ਬੱਲੂ ਮਹਿਤਾ, ਪੱਟੀ
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਅੱਜ ਖੇਤ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਐੱਸਡੀਐੱਮ ਪੱਟੀ ਦੇ ਦਫਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਦਿਹਾਤੀ ਮਜ਼ਦੂਰ ਸ਼ਭਾ ਦੇ ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਗ, ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਸੁਖਦੇਵ ਸਿੰਘ ਕੋਟ ਧਰਮ ਚੰਦ ਨੇ ਕੀਤੀ। ਧਰਨੇ ਵਿਚ ਵੱਡੀ ਗਿਣਤੀ ਵਿਚ ਖੇਤ ਮਜ਼ਦੂਰ ਤੇ ਅੌਰਤਾਂ ਨੇ ਭਾਗ ਲਿਆ। ਧਰਨੇ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸ਼ਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਚਮਨ ਲਾਲ ਦਰਾਜਕੇ, ਪੰਜਾਬ ਮਜਦੂਰ ਸ਼ਭਾ ਦੇ ਸੂਬਾ ਸਕੱਤਰ ਦੇਵੀ ਕੁਮਾਰੀ ਸਰਹਾਲੀ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ 23 ਨਵੰਬਰ ਨੂੰ ਮੁੱਖ ਮੰਤਰੀ ਵੱਲੋਂ ਮਜਦੂਰ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਖੇਤ ਮਜ਼ਦੂਰਾਂ ਦੀਆਂ ਵਾਜਬ ਮੰਗਾਂ ਨੂੰ ਮੰਨ ਲਿਆ ਗਿਆ ਸੀ ਪਰ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਮੰਗੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਗਿਆ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਪੰਚਾਇਤੀ ਜ਼ਮੀਨ 'ਚੋਂ ਬੇਘਰੇ ਤੇ ਲੋੜਵੰਦ ਲੋਕਾਂ ਨੂੰ 5-5 ਮਰਲੇ ਦੇ ਪਲਾਟ ਦਿੱਤੇ ਜਾਣ ਅਤੇ ਪਹਿਲਾ ਕੱਟੇ ਹੋਏ ਪਲਾਟਾਂ ਦੀ ਨਿਸ਼ਾਨਦੇਹੀ ਕਰਕੇ ਕਬਜ਼ੇ ਬਹਾਲ ਕੀਤੇ ਜਾਣ ਅਤੇ ਘਰ ਬਣਾਉਣ ਲਈ 5 ਲੱਖ ਦੀ ਗ੍ਾਂਟ ਦਿੱਤੀ ਜਾਵੇ ਅਤੇ ਖੇਤ ਮਜ਼ਦੂਰਾਂ ਦੇ ਬਿਜਲੀ ਦੇ ਕੱਟੇ ਹੋਏ ਕੁਨੈਕਸ਼ਨ ਜੋੜੇ ਜਾਣ। ਇਸ ਮੌਕੇ ਪੰਜਾਬ ਖੇਤ ਮਜ਼ਦੂਰ ਸ਼ਭਾ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਵਲਟੋਹਾ, ਪੱਪਾ ਮਸ਼ੀਨ ਚੂਸਲੇਵੜ, ਤਰਸੇਮ ਸਿੰਘ ਸੁਰਸਿੰਘ, ਜਸਵੰਤ ਸਿੰਘ ਸੀਤੋ, ਦਿਹਾਤੀ ਮਜ਼ਦੂਰ ਸ਼ਭਾ ਦੇ ਸੀਨੀਅਰ ਆਗੂ ਸਵਿੰਦਰ ਸਿੰਘ ਚੱਕ, ਸੰਤੋਖ ਸਿੰਘ ਮੱਖੀ, ਚੰਦ ਸਿੰਘ ਤੂਤ, ਜਰਨੈਲ ਸਿੰਘ ਰਸੂਲਪੁਰ, ਸ਼ਾਮ ਲਾਲ ਭਗਵਾਨਪੁਰ, ਲਾਜਰ ਮਸੀਹ ਚੂਸਲੇਵੜ, ਹਰਪਿੰਦਰ ਸਿੰਘ ਸਿੰਘਾਪੁਰ, ਪੰਜਾਬ ਖੇਤ ਮਜ਼ਦੂਰ ਸ਼ਭਾ ਦੇ ਲਾਲ ਸਿੰਘ ਵਲਟੋਹਾ, ਦਲਬੀਰ ਸਿੰਘ ਸਰਹਾਲੀ ਕਲਾ, ਜੋਤਾ ਸਿੰਘ, ਸਰਵਣ ਸਿੰਘ ਕਿਰਤੋਵਾਲ, ਗੁਰਦੇਵ ਸਿੰਘ ਚੂਸਲੇਵੜ ਆਦਿ ਹਾਜ਼ਰ ਸਨ।