ਬੱਲੂ ਮਹਿਤਾ, ਪੱਟੀ
ਕਾਂਗਰਸ ਸਰਕਾਰ ਵੇਲੇ ਦੀ ਬੰਦ ਪਈ ਸੇਰੋਂ ਦੀ ਪਸ਼ੂ ਮੰਡੀ ਨੂੰ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਵੱਲੋਂ ਚਾਲੂ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਸੇਰੋਂ ਮੰਡੀ ਦਾ ਨਿਰੀਖਣ ਕਰਨ ਸਮੇਂ ਆਖਿਆ ਕਿ ਕਾਂਗਰਸ ਸਰਕਾਰ ਸਮੇਂ ਤੋਂ ਬੰਦ ਪਈ ਪਸ਼ੂ ਮੰਡੀ ਨੂੰ ਚਾਲੂ ਕਰਵਾਉਣ ਨਾਲ ਪਸ਼ੂ ਪਾਲਕਾਂ ਨੂੰ ਵੱਡਾ ਫਾਇਦਾ ਹੋਵੇਗਾ।
ਮੰਤਰੀ ਭੁੱਲਰ ਨੇ ਕਾਂਗਰਸ ਸਰਕਾਰ 'ਤੇ ਵਿਕਾਸ ਨਾ ਕਰਨ ਦੇ ਦੋਸ਼ ਲਗਾਉਂਦੇ ਹੋਏ ਪੰਜ ਸਾਲ ਲੋਕਾਂ ਨੂੰ ਖੱਜਲ ਖੁਆਰ ਕਰਨ ਅਤੇ ਨਾਜਾਇਜ਼ ਪਰਚੇ ਦਰਜ ਕਰਨ ਵਾਲੀ ਸਰਕਾਰ ਦਾ ਖਿਤਾਬ ਦਿੱਤਾ। ਮੰਤਰੀ ਭੁੱਲਰ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ 'ਆਪ' ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਜੋ ਵਿਸ਼ਵਾਸ ਦਿਖਾਇਆ ਹੈ ਉਹ ਉਸ 'ਤੇ ਖਰਾ ਉਤਰਨਗੇ। ਉਨਾਂ੍ਹ ਕਿਹਾ ਕਿ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਕੀਤਾ ਜਾ ਰਿਹਾ ਹੈ ਅਤੇ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸ ਮੌਕੇ ਗੁਰਵਿੰਦਰ ਸਿੰਘ ਉੱਪਲ ਤੇ ਗੁਰਲਾਲ ਸਿੰਘ ਨੇ ਦੱਸਿਆ ਕਿ 1 ਦਸੰਬਰ ਤੋਂ 7 ਦਸੰਬਰ ਤਕ ਪਸ਼ੂ ਮੇਲਾ ਸੇਰੋਂ ਮੰਡੀ 'ਚ ਲਗਾਇਆ ਜਾ ਰਿਹਾ ਹੈ। ਜਿਸ ਦੌਰਾਨ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਇਸ ਪੋ੍ਗਰਾਮ ਦੀ ਅਗਵਾਈ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਵੱਲੋਂ ਕੀਤੀ ਜਾਵੇਗੀ। ਉਨਾਂ੍ਹ ਨੇ ਦੱਸਿਆ ਕਿ ਇਸ ਮੇਲੇ 'ਚ ਦੁਧਾਰੂ ਮੱਝਾਂ, ਗਊਆਂ ਤੇ ਘੋੜਿਆਂ ਦੀ ਖਰੀਦ ਤੇ ਵੇਚ ਕੀਤੀ ਜਾਵੇਗੀ ਅਤੇ ਇਹ ਮੇਲਾ ਹੁਣ ਹਰ ਸਾਲ ਲਗਾਇਆ ਜਾਵੇਗਾ। ਇਸ ਮੌਕੇ ਗੁਰਬਿੰਦਰ ਸਿੰਘ, ਸੁਖਰਾਜ ਸਿੰਘ ਲਾਲੀ, ਜਗਜੀਤ ਸਿੰਘ, ਅੰਗਰੇਜ਼ ਸਿੰਘ, ਸੁਰਿੰਦਰ ਸਿੰਘ ਵਿਰਕ, ਕੁਲਦੀਪ ਸਿੰਘ ਗਿੱਲ ਆਦਿ ਹਾਜ਼ਰ ਸਨ।