦੇ 100 ਮੀਟਰ ਦੇ ਦਾਇਰੇ ਵਿਚ ਕੋਈ ਤੰਬਾਕੂ ਪਦਾਰਥ ਨਹੀਂ ਵੇਚਿਆ ਜਾ ਸਕਦਾ। ਕੋਈ ਵੀ ਤੰਬਾਕੂ ਵਾਲਾ ਪਦਾਰਥ ਸਾਹਮਣੇ ਪ੍ਰਦਰਸ਼ਿਤ ਨਹੀਂ ਕੀਤਾ ਜਾ ਸਕਦਾ। ਕੋਈ ਵੀ ਤੰਬਾਕੂ ਵੇਚਣ ਵਾਲਾ ਸਿਗਰਟ ਜਲਾਉਣ ਲਈ ਮਾਚਿਸ ਜਾਂ ਲਾਈਟਰ ਗ੍ਰਾਹਕ ਨੂੰ ਨਹੀਂ ਦੇ ਸਕਦਾ, ਕਿਸੇ ਵੀ ਖਾਧ ਪਦਾਰਥ ਵੇਚਣ ਵਾਲੀ ਦੁਕਾਨ 'ਤੇ ਤੰਬਾਕੂ ਪਦਾਰਥ ਨਹੀਂ ਵੇਚੇ ਜਾ ਸਕਦੇ ਤੇ ਸਰਕਾਰੀ ਹਦਾਇਤਾਂ ਮੁਤਾਬਿਕ ਦੁਕਾਨ 'ਤੇ ਚਿਤਾਵਨੀ ਬੋਰਡ ਲੱਗਾ ਹੋਣਾ ਜ਼ਰੂਰੀ ਹੈ ਤੇ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਤੰਬਾਕੂ ਵੇਚਣ ਦੀ ਪਾਬੰਦੀ ਹੈ।
ਇਸ ਮੌਕੇ ਬਲਾਕ ਐਜੂਕੇਟਰ ਪਰਮਜੀਤ ਸਿੰਘ, ਸੁਪਰਵਾਈਜ਼ਰ ਜ਼ੋਰਾਵਰ ਸਿੰਘ, ਪਿੰ੍ਸੀਪਲ ਸਰਬਜੀਤ ਕੌਰ, ਗਗਨਦੀਪ ਸਿੰਘ, ਹਰਜੀਤ ਸਿੰਘ ਅਤੇ ਸਿਹਤ ਕਰਮਚਾਰੀ ਸਿਕੰਦਰ ਸਿੰਘ, ਗੁਰਸੇਵਕ ਸਿੰਘ, ਲਵਪ੍ਰਰੀਤ ਸਿੰਘ ਹਾਜ਼ਰ ਸਨ।